ਲੁਧਿਆਣਾ, (ਸੰਜੇ ਮਿੰਕਾ) ਪੰਜਾਬ ਭਰ ਵਿਚ ਸਿਹਤ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਮਨਾਏ ਗਏ ਤੰਬਾਕੂ ਰਹਿਤ ਦਿਵਸ ਮੌਕੇ ਸਿਵਲ ਸਰਜਨ ਦਫਤਰ ਵਿਖੇ ਸਿਵਲ ਸਰਜਨ ਡਾ ਹਿੰਤਿਦਰ ਕੌਰ ਦੇ ਦਿਸਾਂ ਨਿਰਦੇਸਾਂ ਹੇਠ ਅੱਜ ਤੰਬਾਕੂ ਰਹਿਤ ਦਿਵਸ ਮਨਾਇਆ ਗਿਆ।ਇਸ ਮੌਕੇ ਦਫਤਰ ਵਿਚ ਅਧਿਕਾਰੀਆਂ ਅਤੇ ਕਰਮਚਾਰੀਆਂ ਵਲੋ ਸੁੰਹ ਚੁੱਕ ਸਮਾਗਮ ਕੀਤਾ ਗਿਆ।ਇਸ ਸਬੰਧੀ ਜਾਣਕਾਰੀ ਦਿੰਦਿਆ ਜਿਲਾ ਨੋਡਲ ਅਫਸਰ ਡਾ ਮਨੁੰ ਵਿਜ ਨੇ ਦੱਸਿਆ ਕਿ ਹਰ ਸਾਲ ਦੀ ਤਰ੍ਹਾ ਇਸ ਸਾਲ ਵੀ ਪੰੰਜਾਬ ਸਰਕਾਰ ਅਤੇ ਸਿਹਤ ਵਿਭਾਗ ਵਲੋ ਦਿੱਤੇ ਗਏ, ਥੀਮ ਤੰਬਾਕੂ ਮੁਕਤ ਸਿਹਤ ਸੰਸਥਾਂਵਾਂ, ਦੇ ਅਧੀਨ ਮਨਾਇਆ ਗਿਆ।ਉਨਾਂ ਦੱਸਿਆ ਕਿ ਇਹ ਤੰਬਾਕੂ ਰਹਿਤ ਦਿਵਸ ਇਕ ਨਵੰਬਰ ਤੋ 7 ਨਵੰਬਰ ਤੱਕ ਜਿਲੇ ਭਰ ਵਿਚ ਮਨਾਇਆ ਜਾਵੇਗਾ।ਜਿਲ੍ਹੇ ਭਰ ਦੀਆ ਸਰਕਾਰੀ ਸਿਹਤ ਸੰਸਥਾਵਾਂ ਵਿਚ ਤੰਬਾਕੂ ਰਹਿਤ ਦਿਵਸ ਮਨਾਇਆ ਗਿਆ।ਸਰਕਾਰ ਦੀਆਂ ਹਦਾਇਤਾਂ ਅਨੁਸਾਰ ਲੋਕਾਂ ਨੂੰ ਤੰਬਾਕੂ ਤੋ ਹੋਣ ਵਾਲੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ ਜਾਵੇਗਾ।ਜਨਤਕ ਥਾਂਵਾਂ ਤੇ ਕੋਈ ਵੀ ਵਿਅਕਤੀ ਸਿਗਰਟ, ਬੀੜੀ ਅਤੇ ਤੰਬਾਕੂ ਉਤਪਾਦ ਆਦਿ ਦੀ ਵਰਤੋ ਨਹੀ ਕਰੇਗਾ।ਜਨਤਕ ਥਾਂਵਾਂ ਤੇ ਤੰਬਾਕੂ ਰਹਿਤ ਖੇਤਰ ਦੇ ਬੋਰਡ ਲਗਾਏ ਜਾਣਗੇ।ਉਲਘਣਾ ਕਰਨ ਵਾਲੇ ਵਿਅਕਤੀ ਨੂੰ ਜੁਰਮਾਨਾ ਕੀਤਾ ਜਾਵੇਗਾ।ਉਨਾਂ ਦੱਸਿਆ ਕਿ ਇਸ ਦੇ ਸਬੰਧ ਵਿਚ ਸਿਹਤ ਵਿਭਾਗ ਦੀ ਮਾਸ ਮੀਡੀਆ ਟੀਮ ਵਲੋ ਸ਼ਹਿਰ ਦੇ ਵੱਖ ਵੱਖ ਖੇਤਰਾਂ ਵਿਚ ਜਾ ਕਿ ਤੰਬਾਕੂ ਵਿਰੋਧੀ ਚਲਾਨ ਕੀਤੇ ਜਾਂਦੇ ਹਨ।ਇਸ ਦੀ ਵਰਤੋ ਕਰਨ ਨਾਲ ਸਰੀਰ ਤੇ ਪੈਣ ਵਾਲੇ ਮਾੜੇ ਪ੍ਰਭਾਵਾਂ ਤੋ ਆਮ ਲੋਕਾਂ ਨੂੰ ਜਾਗਰੂਕ ਕੀਤਾ ਜਾਂਦਾ ਹੈ।
Related Posts
-
ਚਾਈਨਾ ਡੋਰ ਨਾਲ ਨਾ ਸਿਰਫ਼ ਇਨਸਾਨੀ ਜਾਨ ਨੂੰ ਖ਼ਤਰਾ ਹੈ, ਸਗੋਂ ਪੰਛੀਆਂ ਅਤੇ ਪਸ਼ੂਆਂ ਦੀ ਜ਼ਿੰਦਗੀ ਵੀ ਖ਼ਤਰੇ ‘ਚ ਪੈਂਦੀ ਹੈ:- ਐਸ.ਐਸ.ਪੀ ਡਾ. ਜਯੋਤੀ ਯਾਦਵ ਬੈਂਸ
-
ਡੀ.ਸੀ ਹਿਮਾਂਸ਼ੂ ਜੈਨ ਵੱਲੋਂ ਅਧਿਕਾਰੀਆਂ ਨੂੰ ਚੱਲ ਰਹੇ ਵਿਕਾਸ ਕਾਰਜਾਂ ਨੂੰ ਜਲਦ ਨੇਪਰੇ ਚਾੜ੍ਹਨ ਦੀਆਂ ਹਦਾਇਤਾਂ
-
ਐਨ.ਆਰ.ਐਲ.ਐਮ ਤਹਿਤ ਲੁਧਿਆਣਾ ਦੀਆਂ ਮਹਿਲਾ ਸਵੈ-ਸਹਾਇਤਾ ਸਮੂਹ ਵੱਲੋਂ ਹੱਥ ਨਾਲ ਬੁਣੇ ਉੱਨੀ ਮਫਲਰ ਤਿਆਰ