
ਲੁਧਿਆਣਾ (ਵਿਸ਼ਾਲ, ਅਰੁਣ ਜੈਨ)- ਲੁਧਿਆਣਾ ਸ਼੍ਰੋਮਣੀ ਅਕਾਲੀ ਦਲ ਵਪਾਰ ਵਿੰਗ ਦੇ ਕੌਮੀ ਮੀਤ ਪ੍ਰਧਾਨ ਮਨਪ੍ਰੀਤ ਸਿੰਘ ਬੰਟੀ ਨੇ ਕਿਹਾ ਕਿ ਸ.ਸੁਖਬੀਰ ਸਿੰਘ ਬਾਦਲ ਵਲੋਂ ਅਕਾਲੀ ਬਸਪਾ ਗਠਜੋੜ ਦੀ ਸਰਕਾਰ ਬਣਨ ਤੇ ਉਦਯੋਗਿਕ ਖੇਤਰ ਅਤੇ ਵਪਾਰੀਆਂ ਲਈ ਜੋ ਸੌਗਾਤ ਦੇਣ ਦੀ ਗੱਲ ਕੀਤੀ ਗਈ ਹੈ। ਉਹ ਵਪਾਰੀ ਵਰਗ ਲਈ ਬਹੁਤ ਲਾਹੇਵੰਦ ਸਾਬਤ ਹੋਵੇਗੀ। ਉਨਾਂ ਕਿਹਾ ਕਿ ਹੁਣ ਤੱਕ ਕਾਂਗਰਸ ਵੱਲੋਂ ਵਪਾਰੀ ਵਰਗ ਨੂੰ ਲਾਰਿਆਂ ਦੇ ਭਰੋਸੇ ਹੀ ਰੱਖਿਆ ਗਿਆ ਹੈ ਜਦਕਿ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਵੱਲੋਂ ਆਪਣੇ ਕਾਰਜਕਾਲ ਦੇ ਪਿਛਲੇ ਦਸਾਂ ਸਾਲਾਂ ਦੌਰਾਨ ਵੀ ਬਹੁਤ ਸਾਰੀਆਂ ਸਹੂਲਤਾਂ ਦਿੱਤੀਆਂ ਗਈਆਂ ਸਨ ਤੇ ਇਸ ਵਾਰ ਕੀਤੇ ਗਏ ਐਲਾਨ ਦੇ ਨਾਲ ਹਰ ਤਰ੍ਹਾਂ ਦੇ ਛੋਟੇ ਅਤੇ ਵੱਡੇ ਵਪਾਰੀ ਵਰਗ ਨੂੰ ਬਹੁਤ ਖੁਸ਼ੀ ਮਹਿਸੂਸ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦਾ ਵਪਾਰੀ ਵਰਗ ਵੀ ਭਲੀ ਭਾਂਤ ਜਾਣਦਾ ਹੈ ਕਿ ਸੂਬੇ ਨੂੰ ਤਰੱਕੀ ਅਤੇ ਖੁਸ਼ਹਾਲੀ ਦੀਆਂ ਬੁਲੰਦੀਆਂ ਤੱਕ ਪਹੁੰਚਾਉਣ ਲਈ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਨੇ ਅਹਿਮ ਫੈਸਲੇ ਲਏ ਸਨ। ਉਹਨਾਂ ਕਿਹਾ ਕਿ ਕਾਂਗਰਸ ਸਰਕਾਰ ਦੇ ਸੱਤਾ ਤੇ ਕਾਬਜ਼ ਹੋਣ ਤੋਂ ਬਾਅਦ ਸੂਬੇ ਦੇ ਹਰ ਵਰਗ ਸਮੇਤ ਵਪਾਰੀਆਂ ਦਾ ਵੀ ਬੁਰਾ ਹਾਲ ਹੈ ਜਿਸ ਦੇ ਚਲਦਿਆਂ ਉਹ ਮੁੜ ਤੋਂ ਅਕਾਲੀ ਦਲ ਦੀ ਸਰਕਾਰ ਜ਼ਰੂਰ ਬਣਾਉਣਗੇ ਤਾਂ ਜੋ ਕਾਰੋਬਾਰ ਨੂੰ ਫਿਰ ਤੋਂ ਪਟਰੀ ਤੇ ਲਿਆਂਦਾ ਜਾ ਸਕੇ।