Wednesday, March 12

ਜ਼ਿਲ੍ਹਾ ਰੋਜ਼ਗਾਰ ਦਫ਼ਤਰ ਵਿਖੇ ਭਲਕੇ ਪਲੇਸਮੈਂਟ ਕੈਂਪ ਦਾ ਆਯੋਜਨ

  • ਵੱਖ-ਵੱਖ ਉੱਘੀਆਂ ਕੰਪਨੀਆਂ ਵੱਲੋਂ ਕੀਤੀ ਜਾਵੇਗੀ ਸ਼ਮੂਲੀਅਤ – ਡਿਪਟੀ ਡਾਇਰੈਕਟਰ ਮਿਨਾਕਸ਼ੀ ਸ਼ਰਮਾ

ਲੁਧਿਆਣਾ, (ਸੰਜੇ ਮਿੰਕਾ) – ਪੰਜਾਬ ਸਰਕਾਰ ਦੇ ਘਰ-ਘਰ ਰੋਜ਼ਗਾਰ ਮਿਸ਼ਨ ਤਹਿਤ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ (ਡੀ.ਬੀ.ਈ.ਈ.), ਪ੍ਰਤਾਪ ਚੌਂਕ, ਸਾਹਮਣੇ ਸੰਗੀਤ ਸਿਨੇਮਾ ਲੁਧਿਆਣਾ ਵਿਖੇ ਭਲਕੇ 02 ਦਸੰਬਰ, 2022 ਨੂੰ ਪਲੇਸਮੈਂਟ ਕੈਂਪ ਦਾ ਆਯੋਜਨ ਕੀਤਾ ਜਾ ਰਿਹਾ ਹੈ। ਡੀ.ਬੀ.ਈ.ਈ. ਦੇ ਡਿਪਟੀ ਡਾਇਰੈਕਟਰ ਸ਼੍ਰੀਮਤੀ ਮਿਨਾਕਸ਼ੀ ਸ਼ਰਮਾ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਭਲਕੇ ਲੱਗਣ ਵਾਲੇ ਪਲੇਸਮੈਂਟ ਕੈਂਪ ਦਾ ਸਮਾਂ ਸਵੇਰੇ 10 ਵਜੇ ਤੋਂ ਦੁਪਹਿਰ 1 ਵਜੇ ਤੱਕ ਹੋਵੇਗਾ। ਉਨ੍ਹਾਂ ਦੱਸਿਆ ਕਿ ਪਲੇਸਮੈਂਟ ਕੈਂਪ ਮੌਕੇ ਉੱਘੀਆਂ ਕੰਪਨੀਆਂ ਵੱਲੋਂ ਸ਼ਮੂਲੀਅਤ ਕੀਤੀ ਜਾ ਰਹੀ ਜਿਸ ਵਿੱਚ ਕੈਨਰਾ ਐਚ.ਐਸ.ਬੀ.ਸੀ., ਗਰੋਵਰ ਇੰਸ਼ੋਰੈਂਸ ਬ੍ਰੋਕਿੰਗ ਪ੍ਰਾ: ਲਿ:, ਵਾਸਟ ਗਰੁੱਪ, ਇੰਡੀਆ ਮਾਰਟ, ਬੈਟਰ ਬੁਕਸ, ਨਾਰਦਨ ਮੋਟਰਜ਼, ਨਿਊਜਮੈਨ ਟੈਕਨਾਲੋਜੀ, ਕਿਰਲੋਸਕਰ ਸਰਵਿਸ ਸੈਂਟਰ, ਡੈਮਸਨ ਗਰੁੱਪ ਆਦਿ ਸ਼ਾਮਲ ਹਨ। ਉਨ੍ਹਾਂ ਦੱਸਿਆ ਕਿ ਇਸ ਕੈਂਪ ਵਿੱਚ ਲੜਕੇ ਅਤੇ ਲੜਕੀਆਂ ਦੋਨੋ ਭਾਗ ਲੈ ਸਕਦੇ ਹਨ ਜਿਨਾਂ ਦੀ ਉਮਰ 18 ਤੋਂ 40 ਸਾਲ ਹੋਵੇ  ਅਤੇ ਘੱਟ ਤੋਂ ਘੱਟ ਯੋਗਤਾ 10ਵੀਂ, 12ਵੀ, ਆਈ.ਟੀ.ਆਈ. ਹੋਲਡਰਜ, ਡਿਪਲੋਮਾ ਹੋਲਡਰਜ, ਗ੍ਰੇਜੂਏਸ਼ਨ, ਬੀ.ਟੈਕ (ਮਕੈਨੀਕਲ/ਸਿਵਲ ਇੰਜਨੀਅਰਿੰਗ) ਅਤੇ ਐਮ.ਬੀ.ਏ. ਪਾਸ ਉਮੀਦਵਾਰ ਵੀ ਇਸ ਕੈਂਪ ਵਿੱਚ ਭਾਗ ਲੈ ਸਕਦੇ ਹਨ। ਉਨ੍ਹਾਂ ਚਾਹਵਾਨ ਉਮੀਦਵਾਰਾਂ ਨੂੰੰ ਅਪੀਲ ਕਰਦਿਆਂ ਕਿਹਾ ਕਿ ਇਸ ਪਲੇਸਮੈਂਟ ਕੈਂਪ ਵਿੱਚ ਸ਼ਮੂਲੀਅਤ ਕਰਦਿਆਂ ਵੱਧ ਤੋਂ ਵੱਧ ਲਾਹਾ ਲਿਆ ਜਾਵੇ। ਉਨ੍ਹਾਂ ਇਹ ਵੀ ਕਿਹਾ ਕਿ ਉਮੀਦਵਾਰ ਇੰਟਰਵਿਊ ਲਈ ਆਪਣਾ ਬਾਇਓ-ਡਾਟਾ (3 ਫੋਟੋ ਕਾਪੀਆਂ) ਲਾਜ਼ਮੀ ਤੌਰ ੋਤੇ ਨਾਲ ਲੈ ਕੇ ਆਉਣ। ਉਨ੍ਹਾਂ ਦੱਸਿਆ ਕਿ ਜਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ, ਲੁਧਿਆਣਾ ਵਿਖੇ ਆਪਣਾ ਨਾਮ ਰਜਿਸਟਰ ਕਰਵਾਉਣ ਲਈ ਵਿਦਿਅਕ ਯੋਗਤਾ ਦੇ ਸਾਰੇ ਅਸਲ ਸਰਟੀਫਿਕੇਟ, ਆਧਾਰ ਕਾਰਡ, ਜਾਤੀ ਸਰਟੀਫਿਕੇਟ ਅਤੇ ਇਹਨਾਂ ਦੀਆਂ ਫੋਟੋ ਕਾਪੀਆਂ ਨਾਲ ਲੈ ਕੇ ਪਹੁੰਚਣ। ਵਧੇਰੇ ਜਾਣਕਾਰੀ ਲਈ ਦਫਤਰ ਦੇ ਹੈਲਪਲਾਈਨ ਨੰਬਰ 77400-01682 ‘ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ।

About Author

Leave A Reply

WP2Social Auto Publish Powered By : XYZScripts.com