ਲੁਧਿਆਣਾ, (ਸੰਜੇ ਮਿੰਕਾ) – ਬੰਗਾਲ ਇੰਜਨੀਅਰ ਗਰੁੱਪ ਅਤੇ ਸੈਂਟਰ, ਰੁੜਕੀ ਵਿਖੇ ਭਾਰਤੀ ਫੌਜ ਦੀ ਰਿਲੇਸਨ ਦੀ ਭਰਤੀ ਰੈਲੀ ਮਿਤੀ 27 ਜੁਲਾਈ 2021 ਨੂੰ ਹੋਣ ਜਾ ਰਹੀ ਹੈ, ਜਿਸ ਦੇ ਮੱਦੇਨਜ਼ਰ ਸੀ-ਪਾਈਟ ਕੈਂਪ, ਆਈ਼ਟੀ਼ਆਈ਼ ਗਿੱਲ ਰੋਡ, ਲੁਧਿਆਣਾ ਵੱਲੋਂ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ, ਕੋਵਿਡ-19 ਨੂੰ ਧਿਆਨ ਵਿਚ ਰੱਖਦੇ ਹੋਏ ਤਿਆਰੀ ਸੁਰੂ ਕਰ ਦਿੱਤੀ ਗਈ ਹੈ. ਕੈਂਪ ਇੰਚਾਰਜ਼ ਸ.ਹਰਦੀਪ ਸਿੰਘ ਨੇ ਦੱਸਿਆ ਕਿ ਰੈਲੀ ਵਿੱਚ ਹਿੱਸਾ ਲੈਣ ਲਈ ਜਿਲਾ੍ਹ ਲੁਧਿਆਣਾ ਨਾਲ ਸਬੰਧਤ ਨੌਜਵਾਨ ਆਪਣੇ ਸਰਟੀਫਿਕੇਟਾਂ ਦੀ ਫੋਟੋਕਾਪੀ ਅਤੇ 02 ਫੋਟੋਆਂ ਨਾਲ ਲੈ ਕੇ ਕੈਂਪ ਵਿਚ ਆ ਕੇ ਸਿਖਲਾਈ ਲੈ ਸਕਦੇ ਹਨ। ਸਿਖਲਾਈ ਸਬੰਧੀ ਕਿਸੇ ਵੀ ਤਰਾਂ ਦੀ ਜਾਣਕਾਰੀ ਲੈਣ ਲਈ 81988-00853 ਅਤੇ 99143-69376 ਨੰਬਰਾਂ ‘ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ।
Previous Articleਬੇਲੋੜ ਘਰੋਂ ਬਾਹਰ ਨਾ ਨਿਕਲਣ ਤੇ ਟੀਕਾਕਰਨ ਕਰਵਾਉਣ ਨਾਲ ਤੀਜ਼ੀ ਲਹਿਰ ਤੋਂ ਬਚਿਆ ਜਾ ਸਕਦਾ ਹੈ – ਡੀ.ਸੀ. ਵਰਿੰਦਰ ਕੁਮਾਰ ਸ਼ਰਮਾ
Next Article ਲੂ ਲੱਗਣ ਸਬੰਧੀ ਸਿਹਤ ਵਿਭਾਗ ਵੱਲੋ ਜਾਰੀ ਕੀਤੀਆ ਗਈਆ ਹਦਾਇਤਾਂ