- ਵਿਧਾਇਕ ਬੀਬੀ ਰਾਜਿੰਦਰਪਾਲ ਕੌਰ ਛੀਨਾ ਵੱਲੋਂ 34.50 ਲੱਖ ਦੀ ਗ੍ਰਾਂਟ ਜਾਰੀ
- ਹਲਕੇ ਦੀ ਦਿੱਖ ਨੂੰ ਹੋਰ ਸੁਧਾਰਨ ਲਈ ਨਵੇਂ ਪ੍ਰੋਜੈਕਟ ਤਿਆਰ ਹਨ – ਬੀਬੀ ਛੀਨਾ
ਲੁਧਿਆਣਾ (ਸੰਜੇ ਮਿੰਕਾ) ਹਲਕਾ ਲੁਧਿਆਣਾ ਦੱਖਣੀ ਤੋਂ ਵਿਧਾਇਕ ਬੀਬੀ ਰਾਜਿੰਦਰਪਾਲ ਕੌਰ ਛੀਨਾ ਵੱਲੋਂ ਹਲਕੇ ਦੀ ਨੁਹਾਰ ਨੂੰ ਬਦਲਣ ਲਈ ਲਗਾਤਾਰ ਯਤਨ ਜਾਰੀ ਹਨ ਇਸ ਨੂੰ ਮੁੱਖ ਰੱਖਦੇ ਉਨ੍ਹਾਂ ਵੱਲੋਂ ਹਲਕੇ ਵਿੱਚ ਸਾਫ ਸਫਾਈ ਮੁਹਿੰਮ ਅਤੇ ਨਵੀਆਂ ਪਾਰਕਾਂ ਦੇ ਉਦਘਾਟਨ ਕੀਤੇ ਜਾ ਰਹੇ ਹਨ। ਲੁਧਿਆਣਾ ਨਿਵਾਸੀਆਂ ਦੀ ਲੰਮੇ ਸਮੇਂ ਦੀ ਮੰਗ ਨੂੰ ਪੂਰਾ ਕਰਦੇ ਹੋਏ ਵਿਧਾਇਕ ਬੀਬੀ ਰਾਜਿੰਦਰਪਾਲ ਕੌਰ ਛੀਨਾ ਵਲੋਂ ਸ਼ਹਿਰ ‘ਚ ਬਣਨ ਵਾਲੇ ਪਾਰਕ ਦੀ ਉਸਾਰੀ ਦਾ ਕੰਮ ਅੱਜ ਵਾਰਡ ਨੰਬਰ 33 ,ਪਿੰਡ ਲੋਹਾਰਾ,ਲੁਧਿਆਣਾ ਵਿਖੇ ਸ਼ੁਰੂ ਕਰਵਾਇਆ ਗਿਆ। ਵਿਧਾਇਕ ਬੀਬੀ ਰਾਜਿੰਦਰਪਾਲ ਕੌਰ ਛੀਨਾ ਵਲੋਂ ਕਿਹਾ ਗਿਆ ਕਿ ਸ਼ਹਿਰ ਵਾਸੀ ਕਾਫੀ ਲੰਮੇ ਸਮੇਂ ਤੋਂ ਹਲਕੇ ਵਿੱਚ ਇਕ ਪਾਰਕ ਦੀ ਮੰਗ ਕਰ ਰਹੇ ਸਨ, ਹਲਕੇ ਵਾਸੀਆਂ ਦੀ ਇਸ ਮੰਗ ਨੂੰ ਪੂਰਾ ਕਰਦੇ ਹੋਏ ਅੱਜ ਬਣੇ ਹੋਏ ਪਾਰਕ ਦੀ ਉਸਾਰੀ ਦਾ ਕੰਮ ਮੁੜ ਤੋਂ ਸ਼ੁਰੂ ਕੀਤਾ ਗਿਆ | ਜਿਸ ‘ਤੇ ਲਗਪਗ 34.50 ਲੱਖ ਦੇ ਕਰੀਬ ਦੀ ਲਾਗਤ ਆਵੇਗੀ। ਇਸ ਮੌਕੇ ਵਿਧਾਇਕ ਰਾਜਿੰਦਰਪਾਲ ਕੌਰ ਛੀਨਾ ਨੇ ਕਿਹਾ ਕਿ ਹਲਕਾ ਲੁਧਿਆਣਾ ਦੱਖਣੀ ਨੂੰ ਆਧੁਨਿਕ ਸਹੂਲਤਾਂ ਮੁਹੱਈਆ ਕਰਵਾਉਣ ਲਈ ਲਗਾਤਾਰ ਯਤਨਸ਼ੀਲ ਹਨ|