Sunday, May 11

ਕਮਿਸ਼ਨਰ ਪੁਲਿਸ ਵੱਲੋਂ ਵੱਖ-ਵੱਖ ਪਾਬੰਦੀ ਹੁਕਮ ਜਾਰੀ

  • ਰਾਤ ਦੇ ਸਮੇ ਸ਼ਰਾਬ ਦੇ ਠੇਕੇ, ਦੁਕਾਨਾਂ, ਹੋਟਲ, ਰੈਸ਼ਟੋਰੈਂਟ, ਢਾਬੇ, ਕਲੱਬ, ਆਈਸਕ੍ਰੀਮ ਪਾਰਲਰ 11 ਵਜੇ ਤੋਂ ਬਾਅਦ ਖੁੱਲੇ ਰਹਿਣ ‘ਤੇ ਪਾਬੰਦੀ
  • ਰਾਤ 10:30 ਵਜੇ ਤੋਂ ਬਾਅਦ ਆਰਡਰ ਲੈਣ ‘ਤੇ ਵੀ ਮਨਾਹੀ
  • ਘਰਾਂ/ਦੁਕਾਨਾਂ ਦੇ ਬਾਹਰ ਸਮਾਨ ਰੱਖਕੇ ਵੇਚਣ ‘ਤੇ ਵੀ ਲਗਾਈ ਰੋਕ

ਲੁਧਿਆਣਾ, (ਸੰਜੇ ਮਿੰਕਾ)- ਪੁਲਿਸ ਕਮਿਸ਼ਨਰ ਲੁਧਿਆਣਾ ਸ੍ਰੀ ਕੋਸਤੁਭ ਸ਼ਰਮਾ, ਆਈ.ਪੀ.ਐਸ. ਵੱਲੋਂ  ਜ਼ਾਬਤਾ ਫੌਜਦਾਰੀ ਸੰਘਤਾ 1973(1974 ਦਾ ਐਕਟ ਨੰ 2) ਦੀ ਧਾਰਾ 144 ਅਧੀਨ ਸੌਪੇ ਗਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਪੁਲਿਸ ਕਮਿਸ਼ਨਰੇਟ, ਲੁਧਿਆਣਾ ਦੇ ਇਲਾਕੇ ਅੰਦਰ ਵੱਖ-ਵੱਖ ਤਰ੍ਹਾਂ ਦੇ ਪਾਬੰਦੀ ਹੁਕਮ ਜਾਰੀ ਕੀਤੇ ਹਨ। ਸ੍ਰੀ ਸ਼ਰਮਾ ਨੇ ਆਪਣੇ ਹੁਕਮਾਂ ਵਿੱਚ ਕਿਹਾ ਕਿ ਉਨ੍ਹਾ ਦੇ ਧਿਆਨ ਵਿੱਚ ਆਇਆ ਹੈ ਕਿ ਪੁਲਿਸ ਕਮਿਸ਼ਨਰੇਟ ਲੁਧਿਆਣਾ ਦੇ ਇਲਾਕਾ ਅੰਦਰ ਰਾਤ ਸਮੇ ਕਾਫੀ ਦੇਰ ਤੱਕ ਦੁਕਾਨਾਂ, ਹੋਟਲ, ਰੈਸਟੋਰੈਂਟ, ਢਾਬੇ, ਸ਼ਰਾਬ ਦੇ ਠੇਕੇ, ਕਲੱਬ, ਆਈਸਕ੍ਰੀਮ ਪਾਰਲਰ, ਸਟੂਡਿਓ ਅਤੇ ਪੱਬ ਵਗੈਰਾ ਖੁੱਲੇ ਰਹਿੰਦੇ ਹਨ ਜਿੱਥੇ ਲੋਕ ਇਨ੍ਹਾਂ ਦੁਕਾਨਾਂ ਦੇ ਬਾਹਰ ਖੁੱਲੇਆਮ ਗੱਡੀਆਂ ਵਿੱਚ ਬੈਠਕੇ ਸ਼ਰਾਬ ਆਦਿ ਦਾ ਸੇਵਨ ਕਰਦੇ ਹਨ, ਜਿਸ ਕਰਕੇ ਲੜਾਈ-ਝਗੜਾ ਅਤੇ ਲੁੱਟਾਂ-ਖੋਹਾਂ ਹੋਣ ਦਾ ਖ਼ਦਸ਼ਾ ਬਣਿਆ ਰਹਿੰਦਾ ਹੈ। ਇਸ ਲਈ ਰਾਤ ਦੇ ਸਮੇ ਹੋਟਲ/ਢਾਬਿਆਂ ਅਤੇ ਸ਼ਰਾਬ ਦੇ ਠੇਕਿਆਂ ‘ਤੇ ਅਜਿਹੀਆਂ ਗੈਰ ਕਾਨੂੰਨੀ ਘਟਨਾਵਾ ਨੂੰ ਰੋਕਣ ਲਈ ਪਬਲਿਕ ਹਿੱਤ ਵਿਚ ਵਿਸ਼ੇਸ ਕਦਮ ਚੁੱਕਦਿਆਂ ਪੁਲਿਸ ਕਮਿਸ਼ਨਰੇਟ ਲੁਧਿਆਣਾ ਦੇ ਇਲਾਕੇ ਵਿੱਚ ਰਾਤ ਸਮੇ ਦੁਕਾਨਾਂ, ਹੋਟਲ, ਰੈਸਟੋਰੈਂਟ, ਢਾਬੇ, ਸ਼ਰਾਬ ਦੇ ਠੇਕੇ, ਕਲੱਬ, ਆਈਸਕ੍ਰੀਮ ਪਾਰਲਰ, ਸਟੂਡਿਓ ਅਤੇ ਪੱਬ ਵਗੈਰਾ ਰਾਤ ਨੂੰ 11:00 ਵਜੇ ਤੋਂ ਬਾਅਦ ਮੁਕੰਮਲ ਤੌਰ ‘ਤੇ ਬੰਦ ਕਰਨ ਅਤੇ ਰਾਤ 10:30 ਵਜੇ ਤੋਂ ਬਾਅਦ ਕੋਈ ਆਰਡਰ ਨਾ ਲੈਣ ਦੇ ਹੁਕਮ ਜਾਰੀ ਕੀਤੇ ਜਾਂਦੇ ਹਨ। ਇੱਕ ਹੋਰ ਹੁਕਮਾਂ ਵਿੱਚ ਉਨ੍ਹਾ ਦੱਸਿਆ ਕਿ ਪੁਲਿਸ ਕਮਿਸ਼ਨਰੇਟ ਲੁਧਿਆਣਾ ਦੇ ਇਲਾਕਾ ਅੰਦਰ ਕਈ ਘਰਾਂ/ਦੁਕਾਨਾਂ ਦੇ ਬਾਹਰ ਸਮਾਨ ਰੱਖਕੇ ਵੇਚਿਆ ਜਾਂਦਾ ਹੈ, ਜਿਸ ਕਾਰਨ ਜਿੱਥੇ ਟ੍ਰੈਫਿਕ ਵਿੱਚ ਵਿਘਨ ਪੈਂਦਾ ਹੈ ਅਤੇ ਆਮ ਪਬਲਿਕ ਨੂੰ ਟ੍ਰੈਫਿਕ ਸਮੱਸਿਆ ਦਾ ਸਾਹਮਣਾ ਕਰਨਾ ਪੈਂਦਾ ਹੈ। ਉਨ੍ਹਾਂ ਘਰਾਂ/ਦੁਕਾਨਾਂ ਦੇ ਬਾਹਰ ਸਮਾਨ ਰੱਖਕੇ ਵੇਚਣ ਸਬੰਧੀ ਪੂਰਨ ਤੌਰ ‘ਤੇ ਪਾਬੰਦੀ ਲਗਾਈ ਹੈ। ਉਨ੍ਹਾਂ ਆਪਣੇ ਹੁਕਮਾਂ ਵਿੱਚ ਇਹ ਵੀ ਕਿਹਾ ਕਿ ਜੇਕਰ ਕਿਸੇ ਵੱਲੋਂ ਇਸਦੀ ਉਲੰਘਣਾ ਕੀਤੀ ਗਈ ਤਾਂ ਉਸਦੇ ਖਿਲਾਫ਼ ਤੁਰੰਤ ਇੱਕ ਤਰਫਾ ਕਾਰਵਾਈ ਕੀਤੀ ਜਾਵੇਗੀ। ਇਹ ਹੁਕਮ ਜਾਰੀ ਹੋਣ ਦੀ ਮਿਤੀ ਤੋਂ ਅਗਲੇ 2 ਮਹੀਨੇ ਤੱਕ ਲਾਗੂ ਰਹਿਣਗੇ।

About Author

Leave A Reply

WP2Social Auto Publish Powered By : XYZScripts.com