Sunday, May 11

ਲੁਧਿਆਣਾ ਵੱਲੋਂ ਇੱਕ ਦਿਨ ‘ਚ 1.31 ਲੱਖ ਕੋਵਿਡ ਟੀਕੇ ਲਗਾ ਕੇ, ਨਵਾਂ ਕੀਰਤੀਮਾਨ ਕੀਤਾ ਸਥਾਪਤ

ਲੁਧਿਆਣਾ, (ਸੰਜੇ ਮਿੰਕਾ) – ਇੱਕ ਨਵੀ ਪੁਲਾਂਘ ਪੁੱਟਦਿਆਂ, ਲੁਧਿਆਣਾ ਨੇ ਐਤਵਾਰ ਨੂੰ ਜ਼ਿਲ੍ਹੇ ਭਰ ਵਿੱਚ 131993 ਲੱਖ ਕੋਵਿਡ ਖੁਰਾਕਾਂ ਦੇ ਨਾਲ ਇੱਕ ਦਿਨ ਵਿੱਚ ਸਭ ਤੋਂ ਵੱਧ ਟੀਕਾਕਰਣ ਦਾ ਰਿਕਾਰਡ ਕਾਇਮ ਕੀਤਾ ਹੈ। ਇੱਕ ਦਿਨ ਵਿੱਚ ਸਭ ਤੋਂ ਵੱਧ ਦਾ ਟੀਕਾਕਰਣ ਦਰਜ ਕਰਨ ਵਿੱਚ ਸਿਹਤ ਸੰਭਾਲ ਕਰਮਚਾਰੀਆਂ ਦੇ ਅਣਥੱਕ ਅਤੇ ਦ੍ਰਿੜ ਯਤਨਾਂ ਦੀ ਸ਼ਲਾਘਾ ਕਰਦਿਆਂ ਡਿਪਟੀ ਕਮਿਸ਼ਨਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਨੇ ਕਿਹਾ ਕਿ ਇਸ ਨਾਲ ਘਾਤਕ ਕੋਰੋਨਾ ਵਾਇਰਸ ਵਿਰੁੱਧ ਲੜਾਈ ਹੋਰ ਮਜ਼ਬੂਤ ਹੋਵੇਗੀ। ਉਨ੍ਹਾਂ ਕਿਹਾ ਕਿ ਕੋਵਿਡ-19 ਵੈਕਸੀਨ ਦੀਆਂ 1.31 ਲੱਖ ਤੋਂ ਵੱਧ ਖੁਰਾਕਾਂ ਦੇਣ ਦਾ ਮੀਲ ਪੱਥਰ ਲੁਧਿਆਣਾ ਦੇ ਲੋਕਾਂ ਦੇ ਪੂਰਨ ਸਹਿਯੋਗ ਤੋਂ ਬਿਨਾਂ ਸੰਭਵ ਨਹੀਂ ਸੀ, ਜਿਨ੍ਹਾਂ ਨੇ ਟੀਕਾਕਰਣ ਮੁਹਿੰਮ ਵਿੱਚ ਪੂਰੇ ਤਨ-ਮਨ ਨਾਲ ਹਿੱਸਾ ਲਿਆ, ਜਿਸ ਵਿੱਚ ਹੁਣ ਤੱਕ 2254619 ਲੋਕ ਸ਼ਾਮਲ ਹੋਏ ਹਨ ਜੋਕਿ 16 ਜਨਵਰੀ, 2021 ਨੂੰ ਸ਼ੁਰੂ ਹੋਈ ਸੀ। ਉਨ੍ਹਾਂ ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਮੰਤਰੀ ਸ੍ਰੀ ਭਾਰਤ ਭੂਸ਼ਣ ਆਸ਼ੂ ਅਤੇ ਉਨ੍ਹਾਂ ਦੀ ਪਤਨੀ ਨਗਰ ਕੌਂਸਲਰ ਸ੍ਰੀਮਤੀ ਮਮਤਾ ਆਸ਼ੂ ਅਤੇ ਹੋਰ ਜਨ ਪ੍ਰਤੀਨਿਧੀਆਂ ਦਾ ਲੁਧਿਆਣਾ ਵਿੱਚ ਘਰ-ਘਰ ਜਾ ਕੇ  ਟੀਕਾਕਰਨ ਅਭਿਆਨ ਚਲਾਉਣ ਲਈ ਧੰਨਵਾਦ ਕੀਤਾ ਜਿਸ ਨੂੰ ਲੋਕਾਂ ਵੱਲੋਂ ਭਰਵਾਂ ਹੁੰਗਾਰਾ ਮਿਲਿਆ ਹੈ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲੇ ਦੇ ਕੋਨੇ-ਕੋਨੇ ਵਿੱਚ ਟੀਮਾਂ ਭੇਜ ਕੇ ਤੀਜੀ ਲਹਿਰ ਦਾ ਮੁਕਾਬਲਾ ਕਰਨ ਲਈ ਜੰਗੀ ਪੱਧਰ ‘ਤੇ ਲੋਕਾਂ ਦਾ ਟੀਕਾਕਰਨ ਕਰਨਾ ਸਮੇਂ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਲੁਧਿਆਣਾ ਵਿੱਚ ਟੀਕਾਕਰਣ ਵੱਡੇ ਪੱਧਰ ‘ਤੇ ਕੀਤਾ ਜਾ ਰਿਹਾ ਹੈ ਅਤੇ ਪ੍ਰਸ਼ਾਸਨ ਕੋਵਿਡ-19 ਦੇ ਵਿਰੁੱਧ ਸੁਰੱਖਿਆ ਪ੍ਰਣਾਲੀ ਨੂੰ ਹੋਰ ਹੁਲਾਰਾ ਦੇਣ ਲਈ ਇੱਕ ਐਕਸ਼ਨ ਮੋਡ ਵਿੱਚ ਹੈ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਂਟੀਕਾਕਰਨ ਇਸ ਅਦਿੱਖ ਦੁਸ਼ਮਣ ਦੇ ਵਿਰੁੱਧ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ ਹੈ ਅਤੇ ਹੁਣ, ਸਾਡੀ ਜ਼ਿੰਮੇਵਾਰੀ ਬਣਦੀ ਹੈ ਕਿ ਅਸੀਂ ਸਾਰੇ ਯੋਗ ਵਿਅਕਤੀ ਵੈਕਸੀਨੇਸ਼ਨ ਲਈ ਅੱਗੇ ਆਈਏ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਵੱਡੀ ਗਿਣਤੀ ਵਿੱਚ ਟੀਕਾਕਰਣ ਲਈ ਅੱਗੇ ਆਉਣ ਅਤੇ ਨੌਜਵਾਨਾਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਇਸ ਦੇ ਲਈ ਪ੍ਰੇਰਿਤ ਕਰਨ।

About Author

Leave A Reply

WP2Social Auto Publish Powered By : XYZScripts.com