ਲੁਧਿਆਣਾ, (ਸੰਜੇ ਮਿੰਕਾ) – ਵਿਧਾਇਕ ਚੌਧਰੀ ਮਦਨ ਲਾਲ ਬੱਗਾ ਦੇ ਨਾਲ ਪੀ.ਐਮ.ਡੀ.ਆਈ.ਸੀ. ਦੇ ਸੀ.ਈ.ਓ. ਈਸ਼ਾ ਕਾਲੀਆ ਨਗਰ ਨਿਗਮ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਦੇ ਨਾਲ ਹਲਕਾ ਲੁਧਿਆਣਾ ਉੱਤਰੀ ਵਿੱਚ ਪੈਂਦੇ ਬੁੱਢੇ ਦਰਿਆ ਦੇ ਨਾਲ ਲੱਗਦੇ ਇਲਾਕਿਆਂ ਦਾ ਦੌਰਾ ਕੀਤਾ। ਵਿਧਾਇਕ ਬੱਗਾ ਵੱਲੋਂ ਬਰਸਾਤੀ ਮੌਸਮ ਦੌਰਾਨ ਬੁੱਢੇ ਨਾਲੇ ਦੇ ਨਾਲ ਲੱਗਦੇ ਇਲਾਕਿਆਂ ਦੀਆਂ ਸਮੱਸਿਆਵਾਂ ਬਾਰੇ ਜਾਣੂੰ ਕਰਵਾਇਆ ਗਿਆ। ਆਗਾਮੀ ਬਰਸਾਤੀ ਮੌਸਮ ਸਬੰਧੀ ਅਗਾਉੂ ਪ੍ਰਬੰਧਾ ਦਾ ਜਾਇਜਾ ਲੈਂਦਿਆਂ ਉਨ੍ਹਾਂ ਦੱਸਿਆ ਕਿ ਮੀਂਹ ਵਾਲੇ ਦਿਨਾਂ ਦੌਰਾਨ ਸੀਵਰੇਜ਼ ਦੀ ਸਮੱਸਿਆ ਕਰਕੇ ਲੋਕਾਂ ਦੇ ਘਰਾਂ ਵਿੱਚ ਪਾਣੀ ਦਾਖਲ ਹੋ ਜਾਂਦਾ ਹੈ ਜਿਸ ਕਾਰਨ ਇਲਾਕੇ ਵਿੱਚ ਬਦਬੂ ਫੈਲ ਜਾਂਦੀ ਹੈ। ਵਿਧਾਇਕ ਬੱਗਾ ਨੇ ਅੱਗੇ ਕਿਹਾ ਕਿ ਹਲਕੇ ਦੇ ਵਸਨੀਕਾਂ ਨੂੰ ਸਾਫ ਸੁਥਰਾ ਅਤੇ ਹਰਿਆ ਭਰਿਆ ਵਾਤਾਵਰਣ ਮੁਹੱਈਆ ਕਰਵਾਉਣ ਦੇ ਮੰਤਵ ਨਾਲ ਹਲਕਾ ਉੱਤਰੀ ਵਿੱਚ ਪੈਂਦੇ ਬੁੱਢੇ ਨਾਲੇ ਦੇ ਨਾਲ-ਨਾਲ ਪਈ ਖਾਲੀ ਜ਼ਮੀਨ ‘ਤੇ ਛਾਂਦਾਰ ਰੁੱਖ ਵੀ ਲਗਾਏ ਜਾਣਗੇ।
Previous Articleਵਿਧਾਇਕਾਂ, ਡਿਪਟੀ ਕਮਿਸ਼ਨਰ ਤੇ ਪੁਲਿਸ ਕਮਿਸ਼ਨਰ ਵੱਲੋਂ, ਲੋਕਾਂ ਨੂੰ ਯੋਗਾ ਨੂੰ ਆਪਣੇ ਜੀਵਨ ਦਾ ਅਨਿੱਖੜਵਾਂ ਅੰਗ ਬਣਾਉਣ ਦਾ ਸੱਦਾ
Next Article ਸਿਵਲ ਹਸਪਤਾਲ ‘ਚ ਵੱਖ-ਵੱਖ ਐਨ.ਜੀ.ਓ. ਦਾ ਸਨਮਾਨ