Wednesday, March 12

ਮਿਸ਼ਨ ਤੰਦਰੁਸਤ ਪੰਜਾਬ- ਹਲਕਾ ਗਿੱਲ ਦੇ ਚਾਰ ਪਿੰਡਾਂ ਦੀਆਂ ਪੰਚਾਇਤਾਂ ਨੂੰ ਖੇਡ ਕਿੱਟਾਂ ਵੰਡੀਆਂ ਗਈਆਂ

ਲੁਧਿਆਣਾ, (ਸੰਜੇ ਮਿੰਕਾ) – ਜ਼ਮੀਨੀ ਪੱਧਰ ‘ਤੇ ਖੇਡਾਂ ਦਾ ਮਾਹੌਲ ਸਿਰਜ ਕੇ ਚੰਗੇ ਖਿਡਾਰੀ ਪੈਦਾ ਕਰਨ ਦੀ ਦਿਸ਼ਾ ‘ਚ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਅੱਜ ਗਿੱਲ ਹਲਕੇ ‘ਚ ਪੈਂਦੀਆਂ ਚਾਰ ਪਿੰਡਾਂ ਦੀਆਂ ਪੰਚਾਇਤਾਂ ਨੂੰ ਖੇਡ ਕਿੱਟਾਂ ਵੰਡੀਆਂ ਗਈਆਂ, ਨਗਰ ਕੌਂਸਲਰ ਸ੍ਰ. ਹਰਕਰਨ ਸਿੰਘ ਵੈਦ ਨੇ ਪੰਚਾਇਤਾਂ ਦੇ ਮੁਖੀਆਂ ਨੂੰ ਕਿੱਟਾਂ ਸੌਂਪੀਆਂ। ਪਿੰਡਾਂ ਵਿੱਚ ਹੋਏ ਸਮਾਗਮਾਂ ਦੌਰਾਨ ਬਾਸਕਟਬਾਲ, ਕ੍ਰਿਕਟ ਅਤੇ ਹੋਰ ਵੱਖ-ਵੱਖ ਖੇਡਾਂ ਦੀਆਂ ਸਪੋਰਟਸ ਕਿੱਟਾਂ ਵੰਡੀਆਂ ਗਈਆਂ। ਕੌਂਸਲਰ ਹਰਕਰਨ ਵੈਦ ਨੇ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦਾ ਧੰਨਵਾਦ ਕੀਤਾ ਜਿਨ੍ਹਾਂ ਨੇ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਮੁਫਤ ਖੇਡ ਕਿੱਟਾਂ ਵੰਡ ਕੇ ਨੌਜਵਾਨਾਂ ਵਿੱਚ ਖੇਡਾਂ ਨੂੰ ਉਤਸ਼ਾਹਤ ਕਰਨ ਦਾ ਉਪਰਾਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਇਹ ਨਿਸ਼ਚਤ ਰੂਪ ਤੋਂ ਪਿੰਡਾਂ ਵਿੱਚ ਖੇਡਾਂ ਦਾ ਮਾਹੌਲ ਸਿਰਜੇਗਾ। ਉਨ੍ਹਾਂ ਦੱਸਿਆ ਕਿ ਨੌਜਵਾਨਾਂ ਵਿੱਚ ਖੇਡਾਂ ਨੂੰ ਉਤਸ਼ਾਹਤ ਕਰਨਾ ਸਮੇਂ ਦੀ ਲੋੜ ਹੈ ਜੋ ਉਨ੍ਹਾਂ ਦੇ ਜੀਵਨ ਵਿੱਚ ਉੱਤਮ ਦਰਜੇ ਦੇ ਖਿਡਾਰੀ ਬਣਨ ਵਿੱਚ ਉਨ੍ਹਾਂ ਦੀ ਮਦਦ ਕਰ ਸਕਦੀ ਹੈ ਅਤੇ ਉਨ੍ਹਾਂ ਨੂੰ ਆਪਣੇ ਪਿੰਡਾਂ ਦੇ ਨਾਇਕ ਬਣਨ ਲਈ ਕਿਹਾ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਇਹ ਯਕੀਨੀ ਬਣਾਉਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡ ਰਹੀ ਹੈ ਕਿ ਪੰਜਾਬ ‘ਤੰਦਰੁਸਤ ਪੰਜਾਬ ਮਿਸ਼ਨ’ ਦੇ ਤਹਿਤ ਖੇਡਾਂ ਦੇ ਖੇਤਰ ਵਿੱਚ ਮੋਹਰੀ ਰਾਜ ਦੇ ਰੂਪ ਵਿੱਚ ਉੱਭਰੇ।ਉਨ੍ਹਾਂ ਨੇ ਨੌਜਵਾਨਾਂ ਨੂੰ ਆਪਣੇ ਜੀਵਨ ਵਿੱਚ ਸਖਤ ਮਿਹਨਤ ਕਰਨ ਲਈ ਪ੍ਰੇਰਿਆ ਅਤੇ ਦੱਸਿਆ ਕਿ ਰਾਜ ਸਰਕਾਰ ਉਨ੍ਹਾਂ ਦੀ ਅਸੀਮ ਊਰਜਾ ਨੂੰ ਖੇਡਾਂ ਵਿੱਚ ਸ਼ਾਮਲ ਕਰਕੇ ਇੱਕ ਸਕਾਰਾਤਮਕ ਦਿਸ਼ਾ ਵਿੱਚ ਲਿਆਉਣ ਲਈ ਬਹੁਤ ਧਿਆਨ ਦੇ ਰਹੀ ਹੈ।

About Author

Leave A Reply

WP2Social Auto Publish Powered By : XYZScripts.com