Thursday, March 13

ਕੈਂਸਰ ਜਾਗਰੂਕਤਾ ਦਿਵਸ ਮਨਾਇਆ

ਲੁਧਿਆਣਾ (ਸੰਜੇ ਮਿੰਕਾ) ਸਿਵਲ ਸਰਜਨ ਡਾ ਹਿਤਿੰਦਰ ਕੌਰ ਦੇ ਦਿਸ਼ਾ ਨਿਰਦੇਸ਼ਾ ਤੇ ਅੱਜ ਜਿਲੇ ਦੀਆਂ ਵੱਖ ਵੱਖ ਸਿਹਤ ਸੰਸਥਾਵਾ ਵਿਚ ਕੈਂਸਰ ਜਾਗਰੂਕਤਾ ਦਿਵਸ ਮਨਾਇਆ ਗਿਆ। ਸਿਵਲ ਸਰਜਨ ਡਾ ਹਿਤਿੰਦਰ ਕੌਰ ਨੇ ਦੱਸਿਆ ਕਿ ਅੱਜ ਦੇ ਸਮੇਂ ਵਿੱਚ ਕੈਂਸਰ ਬਹੁਤ ਹੀ ਭਿਆਨਕ ਰੂਪ ਧਾਰਨ ਕਰ ਚੁੱਕਾ ਹੈ। ਜ਼ਰਦਾ, ਗੁਟਕਾ, ਪਾਨ ਮਸਾਲਾ ਆਦਿ ਦੇ ਸੇਵਨ ਕਰਨ ਨਾਲ ਕੈਂਸਰ ਹੋਣ ਦਾ ਖਤਰਾ ਵਧਦਾ ਹੈ। ਜਿਹੜੀਆਂ ਮਾਵਾਂ ਆਪਣੇ ਨਵਜੰਮੇ ਬੱਚੇ ਨੂੰ ਦੁੱਧ ਨਹੀਂ ਚੁੰਘਾਉਂਦੀਆਂ ਨੇ ਉਨ੍ਹਾਂ ਨੂੰ ਵੀ ਛਾਤੀ ਦਾ ਕੈਂਸਰ ਹੋਣ ਦਾ ਖਤਰਾ ਜ਼ਿਆਦਾ ਹੁੰਦਾ ਹੈ। ਸਰੀਰ ਦੇ ਕਿਸੇ ਵੀ ਹਿੱਸੇ ਵਿੱਚ ਕੋਈ ਗੰਢ ਹੋਵੇ, ਖਾਣਾ ਖਾਣ ਸਮੇਂ ਕੋਈ ਰੁਕਾਵਟ ਆਵੇ, ਆਵਾਜ਼ ਦਾ ਲੰਮੇ ਸਮੇਂ ਲਈ ਬੈਠ ਜਾਣਾ, ਲਗਾਤਾਰ ਲੰਮੀ ਖਾਂਸੀ, ਬਲਗਮ ਵਿੱਚ ਖੂਨ, ਮੌਕੇ ਜਾਂ ਤਿਲ ਦੇ ਆਕਾਰ ਰੰਗ ਵਿੱਚ ਇੱਕਦਮ ਬਦਲਾਅ ਜਾਂ ਉਸ ਵਿੱਚ ਖੂਨ ਵਗਣਾ ਸ਼ੁਰੂ ਹੋ ਜਾਵੇ, ਤਾਂ ਇਸ ਲੱਛਣਾਂ ਵਾਲੇ ਮਰੀਜ਼ਾਂ ਨੂੰ ਕੈਂਸਰ ਹੋਣ ਦਾ ਸ਼ੱਕ ਕੀਤਾ ਜਾ ਸਕਦਾ ਹੈ। ਜੇਕਰ ਕਿਸੇ ਵੀ ਮਰੀਜ਼ ਨੂੰ ਕੈਂਸਰ ਹੋਵੇ ਤਾਂ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਰਾਹਤ ਕੋਸ਼ ਵਿੱਚ 1.5 ਲੱਖ ਰੁਪਏ ਸਹਾਇਤਾ ਰਾਸ਼ੀ ਇਲਾਜ ਕਰ ਰਹੇ ਡਾਕਟਰ ਨੂੰ ਮਰੀਜ਼ ਦੇ ਇਲਾਜ ਲਈ ਦਿੱਤੀ ਜਾਂਦੀ ਹੈ

About Author

Leave A Reply

WP2Social Auto Publish Powered By : XYZScripts.com