- ਦੀਵਾਨ ਟੋਡਰ ਮੱਲ ਦੀ ਜਹਾਜ਼ ਹਵੇਲੀ ਦੀ ਸੰਭਾਲ ਲਈ ਐੱਸਜੀਪੀਸੀ ਕਦਮ ਚੁੱਕੇ
ਲੁਧਿਆਣਾ (ਮਦਾਨ ਲਾਲ ਗੁਗਲਾਨੀ , ਵਿਸ਼ਾਲ)- ਬਾਬਾ ਬੰਦਾ ਸਿੰਘ ਬਹਾਦਰ ਅੰਤਰਰਾਸ਼ਟਰੀ ਫਾਊਂਡੇਸ਼ਨ ਦੇ ਪ੍ਰਧਾਨ ਕ੍ਰਿਸ਼ਨ ਕੁਮਾਰ ਬਾਵਾ ਨੇ ਕਿਹਾ ਕਿ ਕਰਤਾਰਪੁਰ ਲਾਂਘਾ ਖੋਲ੍ਹਣ ਲਈ ਕੈਪਟਨ ਅਮਰਿੰਦਰ ਸਿੰਘ ਵੱਲੋਂ ਮੋਦੀ ਨੂੰ ਪੱਤਰ ਲਿਖਣਾ ਸ਼ਲਾਘਾਯੋਗ ਕਦਮ ਹੈ। ਬਾਵਾ ਨੇ ਸੰਸਥਾ ਵੱਲੋਂ ਵਾਤਾਵਰਣ ਦੀ ਸ਼ੁੱਧਤਾ ਲਈ ਪੌਦੇ ਲਗਾਉਣ ਦੀ ਸ਼ੁਰੂਆਤ ਕਰਦੇ ਸਮੇਂ ਕਿਹਾ ਕਿ ਪੰਜਾਬ ਦੇ ਸੀਐਮ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਚ ਸ੍ਰੀ ਪੰਜਾਬ ਸਿੱਖਿਆ ਦੇ ਖੇਤਰ ਦੇਸ਼ ਭਰ ਚ ਮੋਹਰੀ ਰਿਹਾ ਹੈ ।ਉਨ੍ਹਾਂ ਕਿਹਾ ਕਿ ਦੀਵਾਨ ਟੋਡਰ ਮੱਲ ਜਿਨ੍ਹਾਂ ਨੇ ਢਾਈ ਅਰਬ ਰੁਪਏ ਦੀਆਂ ਅਸ਼ਰਫੀਆਂ ਖ਼ਰੀਦ ਕੇ ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ, ਬਾਬਾ ਫਤਹਿ ਸਿੰਘ ਅਤੇ ਮਾਤਾ ਗੁਜਰੀ ਜੀ ਦੇ ਅੰਤਮ ਸਸਕਾਰ ਲਈ ਜ਼ਮੀਨ ਲੈ ਕੇ ਦਿੱਤੀ ਸੀ ,ਉਨ੍ਹਾਂ ਦੀ ਜਹਾਜ਼ ਹਵੇਲੀ ਦੀ ਸੰਭਾਲ ਲਈ ਬੀਬੀ ਜਗੀਰ ਕੌਰ ਪ੍ਰਧਾਨ ਐੱਸਜੀਪੀਸੀ ਪਹਿਲਕਦਮੀ ਕਰਨ। ਬਾਵਾ ਅਤੇ ਸਾਬਕਾ ਮੰਤਰੀ ਮਲਕੀਤ ਸਿੰਘ ਦਾਖਾ ਨੇ ਕਿਹਾ ਕਿ ਪਾਕਿਸਤਾਨ ਵਿਚ ਧਾਰਮਿਕ ਅਸਥਾਨ ਹਨ, ਉਨ੍ਹਾਂ ਨਾਲ ਦੇਸ਼ ਵਿਦੇਸ਼ ਚ ਬੈਠੇ ਕਰੋੜਾਂ ਲੋਕਾਂ ਦੀ ਧਾਰਮਿਕ ਤੇ ਜਜ਼ਬਾਤੀ ਸਾਂਝ ਹੈ। ਇਸ ਲਈ ਕਰਤਾਰਪੁਰ ਲਾਂਘੇ ਨੂੰ ਖੋਲ੍ਹਣ ਲਈ ਪਾਕਿਸਤਾਨ ਦੀ ਸਰਕਾਰ ਨੂੰ ਪਹਿਲਕਦਮੀ ਕਰਨੀ ਚਾਹੀਦੀ ਹੈ। ਇਸ ਮੌਕੇ ਪਰਗਟ ਸਿੰਘ ਗਰੇਵਾਲ , ਕਰਨਲ ਐਚ ਐਸ ਕਾਹਲੋਂ ਅਤੇ ਸੁੱਚਾ ਸਿੰਘ ਤੁਗਲ ਵੀ ਮੌਜੂਦ ਸਨ ।