Friday, May 9

ਪ੍ਰਸ਼ਾਸਨ ਵੱਲੋਂ ਗੁਰੂਸਰ ਸੁਧਾਰ ‘ਚ ਅਬੋਹਰ ਬ੍ਰਾਂਚ ਨਹਿਰ ਦੇ ਪੁਲ ਨੇੜਿਓਂ ਨਜਾਇਜ਼ ਕੂੜਾ ਡੰਪ ਹਟਾਇਆ

  • ਹੁਣ ਕੂੜਾ ਸੁੱਟਣ ਵਾਲਿਆਂ ਨੂੰ ਭਾਰੀ ਜੁਰਮਾਨੇ ਦਾ ਕਰਨਾ ਪਵੇਗਾ ਸਾਹਮਣਾ ; ਐਸ.ਡੀ.ਐਮ. ਰਾਏਕੋਟ ਨੇ ਦਿੱਤੀ ਚੇਤਾਵਨੀ

ਲੁਧਿਆਣਾ, (ਸੰਜੇ ਮਿੰਕਾ)- ਅਬੋਹਰ ਬ੍ਰਾਂਚ ਨਹਿਰ ਵਿੱਚ ਪ੍ਰਦੂਸ਼ਣ ਦੀ ਰੋਕਥਾਮ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲੁਧਿਆਣਾ-ਬਠਿੰਡਾ ਰੋਡ ‘ਤੇ ਰਾਏਕੋਟ ਸਬ-ਡਵੀਜ਼ਨ ਵਿੱਚ ਗੁਰੂਸਰ ਸੁਧਾਰ ਬਾਜ਼ਾਰ ਅਤੇ ਏਅਰਫੋਰਸ ਅਫਸਰ ਕਲੋਨੀ ਵਿਚਾਲੇ ਨਹਿਰੀ ਪੁਲ ਦੇ ਦੋਵੇਂ ਪਾਸੇ ਗੈਰ-ਕਾਨੂੰਨੀ ਢੰਗ ਨਾਲ ਸੁੱਟੇ ਜਾ ਰਹੇ ਕੂੜੇ ਦੇ ਢੇਰਾਂ ਨੂੰ ਸਾਫ਼ ਕਰਵਾਇਆ ਗਿਆ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀਮਤੀ ਸੁਰਭੀ ਮਲਿਕ ਨੇ ਦੱਸਿਆ ਕਿ ਇਹ ਮਾਮਲਾ ਪ੍ਰਸ਼ਾਸਨ ਦੇ ਧਿਆਨ ਵਿੱਚ ਲਿਆਉਣ ‘ਤੇ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਨੂੰ ਤੁਰੰਤ ਕੂੜਾ ਚੁੱਕਣ ਦਾ ਕੰਮ ਸੌਂਪਿਆ ਗਿਆ ਸੀ। ਉਨ੍ਹਾਂ ਦੱਸਿਆ ਕਿ ਕੂੜਾ ਚੁੱਕਣ ਲਈ ਜੇ.ਸੀ.ਬੀ., ਟਰੈਕਟਰ ਟਰਾਲੀਆਂ ਅਤੇ ਲੋੜੀਂਦੀ ਗਿਣਤੀ ਵਿੱਚ ਸਟਾਫ ਤਾਇਨਾਤ ਕੀਤਾ ਗਿਆ ਸੀ। ਉਪ ਮੰਡਲ ਮੈਜਿਸਟਰੇਟ ਸ. ਗੁਰਬੀਰ ਸਿੰਘ ਕੋਹਲੀ ਨੇ ਅੱਗੇ ਦੱਸਿਆ ਕਿ ਅਧਿਕਾਰੀਆਂ ਨੂੰ ਕਿਹਾ ਗਿਆ ਕਿ ਉਹ ਸ਼ਹਿਰ ਵਾਸੀਆਂ ਨੂੰ ਜਾਗਰੂਕ ਕਰਨ ਕਿ ਉਹ ਖਾਣ-ਪੀਣ ਦੀਆਂ ਵਸਤਾਂ ਜਾਂ ਕੂੜਾ-ਕਰਕਟ ਖੁੱਲ੍ਹੇ ਵਿੱਚ ਨਾ ਸੁੱਟਣ ਜਿਸ ਨਾਲ ਨਹਿਰੀ ਪਾਣੀ ਦੂਸ਼ਿਤ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਇੱਥੇ ਕੂੜਾ ਸੁੱਟਣ ਵਾਲਿਆਂ ਖ਼ਿਲਾਫ਼ ਬਣਦੀ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਪ੍ਰਦੂਸ਼ਣ ਰਹਿਤ ਵਾਤਾਵਰਣ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ ਅਤੇ ਕਸਬੇ ਵਿੱਚ ਕੂੜੇ ਦੇ ਢੇਰਾਂ ਦੀ ਰੋਕਥਾਮ ਲਈ ਹਰ ਲੋਂੜੀਦਾ ਕਦਮ ਚੁੱਕਿਆ ਜਾਵੇਗਾ।

About Author

Leave A Reply

WP2Social Auto Publish Powered By : XYZScripts.com