Friday, January 23

ਐਸ.ਆਰ.ਐਸ. ਸਰਕਾਰੀ ਪੌਲੀਟੈਕਨਿਕ ਕਾਲਜ਼ ਆਫ਼ ਗਰਲਜ਼ ਵਿਖੇ ਰੋਜ਼ਗਾਰ ਮੇਲਾ ਕੱਲ

  • ਨੌਜਵਾਨ ਰੋਜ਼ਗਾਰ ਮੇਲੇ ਦਾ ਲੈਣ ਵੱਧ ਤੋਂ ਵੱਧ ਲਾਹਾ – ਏ.ਡੀ.ਸੀ. ਅਮਿਤ ਕੁਮਾਰ ਪੰਚਾਲ

ਲੁਧਿਆਣਾ, (ਸੰਜੇ ਮਿੰਕਾ) – ਵਧੀਕ ਡਿਪਟੀ ਕਮਿਸ਼ਨਰ (ਵਿਕਾਸ)-ਕਮ-ਸੀ.ਈ.ਓ ਜਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ, ਲੁਧਿਆਣਾ ਸ਼੍ਰੀ ਅਮਿਤ ਕੁਮਾਰ ਪੰਚਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਦੇ ‘ਘਰ-ਘਰ ਰੋਜ਼ਗਾਰ ਤੇ ਕਾਰੋਬਾਰ’ ਮਿਸ਼ਨ ਤਹਿਤ ਕੱਲ 15 ਸਤੰਬਰ, 2021 ਨੂੰ ਐਸ.ਆਰ.ਐਸ. ਸਰਕਾਰੀ ਪੌਲੀਟੈਕਨਿਕ ਕਾਲਜ਼ ਆਫ਼ ਗਰਲਜ਼ ਵਿਖੇ ਰਾਜ ਪੱਧਰੀ ਮੈਗਾ ਰੋਜ਼ਗਾਰ ਮੇਲੇ ਦਾ ਆਯੋਜਨ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਕੱਲ 15 ਸਤੰਬਰ ਨੂੰ ਐਸ.ਆਰ.ਐਸ. ਸਰਕਾਰੀ ਪੌਲੀਟੈਕਨਿਕ ਕਾਲਜ਼ ਆਫ਼ ਗਰਲਜ਼ ਵਿਖੇ ਤੀਸਰਾ ਅਤੇ ਆਖਰੀ ਮੇਲਾ 17 ਸਤੰਬਰ ਨੂੰ ਸੀ.ਆਈ.ਸੀ.ਯੂ. ਫੋਕਲ ਪੁਆਇੰਟ ਵਿਖੇ ਆਯੋਜਿਤ ਕੀਤਾ ਜਾਵੇਗਾ। ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਨ੍ਹਾਂ ਸਾਰੇ ਰੋਜ਼ਗਾਰ ਮੇਲਿਆਂ ਦਾ ਸਮਾਂ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਹੋਵੇਗਾ। ਉਨ੍ਹਾ ਅੱਗੇ ਕਿਹਾ ਕਿ ਲੁਧਿਆਣਾ ਜ਼ਿਲ੍ਹੇ ਵਿੱਚ ਲੱਗਣ ਵਾਲੇ ਇਸ ਸੱਤਵੇਂ ਰਾਜ ਪੱਧਰੀ ਮੈਗਾ ਰੋਜ਼ਗਾਰ ਮੇਲਿਆ ਦਾ ਆਯੋਜਨ ਕੋਵਿਡ-19 ਸਬੰਧੀ ਜਾਰੀ ਹਦਾਇਤਾਂ ਦੀ ਪਾਲਣਾ ਕਰਦਿਆਂ ਕੀਤਾ ਜਾਵੇਗਾ। ਵਧੀਕ ਡਿਪਟੀ ਕਮਿਸ਼ਨਰ ਵਲੋਂ ਵੱਧ ਤੋਂ ਵੱਧ ਉਮੀਦਵਾਰਾਂ ਨੂੰ ਰੋਜ਼ਗਾਰ ਮੇਲਿਆਂ ਵਿੱਚ ਭਾਗ ਲੈਣ ਦੀ ਅਪੀਲ ਕੀਤੀ ਗਈ ਹੈ। ਸ਼੍ਰੀ ਨਵਦੀਪ ਸਿੰਘ (ਡਿਪਟੀ ਸੀ.ਈ.ਓ.) ਅਤੇ ਸ਼੍ਰੀ ਘਣਸ਼ਿਆਮ (ਪਲੇਸਮਮੈਂਟ ਅਫਸਰ) ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਲੁਧਿਆਣਾ ਨੇ ਦੱਸਿਆ ਕਿ ਇਨ੍ਹਾਂ ਚਾਰ ਰੋਜ਼ਗਾਰ ਮੇਲਿਆਂ ਵਿੱਚ 17 ਹਜ਼ਾਰ ਨੌਕਰੀਆਂ ਦੀ ਪੇਸ਼ਕਸ਼ ਕੀਤੀ ਜਾਵੇਗੀ ਅਤੇ ਨੌਜਵਾਨਾਂ ਨੂੰ ਉਨ੍ਹਾ ਦੀ ਲੋੜ ਤੇ ਯੋਗਤਾ ਦੇ ਆਧਾਰ ‘ਤੇ ਚੁਣਿਆ ਜਾਵੇਗਾ। ਉਨ੍ਹਾ ਦੱਸਿਆ ਕਿ ਇਹ ਰੋਜ਼ਗਾਰ ਮੇਲੇ ਇੱਕ ਪਾਸੇ ਜ਼ਿਲ੍ਹੇ ਦੇ ਲੋੜਵੰਦ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨ ਅਤੇ ਦੂਜੇ ਪਾਸੇ ਸਥਾਨਕ ਉਦਯੋਗ ਦੀਆਂ ਜ਼ਰੂਰਤਾਂ ਨਾਲ ਨਿਪਟਣ ਲਈ ਹੁਨਰਮੰਦ ਮਨੁੱਖੀ ਸ਼ਕਤੀ ਪ੍ਰਦਾਨ ਕਰਨ ਦੇ ਦੋ ਉਦੇਸ਼ਾਂ ਦੀ ਪੂਰਤੀ ਕਰਨਗੇ।

About Author

Leave A Reply

WP2Social Auto Publish Powered By : XYZScripts.com