Wednesday, March 12

ਕਰੋਨਾ ਪ੍ਰਤੀ ਸਾਵਧਾਨੀਆਂ ਜਰੂਰੀ, ਘਬਰਾਉਣ ਦੀ ਲੋੜ ਨਹੀ ੑਸਿਵਲ ਸਰਜਨ

ਲੁਧਿਆਣਾ, (ਸੰਜੇ ਮਿੰਕਾ) ਦੇਸ਼ ਦੇ ਕੁਝ ਸੂਬਿਆਂ ਵਿਚ ਉਮੀਕਰੋਨ ਵੈਰੀਐਟ ਦੇ ਆਏ ਨਵੇ ਕੁਝ ਕੇਸ਼ਾਂ ਨੂੰ ਧਿਆਨ ਵਿਚ ਰੱਖਦੇ ਹੋਏ ਸਿਹਤ ਵਿਭਾਗ ਪੰਜਾਬ ਵੱਲੋ ਜਾਰੀ ਹੁਕਮਾਂ ਮੁਤਾਬਿਕ ਪ੍ਰਬੰਧ ਕੀਤੇ ਜਾ ਰਹੇ ਹਨ।ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆ ਸਿਵਲ ਸਰਜਨ ਡਾ ਹਿਤਿੰਦਰ ਕੌਰ ਨੇ ਦੱਸਿਆ ਕਿ ਨਵੇ ਉਮੀਕਰੋਨ ਵੈਰੀਐਟ ਦਾ ਇਕ ਮਰੀਜ਼ ਇਕ ਦਰਜ਼ਨ ਤੋ ਵੱਧ ਲੋਕਾਂ ਨੂੰ ਤੇਜ਼ੀ ਨਾਲ ਪ੍ਰਭਾਵਿਤ ਕਰ ਸਕਦਾ ਹੈ।ਉਨਾਂ ਲੋਕਾਂ ਨੂੰ ਜਾਗਰੂਕ ਕਰਦੇ ਕਿਹਾ ਕਿ ਇਸ ਬਿਮਾਰੀ ਤੋ ਘਬਰਾਉਣ ਦੀ ਲੋੜ ਨਹੀ।ਇਸ ਦੇ ਬਚਾਅ ਲਈ ਕੋਵਿਡ ਸਾਵਧਾਨੀਆਂ ਵਰਤਣ ਦੀ ਵਧੇਰੇ ਜਰੂਰਤ ਹੈ।ਜਿਵੇ ਕਿ ਮਾਸਕ ਦੀ ਵਰਤੋ ਕਰਨਾ, ਸਮਾਜਿਕ ਦੂਰੀ ਬਣਾ ਕੇ ਰੱਖਣਾ, ਹੱਥਾਂ ਨੂੰ ਵਾਰ ਵਾਰ ਧੋਣਾ , ਬਿੰਨਾਂ ਕੰਮ ਤੋ ਭੀੜ ਭੜਕੇ ਵਾਲੀਆਂ ਥਾਂਵਾਂ ਤੇ ਜਾਣ ਤੋ ਪ੍ਰਹੇਜ਼ ਕਰਨਾ , ਹੱਥ ਨਾ ਮਿਲਾਉਣਾ।ਇਸ ਬਿਮਾਰੀ ਦੇ ਲੱਛਣਾਂ ਪ੍ਰਤੀ ਜਾਣਕਾਰੀ ਦਿੰਦੇ ਸਿਵਲ ਸਰਜਨ ਨੇ ਦੱਸਿਆ ਕਿ ਜੇਕਰ ਕਿਸੇ ਵਿਅਕਤੀ ਨੂੰ ਬੁਖਾਰ ਦਾ ਹੋਵੇ, ਗਲਾ ਖੁਰਾਬ ਹੋਵੇ, ਖਾਂਸੀ ਅਤੇ ਜੁਕਾਮ ਹੋਵੇ ਤਾਂ ਅਜਿਹੇ ਸੱਕੀ ਵਿਅਕਤੀ ਨੂੰ ਆਪਣੇ ਨੇੜੇ ਦੇ ਸਿਹਤ ਕੇਦਰ ਵਿਚ ਜਾ ਕੇ ਡਾਕਟਰੀ ਸਹਾਇਤਾ ਲੈਣੀ ਚਾਹੀਦੀ ਹੈ।ਜੇਕਰ ਵਿਅਕਤੀ ਵਿਚ ਲੱਛਣ ਪਾਏ ਜਾਂਦੇ ਹਨ ਤਾਂ ਅਜਿਹੇ ਵਿਅਕਤੀ ਨੂੰ ਪਰਿਵਾਰ ਤੋ ਵੱਖ ਘਰ ਵਿਚ ਰਹਿਣਾ ਚਾਹੀਦਾ ਹੈ।ਉਨਾਂ ਕਿਹਾ ਕਿ ਹਰ ਇਕ ਵਿਅਕਤੀ ਨੂੰ ਆਪਣਾ ਮੁਕੰਮਲ ਟੀਕਾਕਰਨ ਕਰਵਾਉਣਾ ਜਰੂਰੀ ਹੈ, ਤਾਂ ਜੋ ਸਰੀਰ ਬਿਮਾਰੀ ਨਾਲ ਲੜਨ ਦੀ ਸਮਰਥਾ ਬਣੀ ਰਹੇ।ਜੇਕਰ ਕਿਸੇ ਵਿਅਕਤੀ ਨੂੰ ਉਪਰੋਤਕ ਲੱਛਣ ਪਾਏ ਜਾਂਦੇ ਹਨ ਤਾਂ ਉਸ ਨੂੰ ਆਪਣੇ ਨੇੜੇ ਦੇ ਹਸਪਤਾਲ ਵਿਚ ਕੋਵਿਡ ਸੈਪਲਿੰਗ ਕਰਵਾਉਣੀ ਚਾਹੀਦੀ ਹੈ ਤਾਂ ਕਿ ਸਮੇ ਸਿਰ ਇਸ ਬਿਮਾਰੀ ਦਾ ਪਤਾ ਲੱਗ ਸਕੇ।ਕੋਵਿਡ ਸੈਪਲ ਪਟਿਆਲਾ ਭੇਜੇ ਜਾਣਗੇ।ਸਿਵਲ ਸਰਜਨ ਵਲੋ ਆਮ ਲੋਕਾਂ ਨੂੰ ਅਪੀਲ ਕੀਤੀ ਗਈ ਕਿ ਸਿਹਤ ਵਿਭਾਗ ਵਲੋ ਸਮੇ ਸਮੇ ਤੇ ਦਿੱਤੀਆਂ ਜਾਣ ਵਾਲੀਆਂ ਹਦਾਇਤਾਂ ਦੀ ਪਾਲਣਾ ਕੀਤੀ ਜਾਵੇ ਤਾਂ ਜੋ ਇਸ ਬਿਮਾਰੀ ਤੋ ਬਚਿਆ ਜਾ ਸਕੇ।

About Author

Leave A Reply

WP2Social Auto Publish Powered By : XYZScripts.com