Saturday, May 10

ਡੇਅਰੀ ਵਿਕਾਸ ਵਿਭਾਗ ਵੱਲੋਂ ਡੇਅਰੀ ਸਿਖਲਾਈ ਪ੍ਰੋਗਰਾਮ ਦਾ 9ਵਾਂ ਬੈਚ 12 ਸਤੰਬਰ ਤੋਂ ਸ਼ੁਰੂ

  • ਚਾਹਵਾਨ ਸਿਖਿਆਰਥੀ/ਦੁੱਧ ਉਤਪਾਦਕ, ਸਿਖਲਾਈ ਪ੍ਰੋਗਰਾਮ ‘ਚ ਦਾਖਲਾ ਲੈ ਕੇ ਸਹੂਲਤਾਂ ਦਾ ਵੱਧ ਤੋ ਵੱਧ ਲਾਭ ਉਠਾਉਣ – ਡਿਪਟੀ ਡਾਇਰੈਕਟਰ ਡੇਅਰੀ ਦਲਬੀਰ ਕੁਮਾਰ

ਲੁਧਿਆਣਾ, (ਸੰਜੇ ਮਿੰਕਾ) – ਪੰਜਾਬ ਸਰਕਾਰ ਦੇ ਡੇਅਰੀ ਵਿਕਾਸ ਵਿਭਾਗ ਵੱਲੋਂ ਡਾਇਰੈਕਟਰ ਡੇਅਰੀ ਸ੍ਰੀ ਕੁਲਦੀਪ ਸਿੰਘ ਜਸੋਵਾਲ ਦੀ ਯੋਗ ਅਗਵਾਈ ਹੇਠ ਡੇਅਰੀ ਸਿਖਲਾਈ ਪ੍ਰੋਗਰਾਮ ਦਾ 9ਵਾਂ ਬੈਚ 12 ਸਤੰਬਰ, 2022 ਤੋਂ ਸ਼ੁਰੂ ਕੀਤਾ ਜਾ ਰਿਹਾ ਹੈ। ਇਸ ਬਾਰੇ ਜਾਣਕਾਰੀ ਦਿੰਦਿਆ ਡਿਪਟੀ ਡਾਇਰੈਕਟਰ ਡੇਅਰੀ ਲੁਧਿਆਣਾ ਸ੍ਰੀ ਦਲਬੀਰ ਕੁਮਾਰ ਨੇ ਦੱਸਿਆ ਕਿ ਡੇਅਰੀ ਸਿਖਲਾਈ ਪ੍ਰੋਗਰਾਮ ਦੀ ਕਾਉਸਲਿੰਗ 09 ਸਤੰਬਰ, 2022 ਨੂੰ ਦਫਤਰ ਡਿਪਟੀ ਡਾਇਰੈਕਟਰ ਡੇਅਰੀ, ਲੁਧਿਆਣਾ ਐਟ ਬੀਜਾ, ਵਿਚ ਕੀਤੀ ਜਾਵੇਗੀ। ਉਨ੍ਹਾਂ ਦਸਿਆ ਕਿ ਇਸ ਟ੍ਰੇਨਿੰਗ ਵਿੱਚ ਭਾਗ ਲੈਣ ਵਾਲਾ ਸਿਖਿਆਰਥੀ ਘੱਟੋ-ਘੱਟ ਪੰਜਵੀ ਪਾਸ ਹੋਵੇ, ਉਮਰ 18 ਸਾਲ ਤੋਂ ਵੱਧ 50 ਸਾਲ ਤੋਂ ਘੱਟ ਹੋਵੇ ਅਤੇ ਦਿਹਾਤੀ ਖੇਤਰ ਦਾ ਵਸਨੀਕ ਹੋਵੇ। ਉਨ੍ਹਾਂ ਕਿਹਾ ਕਿ ਚਾਹਵਾਨ ਸਿਖਿਆਰਥੀ ਆਪਣੇ ਦਸਤਾਵੇਜ ਜਿਵੇ ਯੋਗਤਾ ਸਰਟੀਫਿਕੇਟ, ਅਧਾਰ ਕਾਰਡ, ਜਾਤੀ ਸਰਟੀਫਿਕੇਟ ਅਤੇ 1 ਪਾਸਪੋਰਟ ਸਾਇਜ ਫੋਟੋ ਲੈ ਕੇ ਦਫਤਰ ਵਿਖੇ ਸੰਪਰਕ ਕਰਨ। ਉਨ੍ਹਾਂ ਅੱਗੇ ਦੱਸਿਆ ਕਿ ਇਸ ਵਿਚ ਦੁਧਾਰੂ ਪਸ਼ੂਆਂ ਦੀ ਖਰੀਦ ਤੋਂ ਲੈ ਕੇ ਰੱਖ-ਰਖਾਵ, ਖਾਧ ਖੁਰਾਕ, ਨਸਲ ਸੁਧਾਰ, ਸਾਂਭ ਸੰਭਾਲ ਅਤੇ ਸੁੱਚਜੇ ਮੰਡੀਕਰਨ ਦੀਆਂ ਨਵੀਨਤਮ ਤਕਨੀਕਾਂ ਬਾਰੇ ਜਾਣਕਾਰੀ ਦਿਤੀ ਜਾਵੇਗੀ. ਉਨ੍ਹਾਂ ਦਸਿਆ ਕਿ ਵਿਭਾਗ ਵਲੋਂ ਮਿਲਕਿੰਗ ਮਸ਼ੀਨ ਦੀ ਖ੍ਰੀਦ ਉਤੇ 50 ਫੀਸਦ ਸਬਸਿਡੀ ਵੀ ਉਪਲੱਬਧ ਹੈ. ਉਨ੍ਹਾਂ ਸਮੂਹ ਚਾਹਵਾਨ ਸਿਖਿਆਰਥੀ/ਦੁੱਧ ਉਤਪਾਦਕਾਂ ਨੂੰ ਅਪੀਲ ਕੀਤੀ ਕਿ ਉਹ ਜਲਦ ਤੋਂ ਜਲਦ ਸਿਖਲਾਈ ਪ੍ਰੋਗਰਾਮ ਵਿੱਚ ਦਾਖਲਾ ਲੈ ਕੇ ਵਿਭਾਗ ਵੱਲੋਂ ਦਿੱਤੀਆ ਜਾਂਦੀਆਂ ਸਹੂਲਤਾਂ ਦਾ ਵੱਧ ਤੋ ਵੱਧ ਲਾਭ ਉਠਾਉਣ। ਵਧੇਰੇ ਜਾਣਕਾਰੀ ਲੈਣ ਲਈ ਮੋਬਾਇਲ ਨੰਬਰ 81461-00543 ‘ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ।

About Author

Leave A Reply

WP2Social Auto Publish Powered By : XYZScripts.com