- ਨਗਰ ਕੀਰਤਨ ਭਲਕੇ ਸਜਾਇਆ ਜਾਵੇਗਾ
लुधियाना (विशाल,राजीव)-ਹਿੰਦ ਦੀ ਚਾਦਰ ਨੌਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਗੁਰਮਤਿ ਸਮਾਗਮ ਗੁਰਦੁਆਰਾ ਦੂਖ ਨਿਵਾਰਨ ਸਾਹਿਬ ਫੀਲਡ ਗੰਜ ਵਿੱਖੇ ਅੱਜ ਤੋਂ ਸ਼ੁਰੂ ਹੋ ਗਏ ਹਨ ਜੋ 8 ਦਸੰਬਰ ਤੱਕ ਜਾਰੀ ਰਹਿਣਗੇ।ਅੱਜ ਗੁਰਦੁਆਰਾ ਸਾਹਿਬ ਵਿੱਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਅਤੇ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਪ੍ਰਿਤਪਾਲ ਸਿੰਘ ਨੇ ਦੱਸਿਆ ਹੈ ਕਿ ਸ਼ਹੀਦੀ ਪੁਰਬ ਦੇ ਸਬੰਧ ਵਿੱਚ 6 ਦਸੰਬਰ ਨੂੰ ਦੁਪਹਿਰ 12-30 ਵਜੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਨਗਰ ਕੀਰਤਨ ਸਜਾਇਆ ਜਾਵੇਗਾ। ਜੋ ਗੁਰਦੁਆਰਾ ਸਾਹਿਬ ਤੋਂ ਸ਼ੁਰੂ ਹੋਕੇ ਬੈਰਿੰਗ ਮਾਰਕੀਟ, ਲੋਕਲ ਬੱਸ ਅੱਡਾ, ਘੰਟਾਘਰ ਚੌਕ, ਚੌੜਾ ਬਾਜ਼ਾਰ, ਘਾਹ ਮੰਡੀ, ਚੌਕ ਡਿਵੀਜ਼ਨ ਨੰਬਰ ਤਿੰਨ, ਬਾਬਾ ਥਾਨ ਸਿੰਘ ਚੌਕ, ਸੀਐਮਸੀ ਹਸਪਤਾਲ ਚੌਕ, ਖੁੱਡ ਮੁਹੱਲਾ ਅਤੇ ਬਰਾਊਨ ਰੋਡ ਤੋਂ ਹੁੰਦਾ ਹੋਇਆ ਵਾਪਸ ਗੁਰਦੁਆਰਾ ਸਾਹਿਬ ਵਿੱਖੇ ਸਮਾਪਤ ਹੋਵੇਗਾ। ਉਨ੍ਹਾਂ ਦੱਸਿਆ ਕਿ ਨਗਰ ਕੀਰਤਨ ਦੇ ਸਾਰੇ ਰੂਟ ਵਿੱਚ ਵਪਾਰਕ, ਦੁਕਾਨਦਾਰ ਜਥੇਬੰਦੀਆਂ, ਸਮਾਜਿਕ ਤੇ ਭਾਈਚਾਰਕ ਸੰਗਠਨਾਂ ਵੱਲੋਂ ਨਗਰ ਕੀਰਤਨ ਦਾ ਸ਼ਾਨਦਾਰ ਸਵਾਗਤ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਨਗਰ ਕੀਰਤਨ ਵਿੱਚ ਪੰਥਕ ਜਥੇਬੰਦੀਆਂ ਤੋਂ ਇਲਾਵਾ ਹਿੰਦੂ, ਮੁਸਲਿਮ ਅਤੇ ਈਸਾਈ ਭਾਈਚਾਰੇ ਦੇ ਪ੍ਰਤੀਨਿਧ ਵੀ ਸ਼ਾਮਿਲ ਹੋਣਗੇ।ਉਨ੍ਹਾਂ ਦੱਸਿਆ 7 ਅਤੇ 8 ਦਸੰਬਰ ਨੂੰ ਅੰਮ੍ਰਿਤ ਵੇਲੇ ਤੋਂ ਲੈ ਕੇ ਦੇਰ ਰਾਤ ਤੱਕ ਗੁਰਮਤਿ ਸਮਾਗਮ ਹੋਣਗੇ ਜਿਨ੍ਹਾਂ ਵਿੱਚ ਗੁਰਦੁਆਰਾ ਸਾਹਿਬ ਦੇ ਹਜ਼ੂਰੀ ਰਾਗੀ ਜਥਿਆਂ ਤੋਂ ਇਲਾਵਾ ਸੱਚਖੰਡ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਦੇ ਹਜ਼ੂਰੀ ਰਾਗੀ ਭਾਈ ਗਗਨਦੀਪ ਸਿੰਘ, ਭਾਈ ਕੁਲਵਿੰਦਰ ਸਿੰਘ, ਭਾਈ ਸੁਰਿੰਦਰ ਸਿੰਘ, ਭਾਈ ਅਮਨਦੀਪ ਸਿੰਘ, ਭਾਈ ਕਾਰਜ ਸਿੰਘ, ਭਾਈ ਜ਼ੋਰਾ ਸਿੰਘ ਅਤੇ ਭਾਈ ਸਿਮਰਨਜੀਤ ਸਿੰਘ ਗੁਰੂ ਜੱਸ ਸੁਣਾ ਕੇ ਸੰਗਤ ਨੂੰ ਨਿਹਾਲ ਕਰਨਗੇ। ਗੁਰਦੁਆਰਾ ਸਾਹਿਬ ਦੇ ਜਨਰਲ ਸਕੱਤਰ ਸਰਦਾਰ ਅਵਤਾਰ ਸਿੰਘ ਨੇ ਦੱਸਿਆ ਕਿ ਬੀਤੀ ਰਾਤ ਢਾਡੀ ਦਰਬਾਰ ਨਾਲ ਸਮਾਗਮਾਂ ਦੀ ਸ਼ੁਰੂਆਤ ਹੋ ਗਈ ਹੈ। ਢਾਡੀ ਦਰਬਾਰ ਵਿੱਚ ਪੰਥ ਪ੍ਰਸਿੱਧ ਢਾਡੀ ਜਥਿਆਂ ਨੇ ਵਾਰਾਂ ਪੇਸ਼ ਕਰਕੇ ਸੰਗਤ ਨੂੰ ਨਿਹਾਲ ਕੀਤਾ। ਉਨ੍ਹਾਂ ਦੱਸਿਆ ਕਿ 5 ਦਸੰਬਰ ਨੂੰ ਕਵੀ ਦਰਬਾਰ ਹੋਵੇਗਾ ਜਿਸ ਵਿਚ ਪੰਥ ਪ੍ਰਸਿੱਧ ਕਵੀ ਬੀਰ ਰਸੀ ਕਵਿਤਾਵਾਂ ਪੇਸ਼ ਕਰਨਗੇ। ਉਨ੍ਹਾਂ ਦੱਸਿਆ ਕਿ ਸਮਾਗਮ ਦੌਰਾਨ ਗੁਰੂ ਕੇ ਲੰਗਰ ਅਤੁੱਟ ਵਰਤਾਏ ਜਾਣਗੇ। ਇਸ ਮੌਕੇ ਜਨਰਲ ਸਕੱਤਰ ਅਵਤਾਰ ਸਿੰਘ, ਅਤੀਕਉਰ ਰਹਿਮਾਨ, ਪਰਵੀਨ ਬਜਾਜ ਪ੍ਰਧਾਨ ਗਿਆਨ ਸੈੱਲ ਮੰਦਿਰ, ਰਵਿੰਦਰ ਪਾਲ ਸਿੰਘ ਖਾਲਸਾ, ਗੁਰਦੀਪ ਸਿੰਘ ਗੋਸ਼ਾ, ਜਸਬੀਰ ਸਿੰਘ ਦੂਆ, ਅਮਰਜੀਤ ਸਿੰਘ ਹੈਪੀ, ਰਣਦੀਪ ਸਿੰਘ ਡਿੰਪਲ, ਗੁਰਪ੍ਰੀਤ ਸਿੰਘ ਟਵਿੰਕਲ, ਦਵਿੰਦਰ ਸਿੰਘ ਹੈਪੀ, ਕੁਲਦੀਪ ਸਿੰਘ ਦੂਆ, ਅਰਵਿੰਦਰ ਸਿੰਘ ਟੋਨੀ, ਗੁਰਿੰਦਰ ਸਿੰਘ ਜੌਲੀ, ਗੁਰਦੀਪ ਸਿੰਘ, ਰਵਿੰਦਰ ਸਿੰਘ ਪ੍ਰਿੰਸ, ਕੰਵਲਜੀਤ ਸਿੰਘ, ਕੰਵਲਪ੍ਰੀਤ ਸਿੰਘ, ਜਤਿੰਦਰ ਸਿੰਘ ਰੌਬਿਨ, ਚਰਨਪ੍ਰੀਤ ਸਿੰਘ, ਸਰਬਜੀਤ ਸਿੰਘ, ਸਤਿਨਾਮ ਸਿੰਘ ਜੱਗੀ, ਗੁਰਮੀਤ ਸਿੰਘ, ਅਵਤਾਰ ਸਿੰਘ ਕਾਲੀ, ਜਸਬੀਰ ਸਿੰਘ ਦੂਆ, ਸਾਹਿਬ ਸਿੰਘ ਮਨਚੰਦਾ, ਅਮਨ ਬਿੰਦਰਾ, ਜਸਵਿੰਦਰ ਸਿੰਘ, ਜਗਦੀਪ ਸਿੰਘ ਆਦਿ ਵੀ ਹਾਜ਼ਰ ਸਨ।