Sunday, May 11

ਡਿਪਟੀ ਕਮਿਸ਼ਨਰ ਲੁਧਿਆਣਾ ਵੱਲੋਂ ਬਾਬਾ ਵਿਸ਼ਵਕਰਮਾ ਮੰਦਿਰ ਦੇ ਨਵੀਨੀਕਰਣ ਲਈ ਸੌਂਪਿਆਂ 1 ਕਰੋੜ ਰੁਪਏ ਦੀ ਰਾਸ਼ੀ ਦਾ ਚੈਂਕ

  • ਵਿਧਾਇਕ ਡਾਵਰ ਨੇ ਕੀਤਾ ਮੁੱਖ ਮੰਤਰੀ ਚੰਨੀ ਦਾ ਧੰਨਵਾਦ
  • ਪੰਜਾਬ ਸਰਕਾਰ ਨੇ ਵਿੱਤੀ ਸਹਿਯੋਗ ਰਾਹੀਂ ਵਧਾਇਆ ਰਾਮਗੜ੍ਹੀਆਂ ਸਮਾਜ ਦਾ ਮਾਣ – ਚੇਅਰਮੈਨ ਅਮਰਜੀਤ ਸਿੰਘ ਟਿੱਕਾ

ਲੁਧਿਆਣਾ, (ਸੰਜੇ ਮਿੰਕਾ) – ਡਿਪਟੀ ਕਮਿਸ਼ਨਰ ਲੁਧਿਆਣਾ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਵੱਲੋਂ ਅੱਜ ਕੈਂਪ ਦਫ਼ਤਰ ਵਿਖੇ ਸਥਾਨਕ ਵਿਸ਼ਵਕਰਮਾ ਮੰਦਿਰ, ਜੀ.ਟੀ. ਰੋਡ, ਮਿਲਰ ਗੰਜ ਲੁਧਿਆਣਾ ਦੇ ਨਵੀਨੀਕਰਣ ਲਈ ਮੰਦਿਰ ਕਮੇਟੀ ਨੂੰ 1 ਕਰੋੜ ਰੁਪਏ ਦੀ ਰਾਸ਼ੀ ਦਾ ਚੈਂਕ ਸੌਂਪਿਆ ਗਿਆ। ਇਸ ਮੌਕੇ ਉਨ੍ਹਾਂ ਦੇ ਨਾਲ ਹਲਕਾ ਕੇਂਦਰੀ ਵਿਧਾਇਕ ਸ੍ਰੀ ਸੁਰਿੰਦਰ ਡਾਵਰ ਅਤੇ ਪੰਜਾਬ ਮੀਡੀਅਮ ਇੰਡਸਟਰੀਅਲ ਡਿਵੈਲਪਮੈਂਟ ਬੋਰਡ (ਪੀ.ਐਮ.ਆਈ.ਡੀ.ਬੀ.) ਦੇ ਚੇਅਰਮੈਨ ਸ.ਅਮਰਜੀਤ ਸਿੰਘ ਟਿੱਕਾ ਵੀ ਮੌਜੂਦ ਸਨ। ਵਿਧਾਇਕ ਸ੍ਰੀ ਸੁਰਿੰਦਰ ਡਾਵਰ ਨੇ ਇਸ ਮੌਕੇ ਆਪਣੇ ਸੰਬੋਧਨ ਵਿਚ ਕਿਹਾ ਕਿ 05 ਨਵੰਬਰ, 2021 ਨੂੰ ਬਾਬਾ ਵਿਸ਼ਵਕਰਮਾ ਮੰਦਿਰ ਵਿਖੇ ਆਯੋਜਿਤ ਰਾਜ ਪੱਧਰੀ ਸਮਾਗਮ ਮੌਕੇ ਵਿੱਤ ਮੰਤਰੀ ਪੰਜਾਬ ਸ. ਮਨਪ੍ਰੀਤ ਸਿੰਘ ਬਾਦਲ ਵੱਲੋਂ ਮੰਦਿਰ ਦੇ ਨਵੀਨੀਕਰਨ ਤੇ ਸੁੰਦਰੀਕਰਨ ਲਈ 01 ਕਰੋੜ ਰੁਪਏ ਦੀ ਰਾਸ਼ੀ ਦਾ ਐਲਾਨ ਕੀਤਾ ਸੀ, ਜੋ ਉਨ੍ਹਾਂ ਪੂਰਾ ਕੀਤਾ। ਸ੍ਰੀ ਡਾਵਰ ਨੇ ਮੁੱਖ ਮੰਤਰੀ ਸ.ਚਰਨਜੀਤ ਸਿੰਘ ਚੰਨੀ ਅਤੇ ਵਿੱਤ ਮੰਤਰੀ ਪੰਜਾਬ ਸ. ਮਨਪ੍ਰੀਤ ਸਿੰਘ ਬਾਦਲ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਹ ਇਸ ਗੱਲ ਦੀ ਮਿਸਾਲ ਹੈ ਕਿ ਮੁੱਖ ਮੰਤਰੀ ਚੰਨੀ ਜੋ ਕਹਿੰਦੇ ਹਨ ਉਸਨੂੰ ਅਮਲ ਵਿੱਚ ਵੀ ਲਿਆਉਂਦੇ ਹਨ। ਪੀ.ਐਮ.ਆਈ.ਡੀ.ਬੀ. ਦੇ ਚੇਅਰਮੈਨ ਸ.ਅਮਰਜੀਤ ਸਿੰਘ ਟਿੱਕਾ ਨੇ ਇਸ ਮੌਕੇ ਪੰਜਾਬ ਵਾਸੀਆਂ ਨੂੰ ਨਵੇਂ ਸਾਲ ਦੀ ਮਬਾਰਕਵਾਦ ਦਿੱਤੀ। ਉਨ੍ਹਾਂ ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ, ਵਿੱਤ ਮੰਤਰੀ ਪੰਜਾਬ ਸ. ਮਨਪ੍ਰੀਤ ਸਿੰਘ ਬਾਦਲ ਅਤੇ ਡਿਪਟੀ ਕਮਿਸ਼ਨਰ ਲੁਧਿਆਣਾ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਦਾ ਵਿਸ਼ੇਸ ਤੌਰ ‘ਤੇ ਧੰਨਵਾਦ ਕੀਤਾ ਜਿਨ੍ਹਾਂ ਮੰਦਿਰ ਦੇ ਨਵੀਨੀਕਰਣ ਲਈ 1 ਕਰੋੜ ਰੁਪਏ ਦੀ ਰਾਸ਼ੀ ਦੇ ਕੇ ਰਾਮਗੜ੍ਹੀਆਂ ਸਮਾਜ ਦਾ ਸਹਿਯੋਗ ਕੀਤਾ ਹੈ। ਡਿਪਟੀ ਕਮਿਸ਼ਨਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਨੇ ਦੱਸਿਆ ਵਿੱਤ ਮੰਤਰੀ ਪੰਜਾਬ ਸ. ਮਨਪ੍ਰੀਤ ਸਿੰਘ ਬਾਦਲ ਵੱਲੋਂ ਐਲਾਨੀ ਗਈ 1 ਕਰੋੜ ਰੁਪਏ ਦੀ ਰਾਸ਼ੀ, ਮਾਨਯੋਗ ਮੁੱਖ ਮੰਤਰੀ/ਵਿੱਤ ਮੰਤਰੀ ਪੰਜਾਬ ਦੇ ਸਾਲ 2021-22 ਦੇ ਛੋਟੀਆਂ ਬੱਚਤਾਂ ਦੇ ਅਵਾਰਡ ਮਨੀ ਦੇ ਅਖਤਿਆਰੀ ਕੋਟੇ ਵਿੱਚੋਂ ਜਾਰੀ ਕੀਤੀ ਗਈ ਹੈ। ਇਸ ਮੌਕੇ ਮੰਦਿਰ ਕਮੇਟੀ ਦੇ ਪ੍ਰਧਾਨ ਸ੍ਰੀ ਰਣਜੀਤ ਕੁਮਾਰ ਸੱਲ, ਕੌਸਲਰ ਇਕਬਾਲ ਸਿੰਘ ਸੋਨੂੰ, ਸੁਰਜੀਤ ਚੱਗੜ੍ਹ, ਆਸ਼ੀਸ ਸੱਲ, ਅਵਤਾਰ ਸਿੰਘ ਤੇ ਹੋਰ ਵੀ ਹਾਜ਼ਰ ਸਨ।

About Author

Leave A Reply

WP2Social Auto Publish Powered By : XYZScripts.com