Saturday, May 10

ਤਹਿਸੀਲ ਕੰਪਲੈਕਸ ਜਗਰਾਓ ‘ਚ ਚਾਹ ਦੀ ਕੰਟੀਨ ਦੀ ਬੋਲੀ 30 ਮਈ ਨੂੰ

ਜਗਰਾਓ, ਲੁਧਿਆਣਾ (ਸੰਜੇ ਮਿੰਕਾ) – ਉੱਪ-ਮੰਡਲ ਮੈਜਿਸਟ੍ਰੇਟ ਜਗਰਾਓ ਸ਼੍ਰੀ ਵਿਕਾਸ ਹੀਰਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਚਹਿਰੀ ਕੰਪਾਊਂਡ ਜਗਰਾਓ ਦੀ ਕੰਟੀਨ ਦਾ ਠੇਕਾ ਸਾਲ 2022-23 ਲਈ ਬੋਲੀ ਰਾਹੀਂ ਠੇਕੇ ‘ਤੇ ਦਿੱਤਾ ਜਾਣਾ ਹੈ। ਇਸ ਲਈ ਇਹ ਬੋਲੀ ਮਿਤੀ 30-05-2022 ਨੂੰ ਸਵੇਰੇ 12-00 ਵਜੇ ਦਫਤਰ ਉੱਪ-ਮੰਡਲ ਮੈਜਿਸਟ੍ਰੇਟ ਜਗਰਾਓ ਵਿਖੇ ਰੱਖੀ ਗਈ ਹੈ। ਜ਼ਿਕਰਯੋਗ ਹੈ ਕਿ ਇਹ ਬੋਲੀ ਪਹਿਲਾਂ ਮਿਤੀ 07-04-2022 ਅਤੇ 23-05-2022 ਨੂੰ ਰੱਖੀ ਗਈ ਸੀ ਜੋਕਿ ਬੋਲੀ ਵਿੱਚ ਕਿਸੇ ਵੀ ਵਿਅਕਤੀ ਦੇ ਹਾਜ਼ਰ ਨਾ ਹੋਣ ਕਰਕੇ ਹੁਣ ਮਿਤੀ 30-05-2022 ਨੂੰ ਕਰਵਾਈ ਜਾਵੇਗੀ। ਉਨ੍ਹਾਂ ਕਿਹਾ ਕਿ ਬੋਲੀ ਵਿੱਚ ਸਾਰਿਆਂ ਨੂੰ ਸਮੇਂ ਸਿਰ ਹਾਜ਼ਰ ਹੋਣਾ ਲਾਜ਼ਮੀ ਹੈ। ਬੋਲੀ ਵਿੱਚ ਸ਼ਾਮਿਲ ਹੋਣ ਵਾਲੇ ਵਿਅਕਤੀ ਨੂੰ 05 ਹਜ਼ਾਰ ਬਤੌਰ ਸਕਿਉਰਟੀ ਜਮਾਂ ਕਰਵਾਉਣੇ ਹੋਣਗੇ। ਸਭ ਤੋਂ ਵੱਧ ਬੋਲੀ ਦੇਣ ਵਾਲੇ ਦੀ ਕੁੱਲ ਰਕਮ ਦਾ ਚੌਥਾ ਹਿੱਸਾ ਮੌਕੇ ‘ਤੇ ਜਮਾਂ ਕਰਵਾਉਣਾ ਹੋਵੇਗਾ ਅਤੇ ਬਾਕੀ ਦੀ ਰਕਮ ਲਗਾਤਾਰ ਮਹੀਨਾਵਾਰੀ ਕਿਸ਼ਤਾਂ ਵਿੱਚ ਵਸੂਲ ਕੀਤੀ ਜਾਵੇਗੀ। ਚੌਥਾ ਹਿੱਸਾ ਨਾ ਦੇਣ ਦੀ ਸੂਰਤ ਵਿੱਚ ਸਕਿਉਰਟੀ ਰਕਮ ਜ਼ਬਤ ਕਰ ਲਈ ਜਾਵੇਗੀ। ਇਸ ਤੋਂ ਇਲਾਵਾ ਹੋਰ ਸ਼ਰਤਾਂ ਮੌਕੇ ‘ਤੇ ਦੱਸੀਆ ਜਾਣਗੀਆਂ।
ਉੱਪ-ਮੰਡਲ ਮੈਜਿਸਟ੍ਰੇਟ ਜਗਰਾਓ ਸ਼੍ਰੀ ਵਿਕਾਸ ਹੀਰਾ ਨੇ ਜਾਣਕਾਰੀ ਦਿੰਦਿਆਂ ਇਹ ਵੀ ਦੱਸਿਆ ਕਿ ਕੰਟੀਨ ਲਈ ਸ਼ਰਤਾਂ – 1. ਬੋਲੀ ਦੇਣ ਵਾਲੇ ਪਾਸ ਤਹਿਸੀਲ ਜਗਰਾਓ ਵਿੱਚ ਅਚੱਲ ਜਾਇਦਾਦ ਹੋਣੀ ਜ਼ਰੂਰੀ ਹੈ, ਸਬੂਤ ਵਜੋਂ
    ਮੌਕੇ ‘ਤੇ ਉਹ ਰਜਿਸਟਰੀ ਜਾਂ ਨਕਲ ਜਮਾਂਬੰਦੀ ਪੇਸ਼ ਕਰੇਗਾ। 2. ਬੋਲੀਕਾਰ ਸਰਕਾਰ ਜਾਂ ਇਸ ਦਫਤਰ ਦਾ ਬਾਕੀਦਾਰ ਨਹੀਂ ਹੋਣਾ ਚਾਹੀਦਾ। 3. ਗ੍ਰਾਹਕਾਂ ਦੇ ਬੈਠਣ ਲਈ ਯੋਗ ਪ੍ਰਬੰਧ ਹੋਣਾ ਚਾਹੀਦਾ ਹੈ। 4. ਕੰਟੀਨ ਵਿਖੇ ਖਾਣ-ਪੀਣ ਦੀ ਸਮੱਗਰੀ ਸੁੱਧ ਹੋਣੀ ਚਾਹੀਦੀ ਹੈ। 5. ਸ਼ਨੀਵਾਰ ਨੂੰ ਕੰਟੀਨ ਖੁੱਲੀ ਹੋਣੀ ਚਾਹੀਦੀ ਹੈ।

About Author

Leave A Reply

WP2Social Auto Publish Powered By : XYZScripts.com