ਲੁਧਿਆਣਾ, (ਸੰਜੇ ਮਿੰਕਾ) – ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਸ੍ਰੀ ਅਮਿਤ ਕੁਮਾਰ ਪੰਚਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਲਕੇ 22 ਅਕਤੂਬਰ ਤੋਂ ਜ਼ਿਲ੍ਹੇ ਦੇ ਸਾਰੇ ਸੇਵਾ ਕੇਂਦਰਾਂ ਦਾ ਸਮਾਂ ਸਵੇਰੇ 09 ਵਜੇ ਤੋਂ ਸ਼ਾਮ 5 ਵਜੇ ਤੱਕ ਹੋਵੇਗਾ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੇ ਸਾਰੇ ਸੇਵਾ ਕੇਂਦਰਾਂ ਨੂੰ ਓਪਰੇਟਰ ਰੋਸਟਰ ਪ੍ਰਣਾਲੀ ਦੀ ਵਰਤੋਂ ਕਰਕੇ ਹਫ਼ਤੇ ਦੇ 7 ਦਿਨ ਸੰਚਾਲਿਤ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਸੇਵਾ ਕੇਂਦਰਾਂ ਵਿੱਚ ਹੁਣ ਸੋਮਵਾਰ ਤੋਂ ਸੁ਼ਕਰਵਾਰ ਤੱਕ 100 ਫੀਸਦ ਸਟਾਫ ਅਤੇ ਸ਼ਨੀਵਾਰ ਅਤੇ ਐਤਵਾਰ ਨੂੰ 50 ਫੀਸਦ ਸਟਾਫ ਨਾਲ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਆਮ ਲੋਕਾਂ ਨੂੰ ਸੇਵਾਵਾਂ ਮੁਹੱਈਆ ਕਰਵਾਈਆਂ ਜਾਣਗੀਆਂ।
Related Posts
-
ਚਾਈਨਾ ਡੋਰ ਨਾਲ ਨਾ ਸਿਰਫ਼ ਇਨਸਾਨੀ ਜਾਨ ਨੂੰ ਖ਼ਤਰਾ ਹੈ, ਸਗੋਂ ਪੰਛੀਆਂ ਅਤੇ ਪਸ਼ੂਆਂ ਦੀ ਜ਼ਿੰਦਗੀ ਵੀ ਖ਼ਤਰੇ ‘ਚ ਪੈਂਦੀ ਹੈ:- ਐਸ.ਐਸ.ਪੀ ਡਾ. ਜਯੋਤੀ ਯਾਦਵ ਬੈਂਸ
-
ਡੀ.ਸੀ ਹਿਮਾਂਸ਼ੂ ਜੈਨ ਵੱਲੋਂ ਅਧਿਕਾਰੀਆਂ ਨੂੰ ਚੱਲ ਰਹੇ ਵਿਕਾਸ ਕਾਰਜਾਂ ਨੂੰ ਜਲਦ ਨੇਪਰੇ ਚਾੜ੍ਹਨ ਦੀਆਂ ਹਦਾਇਤਾਂ
-
ਐਨ.ਆਰ.ਐਲ.ਐਮ ਤਹਿਤ ਲੁਧਿਆਣਾ ਦੀਆਂ ਮਹਿਲਾ ਸਵੈ-ਸਹਾਇਤਾ ਸਮੂਹ ਵੱਲੋਂ ਹੱਥ ਨਾਲ ਬੁਣੇ ਉੱਨੀ ਮਫਲਰ ਤਿਆਰ