Saturday, May 10

ਸੀ-ਪਾਈਟ ਕੈਂਪ ਲੁਧਿਆਣਾ ਵੱਲੋਂ ਪੰਜਾਬ ਪੁਲਿਸ ‘ਚ ਸਬ-ਇੰਸਪੈਕਟਰ ਦੀ ਭਰਤੀ ਲਈ ਤਿਆਰੀ ਸੁਰੂ

ਲੁਧਿਆਣਾ,(ਸੰਜੇ ਮਿੰਕਾ)-ਸੀ-ਪਾਈਟ ਕੈਂਪ ਲੁਧਿਆਣਾ ਦੇ ਇੰਚਾਰਜ ਸ੍ਰੀ ਹਰਦੀਪ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਪੁਲਿਸ ਵਿਚ ਸਬ-ਇੰਸਪੈਕਟਰ ਦੀ ਭਰਤੀ ਲਈ ਆਨ-ਲਾਈਨ ਅਪਲਾਈ ਕਰਨ ਲਈ ਮਿਤੀ 06 ਤੋਂ 27 ਜੁਲਾਈ 2021 ਤੱਕ ਦਰਖਾਸਤਾਂ ਦੀ ਮੰਗ ਕੀਤੀ ਗਈ ਹੈ, ਜਿਸ ਸਬੰਧੀ ਸੀ-ਪਾਈਟ ਕੈਂਪ, ਆਈ.ਟੀ.ਆਈ. ਗਿੱਲ ਰੋਡ, ਲੁਧਿਆਣਾ ਵੱਲੋਂ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ, ਕੋਵਿਡ-19 ਨੂੰ ਧਿਆਨ ਵਿਚ ਰੱਖਦੇ ਹੋਏ ਤਿਆਰੀ ਸੁਰੂ ਕਰ ਦਿੱਤੀ ਗਈ ਹੈ। ਕੈਂਪ ਇੰਚਾਰਜ ਨੇ ਦੱਸਿਆ ਕਿ ਭਰਤੀ ਵਿਚ ਹਿੱਸਾ ਲੈਣ ਲਈ ਜਿਲਾ੍ਹ ਲੁਧਿਆਣਾ ਨਾਲ ਸਬੰਧਤ ਨੌਜਵਾਨ ਕੈਂਪ ਵਿਚ ਆ ਕੇ ਸਿਖਲਾਈ ਲੈ ਸਕਦੇ ਹਨ। ਸਿਖਲਾਈ ਸਬੰਧੀ ਕਿਸੇ ਵੀ ਤਰਾਂ ਦੀ ਜਾਣਕਾਰੀ ਲੈਣ ਵਾਸਤੇ 81988-00853 ਅਤੇ 99143-69376 ਨੰਬਰਾਂ ‘ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ।

About Author

Leave A Reply

WP2Social Auto Publish Powered By : XYZScripts.com