Tuesday, May 13

ਲੁਧਿਆਣਾ ਵਿਖੇ ਰਾਸ਼ਟਰੀ ਕੀੜਾ ਮੁਕਤੀ ਦਿਵਸ ਮਨਾਇਆ ਗਿਆ

ਲੁਧਿਆਣਾ,(ਸੰਜੇ ਮਿੰਕਾ) – ਸਿਵਲ ਸਰਜਨ ਲੁਧਿਆਣਾ ਡਾ.ਹਤਿੰਦਰ ਕੌਰ ਜੀ ਦੀ ਅਗਵਾਈ ਹੇਠ ਅੱਜ ਸਥਾਨਕ ਸਰਕਾਰੀ ਸਕੂਲ ਸਮਿਟਰੀ ਰੋਡ ਵਿਖੇ ਰਾਸ਼ਟਰੀ ਕੀੜਾ ਮੁਕਤੀ ਦਿਵਸ ਮਨਾਇਆ ਗਿਆ। ਉਨ੍ਹਾਂ ਨਾਲ ਡਿਪਟੀ ਡਾਇਰੈਕਟਰ ਡਾ ਸੰਗੀਤਾ ਸਿੰਘ ਉਚੇਚੇ ਤੋਰ ਤੇ ਸ਼ਾਮਿਲ ਹੋਏ। ਜਿਲੇ ਭਰ ਵਿਚ ਆਰ.ਬੀ.ਐਸ.ਕੇ ਟੀਮਾਂ ਨੇ ਵੱਖ-ਵੱਖ ਸਕੂਲਾਂ ਵਿਚ ਜਾਕੇ ਵਿਦਿਆਰਥੀਆਂ ਨੂੰ ਅਲਬੇਂਡਾਜ਼ੋਲੇ ਦੀ ਗੋਲੀ ਖਵਾਈ ਗਈ ਅਤੇ ਅਧਿਆਪਕਾਂ ਨੂੰ ਰਾਸ਼ਟਰੀ ਡੀਵਰਮਿੰਗ ਦਿਵਸ ਬਾਰੇ ਜਾਗਰੂਕ ਕੀਤਾ ਗਿਆ । ਇਸ ਮੌਕੇ ਸਿਵਲ ਸਰਜਨ ਡਾ. ਹਿਤਿੰਦਰ ਕੌਰ ਨੇ ਐਲਬੈਂਡਾਜ਼ੋਲ ਦੀ ਗੋਲੀ ਦੀ ਵਰਤੋਂ ਬਾਰੇ ਜਾਣਕਰੀ ਦਿੱਤੀ ਅਤੇ ਮਿਡ ਡੇ ਮੀਲ ਖਾਣ ਤੋਂ 20 ਮਿੰਟ ਬਾਅਦ ਇੱਕ ਗੋਲੀ ਖਾਣ ਦੀ ਸਲਾਹ ਦਿੱਤੀ। ਇਸ ਮੌਕੇ ਡਾ. ਮਨੀਸ਼ਾ ਖੰਨਾ ਜਿਲਾ ਟੀਕਾਕਰਨ ਅਫਸਰ ਨੇ ਦੱਸਿਆ ਕਿ ਅੱਜ ਏ ਐਨ ਐਮ, ਐਮ ਪੀ ਐਚ ਡਬਲਯੂ ਅਤੇ ਆਸ਼ਾ ਵਰਕਰਾਂ ਵਿਦਿਆਰਥੀਆਂ ਨੂੰ ਐਲਬੈਂਡਾਜ਼ੋਲ ਦੀ ਗੋਲੀ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਜਿਹੜੇ ਬੱਚੇ ਦਵਾਈ ਖਾਣ ਤੋਂ ਵਾਂਝੇ ਰਹਿ ਜਾਣਗੇ ਉਨ੍ਹਾਂ ਨੂੰ 17 ਅਗਸਤ ਨੂੰ ਦੁਬਾਰਾ ਕਵਰ ਕੀਤਾ ਜਾਵੇਗਾ। ਅੰਤ ਵਿੱਚ ਉਨ੍ਹਾਂ ਕਿਹਾ ਕਿ ਇਹ ਗੋਲੀ ਪੇਟ ਦੇ ਕੀੜਿਆਂ ਤੋਂ ਛੁਟਕਾਰਾ ਪਾਉਣ ਅਤੇ ਬੱਚਿਆਂ ਨੂੰ ਅਨੀਮੀਆ ਤੋਂ ਬਚਾਉਣ ਵਿੱਚ ਮਦਦ ਕਰਦੀ ਹੈ।

About Author

Leave A Reply

WP2Social Auto Publish Powered By : XYZScripts.com