Saturday, May 9

ਪੰਜਵੀਂ ਜਮਾਤ ਦੇ ਨਤੀਜਿਆਂ ਵਿੱਚ ਡਾ ਏ.ਵੀ.ਐਮ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਦਾ ਸ਼ਾਨਦਾਰ ਪ੍ਰਦਰਸ਼ਨ

  • 6 ਵਿਦਿਆਰਥੀਆਂ ਨੇ 90 ਫੀਸਦੀ ਤੋਂ ਵੱਧ ਅੰਕ ਪ੍ਰਾਪਤ ਕੀਤੇ

ਲੁਧਿਆਣਾ (ਸੰਜੇ ਮਿੰਕਾ) : ਈਸਾ ਨਗਰੀ ਪੁਲੀ ਨੇੜੇ ਸਥਿਤ ਡਾ. ਏ.ਵੀ.ਐਮ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀਆਂ ਨੇ ਪੰਜਵੀਂ ਜਮਾਤ ਦੇ ਨਤੀਜਿਆਂ ਵਿੱਚ ਇੱਕ ਵਾਰ ਫਿਰ ਤੋਂ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ। ਸਕੂਲ ਦੇ 6 ਵਿਦਿਆਰਥੀਆਂ ਨੇ 90 ਫੀਸਦੀ ਤੋਂ ਵੱਧ ਅੰਕ ਪ੍ਰਾਪਤ ਕੀਤੇ ਹਨ। ਸਕੂਲ ਦੀ ਪ੍ਰਿੰਸੀਪਲ ਮਨੀਸ਼ਾ ਗਾਬਾ ਨੇ ਦੱਸਿਆ ਕਿ ਵੰਸ਼ ਨੇ 96.2 ਫੀਸਦੀ, ਹਰਮਨਪ੍ਰੀਤ ਕੌਰ ਨੇ 95.2 ਫੀਸਦੀ, ਮਨਸਹਿਜ ਨੇ 93.4 ਫੀਸਦੀ, ਵਿਰਾਟ ਨੇ 93 ਫੀਸਦੀ, ਡਿੰਪਲ ਅਤੇ ਕਨਿਕਾ ਨੇ 91.6 ਫੀਸਦੀ ਅਤੇ ਯੋਗਿਕਾ ਨੇ 90.6 ਫੀਸਦੀ ਅੰਕ ਪ੍ਰਾਪਤ ਕੀਤੇ ਹਨ। ਉਨ੍ਹਾਂ ਇਸ ਸ਼ਾਨਦਾਰ ਪ੍ਰਦਰਸ਼ਨ ਲਈ ਸਕੂਲ ਦੇ ਵਿਦਿਆਰਥੀਆਂ, ਅਧਿਆਪਕਾਂ ਅਤੇ ਹੋਰ ਸਟਾਫ਼ ਮੈਂਬਰਾਂ ਨੂੰ ਵਧਾਈ ਦਿੱਤੀ | ਇਸਦੇ ਨਾਲ ਹੀ ਸਕੂਲ ਦੇ ਡਾਇਰੈਕਟਰ ਰਾਜੀਵ ਕੁਮਾਰ ਲਵਲੀ ਨੇ ਦੱਸਿਆ ਕਿ ਡਾ ਏ.ਵੀ.ਐਮ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿੱਚ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ‘ਤੇ ਜ਼ੋਰ ਦਿੱਤਾ ਜਾਂਦਾ ਹੈ। ਉਨ੍ਹਾਂ ਸਕੂਲ ਵੱਲੋਂ ਭਵਿੱਖ ਵਿੱਚ ਸ਼ਾਨਦਾਰ ਨਤੀਜੇ ਦੇਣ ਦੀ ਵਚਨਬੱਧਤਾ ਪ੍ਰਗਟਾਈ। ਇਸ ਮੌਕੇ ਹੋਰਨਾਂ ਤੋਂ ਇਲਾਵਾ, ਸ੍ਰੀਮਤੀ ਅਮਿਤਾ, ਤਰਨਜੀਤ ਕੌਰ, ਉਪਿੰਦਰ ਕੌਰ, ਨੇਹਾ ਬਜਾਜ, ਹਰਸ਼ ਬਾਲਾ, ਗੁਰਪ੍ਰੀਤ ਕੌਰ, ਸੋਨੀਆ, ਮੰਜੂ ਆਦਿ ਹਾਜ਼ਰ ਸਨ।

About Author

Leave A Reply

WP2Social Auto Publish Powered By : XYZScripts.com