Tuesday, May 13

ਜ਼ਿਲ੍ਹਾ ਪੱਧਰੀ ਸੰਵਿਧਾਨ ਦਿਵਸ ਸਮਾਗਮ ਬਚਤ ਭਵਨ ਵਿਖੇ ਆਯੋਜਿਤ

  • ਅਧਿਕਾਰੀਆਂ ਵਲੋਂ ਸੰਵਿਧਾਨ ਪ੍ਰਤੀ ਵਫ਼ਾਦਾਰੀ ਦੀ ਚੁੱਕੀ ਸਹੁੰ
  • ਜ਼ਿਲ੍ਹਾ ਪ੍ਰਸ਼ਾਸ਼ਕੀ ਕੰਪਲੈਕਸ ‘ਚ ਸਥਾਪਤ ਡਾ. ਬੀ.ਆਰ. ਅੰਬੇਦਕਰ ਜੀ ਦੇ ਬੁੱਤ ‘ਤੇ ਫੁੱਲਮਾਲਾ ਅਰਪਿਤ ਕਰਦਿਆਂ ਸ਼ਰਧਾਂਜਲੀ ਵੀ ਕੀਤੀ ਭੇਟ

ਲੁਧਿਆਣਾ, (ਸੰਜੇ ਮਿੰਕਾ) – ਪੰਜਾਬ ਸਰਕਾਰ ਵੱਲੋਂ ਅੱਜ ‘ਸੰਵਿਧਾਨ ਦਿਵਸ’ ਮਨਾਇਆ ਗਿਆ ਅਤੇ ਇਸ ਮੌਕੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਬੱਚਤ ਭਵਨ ਵਿਖੇ ਜ਼ਿਲ੍ਹਾ ਪੱਧਰੀ ਸਮਾਗਮ ਕਰਵਾਇਆ ਗਿਆ। ਇਸ ਸਮਾਗਮ ਦੀ ਪ੍ਰਧਾਨਗੀ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ੍ਰੀ ਰਾਹੁਲ ਚਾਬਾ ਵਲੋਂ ਕੀਤੀ ਗਈ। ਇਸ ਮੌਕੇ ਐਸ.ਡੀ.ਐਮ. ਲੁਧਿਆਣਾ ਪੂਰਬੀ ਗੁਰਸਿਮਰਨ ਸਿੰਘ ਢਿੱਲੋਂ, ਐਸ.ਡੀ.ਐਮ. ਪਾਇਲ ਜਸਲੀਨ ਕੌਰ ਭੁੱਲਰ, ਤਹਿਸੀਲਦਾਰ ਲੁਧਿਆਣਾ ਪੱਛਮੀ ਲਕਸ਼ੇ ਕੁਮਾਰ, ਤਹਿਸੀਲਦਾਰ ਸਮਰਾਲਾ ਨਵਦੀਪ ਸਿੰਘ ਭੋਗਲ, ਡੀ.ਆਰ.ਓ. ਗੁਰਜਿੰਦਰ ਸਿੰਘ ਤੋਂ ਇਲਾਵਾ ਜ਼ਿਲ੍ਹਾ ਪ੍ਰਸ਼ਾਸਨ ਦੇ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ। ਇਸ ਮੌਕੇ ਲੋਕਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਸ੍ਰੀ ਚਾਬਾ ਨੇ ਕਿਹਾ ਕਿ ਭਾਰਤ ਦੇ ਸੰਵਿਧਾਨ ਨੂੰ ਅਪਣਾਏ ਜਾਣ ਦੀ ਯਾਦ ਵਿੱਚ ਹਰ ਸਾਲ 26 ਨਵੰਬਰ ਨੂੰ ਭਾਰਤ ਵਿੱਚ ਸੰਵਿਧਾਨ ਦਿਵਸ ਮਨਾਇਆ ਜਾਂਦਾ ਹੈ। 26 ਨਵੰਬਰ 1949 ਨੂੰ, ਭਾਰਤ ਦੀ ਸੰਵਿਧਾਨ ਸਭਾ ਨੇ ਭਾਰਤ ਦੇ ਸੰਵਿਧਾਨ ਨੂੰ ਅਪਣਾਇਆ ਅਤੇ ਇਹ 26 ਜਨਵਰੀ 1950 ਨੂੰ ਲਾਗੂ ਹੋਇਆ। ਉਨ੍ਹਾਂ ਭਾਗੀਦਾਰਾਂ ਨੂੰ ਭਾਰਤ ਦੇ ਸੰਵਿਧਾਨ ਪ੍ਰਤੀ ਵਫ਼ਾਦਾਰੀ ਅਤੇ ਰਾਸ਼ਟਰ ਨਿਰਮਾਣ ਵਿੱਚ ਯੋਗਦਾਨ ਪਾਉਣ ਦੀ ਅਪੀਲ ਵੀ ਕੀਤੀ। ਬਾਅਦ ਵਿੱਚ ਉਨ੍ਹਾਂ ਸਥਾਨਕ ਜ਼ਿਲ੍ਹਾ ਪ੍ਰਸ਼ਾਸ਼ਕੀ ਕੰਪਲੈਕਸ ਵਿੱਚ ਸਥਾਪਤ ਡਾ. ਬੀ.ਆਰ. ਅੰਬੇਦਕਰ ਜੀ ਦੇ ਬੁੱਤ ‘ਤੇ ਫੁੱਲਮਾਲਾ ਪਾ ਕੇ ਸ਼ਰਧਾਂਜਲੀ ਭੇਂਟ ਕੀਤੀ।

About Author

Leave A Reply

WP2Social Auto Publish Powered By : XYZScripts.com