ਲੁਧਿਆਣਾ, (ਸੰਜੇ ਮਿੰਕਾ) – ਪੰਜਾਬ ਸਰਕਾਰ ਦੇ ਡੇਅਰੀ ਵਿਕਾਸ ਵਿਭਾਗ ਵੱਲੋਂ ਮਾਣਯੋਗ ਕੈਬਨਿਟ ਮੰਤਰੀ ਪਸੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਵਿਭਾਗ ਸ੍ਰੀ ਲਾਲਜੀਤ ਸਿੰਘ ਭੁੱਲਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਡਾਇਰੈਕਟਰ ਡੇਅਰੀ ਸ੍ਰੀ ਕੁਲਦੀਪ ਸਿੰਘ ਜਸੋਵਾਲ ਦੀ ਯੋਗ ਅਗਵਾਈ ਹੇਠ ਡੇਅਰੀ ਸਿਖਲਾਈ ਪ੍ਰੋਗਰਾਮ 2023-24 ਦਾ ਪਹਿਲਾ ਬੈਚ 10 ਅਪ੍ਰੈਲ, 2023 ਤੋਂ ਸ਼ੁਰੂ ਕੀਤਾ ਜਾ ਰਿਹਾ ਹੈ। ਇਸ ਬਾਰੇ ਜਾਣਕਾਰੀ ਦਿੰਦਿਆ ਡਿਪਟੀ ਡਾਇਰੈਕਟਰ ਡੇਅਰੀ ਲੁਧਿਆਣਾ ਸ੍ਰੀ ਦਲਬੀਰ ਕੁਮਾਰ ਨੇ ਦੱਸਿਆ ਕਿ ਡੇਅਰੀ ਸਿਖਲਾਈ ਪ੍ਰੋਗਰਾਮ ਦੀ ਇਸ ਟ੍ਰੇਨਿੰਗ ਵਿੱਚ ਭਾਗ ਲੈਣ ਵਾਲਾ ਸਿਖਿਆਰਥੀ ਘੱਟੋ-ਘੱਟ ਪੰਜਵੀ ਪਾਸ ਹੋਵੇ, ਉਮਰ 18 ਸਾਲ ਤੋਂ ਵੱਧ 50 ਸਾਲ ਤੋਂ ਘੱਟ ਹੋਵੇ ਅਤੇ ਦਿਹਾਤੀ ਖੇਤਰ ਦਾ ਵਸਨੀਕ ਹੋਵੇ। ਚਾਹਵਾਨ ਸਿਖਿਆਰਥੀ ਆਪਣੇ ਦਸਤਾਵੇਜ ਜਿਵੇ ਯੋਗਤਾ ਸਰਟੀਫਿਕੇਟ, ਅਧਾਰ ਕਾਰਡ, ਜਾਤੀ ਸਰਟੀਫਿਕੇਟ ਅਤੇ 1 ਪਾਸਪੋਰਟ ਸਾਇਜ ਫੋਟੋ ਲੈ ਕੇ ਦਫਤਰ ਵਿਖੇ ਸੰਪਰਕ ਕਰ ਸਕਦੇ ਹਨ। ਉਨ੍ਹਾ ਅੱਗੇ ਦੱਸਿਆ ਕਿ ਇਸ ਵਿਚ ਦੁਧਾਰੂ ਪਸ਼ੂਆਂ ਦੀ ਖਰੀਦ ਤੋਂ ਲੈ ਕੇ ਰੱਖ-ਰਖਾਵ, ਖਾਧ ਖੁਰਾਕ, ਨਸਲ ਸੁਧਾਰ, ਸਾਂਭ ਸੰਭਾਲ ਅਤੇ ਸੁੱਚਜੇ ਮੰਡੀਕਰਨ ਦੀਆਂ ਨਵੀਨਤਮ ਤਕਨੀਕਾਂ ਬਾਰੇ ਜਾਣਕਾਰੀ ਦਿਤੀ ਜਾਵੇਗੀ । ਉਨ੍ਹਾਂ ਸਮੂਹ ਚਾਹਵਾਨ ਸਿਖਿਆਰਥੀਆਂ/ਦੁੱਧ ਉਤਪਾਦਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਜਲਦ ਤੋਂ ਜਲਦ ਆਪਣੇ ਆਪ ਨੂੰ ਸਿਖਲਾਈ ਪ੍ਰੋਗਰਾਮ ਵਿੱਚ ਦਾਖਲ ਕਰਵਾ ਕੇ ਵਿਭਾਗ ਵੱਲੋਂ ਦਿੱਤੀਆ ਜਾਂਦੀਆਂ ਸਹੂਲਤਾਂ ਦਾ ਵੱਧ ਤੋ ਵੱਧ ਲਾਭ ਉਠਾਉਣ। ਵਧੇਰੇ ਜਾਣਕਾਰੀ ਲਈ 01628-299322 ਜਾਂ 81461-00543 ‘ਤੇ ਸੰਪਰਕ ਕੀਤਾ ਜਾ ਸਕਦਾ ਹੈ।
Related Posts
-
ਚਾਈਨਾ ਡੋਰ ਨਾਲ ਨਾ ਸਿਰਫ਼ ਇਨਸਾਨੀ ਜਾਨ ਨੂੰ ਖ਼ਤਰਾ ਹੈ, ਸਗੋਂ ਪੰਛੀਆਂ ਅਤੇ ਪਸ਼ੂਆਂ ਦੀ ਜ਼ਿੰਦਗੀ ਵੀ ਖ਼ਤਰੇ ‘ਚ ਪੈਂਦੀ ਹੈ:- ਐਸ.ਐਸ.ਪੀ ਡਾ. ਜਯੋਤੀ ਯਾਦਵ ਬੈਂਸ
-
ਡੀ.ਸੀ ਹਿਮਾਂਸ਼ੂ ਜੈਨ ਵੱਲੋਂ ਅਧਿਕਾਰੀਆਂ ਨੂੰ ਚੱਲ ਰਹੇ ਵਿਕਾਸ ਕਾਰਜਾਂ ਨੂੰ ਜਲਦ ਨੇਪਰੇ ਚਾੜ੍ਹਨ ਦੀਆਂ ਹਦਾਇਤਾਂ
-
ਐਨ.ਆਰ.ਐਲ.ਐਮ ਤਹਿਤ ਲੁਧਿਆਣਾ ਦੀਆਂ ਮਹਿਲਾ ਸਵੈ-ਸਹਾਇਤਾ ਸਮੂਹ ਵੱਲੋਂ ਹੱਥ ਨਾਲ ਬੁਣੇ ਉੱਨੀ ਮਫਲਰ ਤਿਆਰ