Thursday, March 13

ਡਿਪਟੀ ਕਮਿਸ਼ਨਰ ਵੱਲੋਂ ਮਾਲ ਵਿਭਾਗ ਦੇ ਅਧਿਕਾਰੀਆਂ ਨੂੰ ਜ਼ਿਲ੍ਹੇ ‘ਚ ਲੰਬਿਤ ਇੰਤਕਾਲਾਂ ਦਾ ਜਲਦ ਨਿਪਟਾਰਾ ਕਰਨ ਦੇ ਨਿਰਦੇਸ਼

  • ਕਿਹਾ! ਡਿਫਾਲਟਰਾਂ ਤੋਂ ਵਸੂਲੀ ਦੀ ਉਗਰਾਹੀ ਨੂੰ ਵੀ ਦਿੱਤੀ ਜਾਵੇ ਮੁੱਖ ਤਰਜੀਹ

ਲੁਧਿਆਣਾ, (ਸੰਜੇ ਮਿੰਕਾ)- ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੱਲੋਂ ਮਾਲ ਵਿਭਾਗ ਦੇ ਅਧਿਕਾਰੀਆਂ ਨੂੰ ਜ਼ਿਲ੍ਹੇ ਵਿੱਚ ਬਕਾਇਆ ਇੰਤਕਾਲਾਂ ਨੂੰ ਜਲਦ ਨਿਪਟਾਉਣ ਦੇ ਨਿਰਦੇਸ਼ ਦਿੱਤੇ। ਵਿਭਾਗ ਦੀ ਮਾਸਿਕ ਕਾਰਗੁਜ਼ਾਰੀ ਦਾ ਮੁਲਾਂਕਣ ਕਰਨ ਲਈ ਹੋਈ ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਜ਼ੋਰ ਦੇ ਕੇ ਕਿਹਾ ਕਿ ਲੰਬਿਤ ਇੰਤਕਾਲਾਂ ਦਾ ਤੁਰੰਤ ਨਿਪਟਾਰਾ ਕੀਤਾ ਜਾਣਾ ਚਾਹੀਦਾ ਹੈ ਅਤੇ ਕਿਸੇ ਵੀ ਤਰ੍ਹਾਂ ਦੀ ਢਿੱਲ-ਮੱਠ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਮਾਲ ਰਿਕਾਰਡ ਨੂੰ ਅੱਪਡੇਟ ਕਰਨ ਦੀ ਪ੍ਰਕਿਰਿਆ, ਮੇਰਾ ਘਰ ਮੇਰਾ ਨਾਮ ਸਕੀਮ, ਡਿਫਾਲਟਰਾਂ ਤੋਂ ਵਸੂਲੀ, ਅਦਾਲਤੀ ਕੇਸ, ਪੁੱਛਗਿੱਛ, ਹੱਦਬੰਦੀ, ਖੰਗੀ ਤਕਸੀਮ (ਪਰਿਵਾਰ ਵੰਡ), ਅਤੇ ਹੋਰ ਸਬੰਧਤ ਮਾਮਲਿਆਂ ਦੀ ਵੀ ਸਮੀਖਿਆ ਕੀਤੀ। ਇਸ ਤੋਂ ਇਲਾਵਾ, ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਉਨ੍ਹਾਂ ਦੀਆਂ ਅਦਾਲਤਾਂ ਵਿੱਚ ਲੰਬਿਤ ਮਾਲ ਕੇਸਾਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਤੇ ਰੋਜ਼ਾਨਾ ਰਿਪੋਰਟ ਉਨ੍ਹਾਂ ਦੇ ਦਫ਼ਤਰ ਨੂੰ ਮੁਹੱਈਆ ਕਰਵਾਉਣ। ਡਿਪਟੀ ਕਮਿਸ਼ਨਰ ਸਾਹਨੀ ਨੇ ਜ਼ੋਰ ਦੇ ਕੇ ਕਿਹਾ ਕਿ ਸੂਬਾ ਸਰਕਾਰ ਦੇ ਮਾਲੀਏ ਨੂੰ ਵਧਾਉਣ ਲਈ ਅਧਿਕਾਰੀਆਂ ਨੂੰ ਸਾਰੀਆਂ ਵਸੂਲੀਆਂ ਦੀ ਉਗਰਾਹੀ ਨੂੰ ਤਰਜੀਹ ਦੇਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਜਾਣਬੁੱਝ ਕੇ ਡਿਫਾਲਟਰਾਂ ਨੂੰ ਬਖਸ਼ਿਆ ਨਹੀਂ ਜਾਣਾ ਚਾਹੀਦਾ ਅਤੇ ਉਨ੍ਹਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ। ਡਿਪਟੀ ਕਮਿਸ਼ਨਰ ਨੇ ਐਸ.ਡੀ.ਐਮਜ਼ ਨੂੰ ਵੀ ਅਪੀਲ ਕੀਤੀ ਕਿ ਉਹ ਰਿਕਵਰੀ ਨਾਲ ਸਬੰਧਤ ਕੇਸਾਂ ਦੀ ਨਿੱਜੀ ਤੌਰ ‘ਤੇ ਨਿਗਰਾਨੀ ਕਰਨ ਤਾਂ ਜੋ ਇਸ ਪ੍ਰਕਿਰਿਆ ਨੂੰ ਤੇਜ਼ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਉਹ ਇੰਤਕਾਲਾਂ ਦੀ ਸਮੇਂ ਸਿਰ ਰਜਿਸਟ੍ਰੇਸ਼ਨ ਨੂੰ ਯਕੀਨੀ ਬਣਾਉਣ ਲਈ ਇੱਕ ਵਿਆਪਕ ਵਿਧੀ ਸਥਾਪਤ ਕਰਨ ਲਈ ਲੰਬਿਤ ਕੇਸਾਂ ਦੀ ਰੋਜ਼ਾਨਾ ਨਿਗਰਾਨੀ ਕਰਨਗੇ। ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਆਪਣੀ ਡਿਊਟੀ ਇਮਾਨਦਾਰੀ ਨਾਲ ਨਿਭਾਉਣ ਲਈ ਕਿਹਾ। ਉਨ੍ਹਾਂ ਸਪੱਸ਼ਟ ਕੀਤਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਤਹਿਸੀਲਾਂ ਵਿੱਚ ਲੋਕਾਂ ਨੂੰ ਰੋਜ਼ਾਨਾ ਦੇ ਪ੍ਰਸ਼ਾਸਕੀ ਕੰਮਾਂ ਵਿੱਚ ਆਸਾਨੀ ਨਾਲ ਸਹੂਲਤ ਦੇਣ ਲਈ ਕਰੜੇ ਨਿਰਦੇਸ਼ ਦਿੱਤੇ ਹਨ।

About Author

Leave A Reply

WP2Social Auto Publish Powered By : XYZScripts.com