Saturday, June 28

ਵਿਧਾਇਕਾ ਸ੍ਰੀਮਤੀ ਰਜਿੰਦਰਪਾਲ ਕੌਰ ਛੀਨਾ ਵੱਲੋਂ ਰਾਸ਼ਟਰੀ ਮਹਿਲਾ ਵਿਧਾਇਕ ਸੰਮੇਲਨ ਕੇਰਲ – 2022 ਮੌਕੇ ਆਪਣੀ ਹਾਜ਼ਰੀ ਲਗਵਾਈ

  • ਕੇਰਲ ਸੂਬੇ ਦੇ ਤਿਰੂਵੰਤਪੁਰਮ ਵਿਖੇ ਚੱਲ ਰਿਹਾ ਹੈ ਸੰਮੇਲਨ ਦਾ ਆਯੋਜਨ

ਲੁਧਿਆਣਾ, ਸੰਜੇ ਮਿੰਕਾ – ਵਿਧਾਨ ਸਭਾ ਹਲਕਾ ਲੁਧਿਆਣਾ (ਦੱਖਣੀ) ਤੋਂ ਵਿਧਾਇਕਾ ਸ੍ਰੀਮਤੀ ਰਜਿੰਦਰਪਾਲ ਕੌਰ ਛੀਨਾ ਵੱਲੋਂ ਰਾਸ਼ਟਰੀ ਮਹਿਲਾ ਵਿਧਾਇਕ ਸੰਮੇਲਨ ਕੇਰਲ – 2022 ਮੌਕੇ ਆਪਣੀ ਹਾਜ਼ਰੀ ਲਗਵਾਈ ਗਈ। ਕੇਰਲ ਸੂਬੇ ਦੇ ਤਿਰੂਵੰਤਪੁਰਮ ਵਿਖੇ ਰਾਸ਼ਟਰੀ ਮਹਿਲਾ ਵਿਧਾਇਕ ਸੰਮੇਲਨ ਕੇਰਲ-2022 ਦਾ ਆਯੋਜਨ ਕੀਤਾ ਜਾ ਰਿਹਾ ਹੈ ਜਿੱਥੇ ਪੂਰੇ ਭਾਰਤ ਭਰ ਵਿੱਚੋਂ ਮਹਿਲਾ ਵਿਧਾਇਕਾਂ ਵੱਲੋਂ ਸ਼ਮੂਲੀਅਤ ਕੀਤੀ ਜਾ ਰਹੀ ਹੈ ਅਤੇ ਇਸ ਦੇ ਪਹਿਲੇ ਦਿਨ ਹਲਕਾ ਲੁਧਿਆਣਾ (ਦੱਖਣੀ) ਤੋਂ ਵਿਧਾਇਕਾ ਸ੍ਰੀਮਤੀ ਰਜਿੰਦਰਪਾਲ ਕੌਰ ਛੀਨਾ ਵੱਲੋਂ ਵਿਸ਼ੇਸ਼ ਤੌਰ ‘ਤੇ ਸ਼ਮੂਲੀਅਤ ਕੀਤੀ ਗਈ। ਇਸ ਮੌਕੇ ਉਨ੍ਹਾਂ ਦੇ ਨਾਲ ਵਿਧਾਇਕਾ ਅਨਮੋਲ ਗਗਨ ਮਾਨ ਅਤੇ ਇੰਦਰਜੀਤ ਕੌਰ ਮਾਨ ਤੋਂ ਇਲਾਵਾ ਦੇਸ਼ ਭਰ ਵਿੱਚੋਂ ਵੱਖ-ਵੱਖ ਸੂਬਿਆਂ ਦੀਆਂ ਮਹਿਲਾ ਵਿਧਾਇਕਾਂ ਵੀ ਮੌਜੂਦ ਸਨ।

About Author

Leave A Reply

WP2Social Auto Publish Powered By : XYZScripts.com