Wednesday, June 24

ਪੰਜਾਬ ਸਰਕਾਰ ਵੱਲੋਂ ਟੀਕਾਕਰਨ ਦੇ ਖੇਤਰ ‘ਚ ਪੁੱਟੀ ਵੱਡੀ ਪੁਲਾਂਘ – ਸੁਖਵਿੰਦਰ ਸਿੰਘ ਬਿੰਦਰਾ

  • ਲੋਕਾਂ ਦੇ ਭਰਪੂਰ ਸਹਿਯੋਗ ਸਦਕਾ 18-44 ਉਮਰ ਵਰਗ ਦੇ ਸਮੂਹ ਨੂੰ ਦਿੱਤੀਆਂ 20 ਲੱਖ ਖੁਰਾਕਾਂ
  • ਖੇਡ ਵਿਭਾਗ ਅਤੇ ਯੂਥ ਕਲੱਬਾਂ ਵੱਲੋਂ ਸੂਬੇ ਭਰ ਦੇ ਕਾਲਜ਼ ਕੈਂਪਾਂ ‘ਚ ਨਿਭਾਈ ਜਾਵੇਗੀ ਅਹਿਮ ਭੂਮਿਕਾ – ਪੀ.ਵਾਈ.ਡੀ.ਬੀ. ਚੇਅਰਮੈਨ

ਲੁਧਿਆਣਾ, (ਸੰਜੇ ਮਿੰਕਾ)  – ਪੰਜਾਬ ਯੂਥ ਵਿਕਾਸ ਬੋਰਡ (ਪੀ.ਵਾਈ.ਡੀ.ਬੀ.) ਦੇ ਚੇਅਰਮੈਨ ਸ੍ਰੀ ਸੁਖਵਿੰਦਰ ਸਿੰਘ ਬਿੰਦਰਾ ਨੇ ਅੱਜ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਠੋਸ ਯਤਨਾਂ ਸਦਕਾ 3 ਤੋਂ 5 ਜੁਲਾਈ ਤੱਕ ਵਿਸ਼ੇਸ਼ ਟੀਕਾਕਰਣ ਮੁਹਿੰਮ ਦੌਰਾਨ ਟੀਕਾਕਰਨ ਵਿਚ ਇਕ ਹੋਰ ਵੱਡੀ ਪੁਲਾਂਘ ਪੁੱਟੀ ਹੈ। ਇਹ ਦੱਸਦਿਆਂ ਕਿ ਸਮੇਂ ਸਿਰ ਟੀਕਾਕਰਣ ਨਾਲ ਕੋਵਿਡ-19 ਮਹਾਂਮਾਰੀ ਦਾ ਸ਼ਿਕਾਰ ਹੋਣ ਵਾਲੀਆਂ ਕੀਮਤੀ ਜਾਨਾਂ ਨੂੰ ਬਚਾਇਆ ਜਾ ਸਕਦਾ ਹੈ, ਪੀ.ਵਾਈ.ਡੀ.ਬੀ. ਦੇ ਚੇਅਰਮੈਨ ਸ੍ਰੀ ਸੁਖਵਿੰਦਰ ਸਿੰਘ ਬਿੰਦਰਾ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੇ 3 ਜੁਲਾਈ ਨੂੰ ਸੂਬੇ ਭਰ ਵਿੱਚ ਚਲਾਈ ਗਈ ਟੀਕਾਕਰਨ ਮੁਹਿੰਮ ਨੂੰ ਭਰਵਾਂ ਹੁੰਗਾਰਾ ਦਿੱਤਾ, ਜਿਸ ਦੇ ਤਹਿਤ ਇੱਕ ਦਿਨ ਵਿੱਚ 18 ਸਾਲ ਅਤੇ ਇਸ ਤੋਂ ਵੱਧ ਉਮਰ ਵਰਗ ਦੇ 5.14 ਲੱਖ ਲੋਕਾਂ ਨੇ ਵੈਕਸੀਨ ਲਈ ਹੈ। ਉਨ੍ਹਾਂ ਕਿਹਾ ਕਿ ਸਿਹਤ ਟੀਮਾਂ ਵੱਲੋਂ ਸੂਬੇ ਭਰ ਵਿੱਚ ਹੁਣ ਤੱਕ 18 ਤੋਂ 44 ਸਾਲ ਦੀ ਉਮਰ ਸਮੂਹ ਵਿੱਚ ਲਾਭਪਾਤਰੀਆਂ ਨੂੰ 20 ਲੱਖ ਤੋਂ ਵੱਧ ਐਂਟੀ-ਕੋਰੋਨਾ ਵਾਇਰਸ ਟੀਕੇ ਲਗਵਾਏ ਹਨ। ਸ੍ਰੀ ਬਿੰਦਰਾ ਨੇ ਸ਼ਹਿਰਾਂ ਦੇ ਨਾਲ-ਨਾਲ ਪੇਂਡੂ ਖੇਤਰਾਂ ਵਿੱਚ ਵੱਧ ਤੋਂ ਵੱਧ ਯੋਗ ਲੋਕਾਂ ਨੂੰ ਕਵਰ ਕਰਕੇ ਟੀਕਾਕਰਣ ਦੀ ਮੁਹਿੰਮ ਨੂੰ ਨਵੀਂਆਂ ਉਚਾਈਆਂ ਤੇ ਲਿਜਾਣ ਲਈ ਖੇਡ ਵਿਭਾਗ, ਯੂਥ ਕਲੱਬਾਂ, ਸਮਾਜਿਕ ਅਤੇ ਧਾਰਮਿਕ ਸੰਸਥਾਵਾਂ ਦੀ ਮਹੱਤਵਪੂਰਣ ਭੂਮਿਕਾ ਦੀ ਵੀ ਸ਼ਲਾਘਾ ਕੀਤੀ। ਵੇਰਵਿਆਂ ਦਾ ਪ੍ਰਗਟਾਵਾ ਕਰਦਿਆਂ ਸ੍ਰੀ ਬਿੰਦਰਾ ਨੇ ਦੱਸਿਆ ਕਿ ਕੋਵਿਡ ਟੀਕਾਕਰਨ ਲਈ ਮੈਗਾ ਡਰਾਈਵ ਦੀ ਸ਼ੁਰੂਆਤ ਦੇ ਨਾਲ ਹੀ 18 ਤੋਂ 44 ਸਾਲ ਦੀ ਉਮਰ ਦੇ 284044 ਲਾਭਪਾਤਰੀਆਂ ਨੂੰ ਵੈਕਸੀਨ ਦੀ ਪਹਿਲੀ ਅਤੇ 8065 ਵਿਅਕਤੀਆਂ ਨੂੰ ਦੂਜੀ ਖੁਰਾਕ ਦਿੱਤੀ ਗਈ ਸੀ, ਜਦੋਂਕਿ 4 ਜੁਲਾਈ ਨੂੰ 49251 ਨੂੰ ਪਹਿਲੀ ਖੁਰਾਕ ਅਤੇ 1429 ਨੂੰ ਦੂਜੀ ਖੁਰਾਕ ਦਿੱਤੀ ਗਈ। 5 ਜੁਲਾਈ ਨੂੰ ਸਿਹਤ ਟੀਮਾਂ ਨੇ 18915 ਲਾਭਪਾਤਰੀਆਂ ਨੂੰ ਪਹਿਲੀ ਖੁਰਾਕ ਦਿੱਤੀ ਜਦੋਂਕਿ 1915 ਨੂੰ ਦੂਜੀ ਖੁਰਾਕ ਦਿੱਤੀ ਗਈ। ਉਨ੍ਹਾਂ ਕਿਹਾ ਕਿ 5 ਜੁਲਾਈ ਤੋਂ 18 ਤੋਂ 44 ਸਾਲ ਉਮਰ ਵਰਗ ਨੂੰ ਦਿੱਤੀਆਂ ਗਈਆਂ ਖੁਰਾਕਾਂ ਦਾ ਕੁੱਲ ਆਂਕੜਾ 2016364 ਸੀ ਜੋਕਿ ਰਾਜ ਦੇ ਬਾਕੀ ਸਾਰੇ ਯੋਗ ਲਾਭਪਾਤਰੀਆਂ ਨੂੰ ਕਵਰ ਕਰਕੇ ਅੱਗੇ ਵਧਾ ਦਿੱਤੀ ਜਾਵੇਗੀ। ਉਨ੍ਹਾਂ ਕੋਵਿਡ-19 ਮਹਾਂਮਾਰੀ ਵਿਰੁੱਧ ਲੜਾਈ ਵਿੱਚ ਖੇਡ ਵਿਭਾਗ, ਸੂਬੇ ਦੇ ਯੂਥ ਕਲੱਬਾਂ ਦੇ ਵਿਸ਼ੇਸ਼ ਯੋਗਦਾਨ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਧਿਕਾਰੀਆਂ ਨੂੰ ਕਾਲਜ਼ਾਂ ਵਿੱਚ ਆਗਾਮੀ ਵਿਸ਼ੇਸ਼ ਟੀਕਾਕਰਨ ਕੈਂਪਾਂ ਵਿੱਚ ਅਹਿਮ ਭੂਮਿਕਾ ਨਿਭਾਉਣ ਲਈ ਨਿਰਦੇਸ਼ ਜਾਰੀ ਕੀਤੇ ਗਏ ਹਨ ਜੋਕਿ ਪੰਜਾਬ ਦੇ ਮੁੱਖ ਸਕੱਤਰ ਵਿਨੀ ਮਹਾਜਨ ਵੱਲੋਂ ਹਾਲ ਹੀ ਵਿੱਚ ਐਲਾਨ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਖੇਡ ਅਫ਼ਸਰਾਂ ਅਤੇ ਬੋਰਡ ਨਾਲ ਜੁੜੇ ਯੂਥ ਕਲੱਬਾਂ ਵੱਲੋਂ ਨੌਜਵਾਨਾਂ ਅਤੇ ਉਨ੍ਹਾਂ ਦੇ ਆਪਣੇ ਇਲਾਕਿਆਂ ਦੇ ਵਸਨੀਕਾਂ ਨੂੰ ਭਾਰੀ ਗਿਣਤੀ ਵਿੱਚ ਟੀਕੇ ਲਗਾਉਣ ਲਈ ਪ੍ਰੇਰਿਆ ਜਾ ਰਿਹਾ ਹੈ ਤਾਂ ਜੋ ਮਹਾਂਮਾਰੀ ਦੀ ਤੀਜੀ ਲਹਿਰ ਤੋਂ ਬਚਿਆ ਜਾ ਸਕੇ। ਸ੍ਰੀ ਬਿੰਦਰਾ ਨੇ ਕਿਹਾ ਕਿ ਪੀ.ਵਾਈ.ਡੀ.ਬੀ. ਕੈਪਟਨ ਅਮਰਿੰਦਰ ਸਿੰਘ ਦੀ ਅਗੁਵਾਈ ਵਾਲੀ ਸਰਕਾਰ ਦੇ ਨਾਲ ਮੋਢੇ ਨਾਲ ਮੋਢਾ ਜੋੜ ਕੇ ਕੰਮ ਕਰ ਰਿਹਾ ਹੈ। ਪੰਜਾਬ ਸਰਕਾਰ ਨੇ ਕੋਵਿਡ-19 ਮਹਾਂਮਾਰੀ ਵਿਰੁੱਧ ਲੜਾਈ ਦੌਰਾਨ ਟੀਕਾਕਰਨ ਮੁਹਿੰਮ ਨੂੰ ਤੇਜ਼ ਕਰਦਿਆਂ ਕਿਹਾ ਕਿ ਲਾਭਪਾਤਰੀਆਂ ਦੀ ਤੇਜ਼ੀ ਨਾਲ ਕਵਰੇਜ ਵਾਇਰਸ ਦੀ ਪਸਾਰ ਲੜੀ ਨੂੰ ਤੋੜ ਦੇਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਵੱਡੀ ਗਿਣਤੀ ਵਿੱਚ ਨੌਜਵਾਨ ਹਨ ਅਤੇ ਉਨ੍ਹਾਂ ਕੋਲ ਕੋਵਿਡ-19 ਲਹਿਰ ਨੂੰ ਮੋੜਨ ਦੀ ਸਮਰੱਥਾ ਹੈ। ਉਨ੍ਹਾਂ ਕਿਹਾ ਕਿ ਨੌਜਵਾਨ ਕਿਸੇ ਵੀ ਸੂਬੇ ਦਾ ਖ਼ਜ਼ਾਨਾ ਹੁੰਦੇ ਹਨ ਅਤੇ ਉਨ੍ਹਾਂ ਮੁਲਕਾਂ ਨੇ ਵਿਸ਼ਵ ਭਰ ਵਿੱਚ ਆਪਣਾ ਲੋਹਾ ਮਨਵਾਇਆ ਹੈ ਜਿਥੇ ਨੌਜਵਾਨਾਂ ਵੱਲੋਂ ਉਸਾਰੂ ਭੂਮਿਕਾ ਨਿਭਾਈ ਗਈ। ਉਨ੍ਹਾਂ ਕਿਹਾ ਕਿ ਪੀ.ਵਾਈ.ਡੀ.ਬੀ. ਕਾਲਜਾਂ ਵਿੱਚ ਅਗਲੀ ਮੈਗਾ ਟੀਕਾਕਰਨ ਮੁਹਿੰਮ ਵਿੱਚ ਜਲਦ ਤੋਂ ਜਲਦ ਯੋਗ ਵਿਅਕਤੀਆਂ ਦੀ ਕਵਰੇਜ ਨੂੰ ਯਕੀਨੀ ਬਣਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੇਗਾ। ਚੇਅਰਮੈਨ ਨੇ ਕਿਹਾ ਕਿ ਸਿਰਫ ਤੇਜ਼ ਟੀਕਾਕਰਨ ਮੁਹਿੰਮ ਝੁੰਡ ਪ੍ਰਤੀਰੋਧ ਨੂੰ ਵਧਾਉਣ ਵਿਚ ਸਹਾਇਤਾ ਕਰ ਸਕਦੀ ਹੈ ਜਿਸ ਦੇ ਨਤੀਜੇ ਵਜੋਂ ਇਸ ਬਿਮਾਰੀ ਦੀ ਪਸਾਰ ਲੜੀ ਤੋੜ ਦਿੱਤੀ ਜਾਂਦੀ ਹੈ।

About Author

Leave A Reply

WP2Social Auto Publish Powered By : XYZScripts.com