Friday, May 16

ਸਤਿਗੁਰੂ ਰਾਮ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਰਾਜ ਪੱਧਰੀ ਸਮਾਗਮ 26 ਨੂੰ

  •  ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ, ਭੈਣੀ ਸਾਹਿਬ ਵਿਖੇ ਸਮਾਗਮ ਮੌਕੇ ਮੁੱਖ ਮਹਿਮਾਨ ਵਜੋਂ ਕਰਨਗੇ ਸ਼ਿਰਕਤ

ਲੁਧਿਆਣਾ, (ਸੰਜੇ ਮਿੰਕਾ) – ਨਾਮਧਾਰੀ ਸੰਪਰਦਾ ਦੇ ਬਾਨੀ ਅਤੇ ਆਧੁਨਿਕ ਆਜ਼ਾਦੀ ਦੀ ਲਹਿਰ ਦੇ ਮੋਢੀ ਸਤਿਗੁਰੂ ਰਾਮ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਮਨਾਉਣ ਲਈ ਪੰਜਾਬ ਸਰਕਾਰ ਵੱਲੋਂ 26 ਜਨਵਰੀ ਨੂੰ ਸ੍ਰੀ ਭੈਣੀ ਸਾਹਿਬ ਵਿਖੇ ਰਾਜ ਪੱਧਰੀ ਸਮਾਗਮ ਕਰਵਾਇਆ ਜਾਵੇਗਾ। ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਸਮਾਗਮ ਮੌਕੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ। ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਸ੍ਰੀਮਤੀ ਸੁਰਭੀ ਮਲਿਕ ਨੇ ਦੱਸਿਆ ਕਿ ਰਾਜ ਪੱਧਰੀ ਸਮਾਗਮ 26 ਜਨਵਰੀ ਨੂੰ ਦੁਪਹਿਰ 12 ਵਜੇ ਤੋਂ 3 ਵਜੇ ਤੱਕ ਹੋਵੇਗਾ।ਇਸ ਮੌਕੇ ਵਿਧਾਨ ਸਭਾ ਸਪੀਕਰ ਤੋਂ ਇਲਾਵਾ ਸੂਬਾ ਸਰਕਾਰ ਦੇ ਵੱਖ-ਵੱਖ ਨੁਮਾਇੰਦੇ, ਵਿਧਾਇਕ ਸਹਿਬਾਨ,  ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ, ਆਜ਼ਾਦੀ ਘੁਲਾਟੀਆਂ ਅਤੇ ਹਜ਼ਾਰਾਂ ਪੈਰੋਕਾਰਾਂ ਦੇ ਇਸ ਸਮਾਗਮ ਵਿੱਚ ਸ਼ਾਮਲ ਹੋਣ ਦੀ ਉਮੀਦ ਹੈ। ਸ੍ਰੀਮਤੀ ਮਲਿਕ ਨੇ ਸਮਾਗਮ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਕਮੇਟੀ ਗਠਿਤ ਕਰਨ ਅਤੇ ਹੋਰ ਵਿਭਾਗਾਂ ਦੇ ਅਧਿਕਾਰੀਆਂ ਦੀਆਂ ਡਿਊਟੀਆਂ ਨਿਸ਼ਚਿਤ ਕਰਨ ਦੇ ਹੁਕਮ ਵੀ ਦਿੱਤੇ। ਉਨ੍ਹਾਂ ਅਧਿਕਾਰੀਆਂ ਨੂੰ ਆਪਣੀ ਡਿਊਟੀ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਉਣ ਲਈ ਕਿਹਾ ਅਤੇ ਸੁਚੱਜੇ ਢੰਗ ਨਾਲ ਵਿਉਂਤਬੰਦੀ ਅਤੇ ਅਮਲ ਕਰਕੇ ਪੁਖਤਾ ਪ੍ਰਬੰਧਾਂ ਨੂੰ ਯਕੀਨੀ ਬਣਾਉਣ ਲਈ ਕਿਹਾ।

About Author

Leave A Reply

WP2Social Auto Publish Powered By : XYZScripts.com