Thursday, March 13

ਪੰਜਾਬ ਮਨੁੱਖੀ ਅਧਿਕਾਰ ਪੈਨਲ ਦੇ ਮੁਖੀ ਵੱਲੋਂ ਡਿਪਟੀ ਕਮਿਸ਼ਨਰ ਅਤੇ ਪੁਲਿਸ ਅਧਿਕਾਰੀਆਂ ਨਾਲ ਮੀਟਿੰਗ

  • ਬਿਰਧ ਘਰਾਂ, ਕੇਂਦਰੀ ਅਤੇ ਮਹਿਲਾ ਜੇਲ੍ਹਾਂ ਦਾ ਵੀ ਕੀਤਾ ਦੌਰਾ

ਲੁਧਿਆਣਾ, (ਸੰਜੇ ਮਿੰਕਾ) – ਪੰਜਾਬ ਰਾਜ ਮਨੁੱਖੀ ਅਧਿਕਾਰ ਕਮਿਸ਼ਨ ਦੇ ਚੇਅਰਮੈਨ ਜਸਟਿਸ ਸੰਤ ਪ੍ਰਕਾਸ਼ ਅਤੇ ਸ਼੍ਰੀ ਕੇ.ਕੇ.ਬਾਂਸਲ ਰਜਿਸਟਰਾਰ ਅਤੇ ਸ਼੍ਰੀ ਡੀ.ਡੀ.ਸ਼ਰਮਾ, ਵਿਸ਼ੇਸ਼ ਸਕੱਤਰ ਵੱਲੋਂ 30 ਅਗਸਤ (ਸ਼ੁੱਕਰਵਾਰ) ਨੂੰ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਅਤੇ ਸੀਨੀਅਰ ਪੁਲਿਸ ਅਧਿਕਾਰੀਆਂ ਨਾਲ ਸੀਨੀਅਰ ਸਿਟੀਜਨਾਂ ਅਤੇ ਕੇਂਦਰੀ ਅਤੇ ਮਹਿਲਾ ਜੇਲ੍ਹਾਂ ਦੇ ਕੈਦੀਆਂ ਦੀਆਂ ਅਸਲ ਸਮੱਸਿਆਵਾਂ ਅਤੇ ਸ਼ਿਕਾਇਤਾਂ ਬਾਰੇ ਵਿਚਾਰ ਵਟਾਂਦਰਾ ਕਰਨ ਲਈ ਮੀਟਿੰਗ ਕੀਤੀ। ਚੇਅਰਮੈਨ ਦੇ ਲੁਧਿਆਣਾ ਪੁੱਜਣ ‘ਤੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਦੇ ਨਾਲ ਸੀ.ਜੇ.ਐਮ. ਹਰਿੰਦਰ ਸਿੰਘ, ਵਧੀਕ ਡਿਪਟੀ ਕਮਿਸ਼ਨਰ ਮੇਜਰ ਅਮਿਤ ਸਰੀਨ, ਡੀ.ਸੀ.ਪੀ. ਜਸਕਿਰਨ ਸਿੰਘ ਤੇਜਾ, ਸਿਵਲ ਸਰਜਨ ਡਾ. ਪਰਦੀਪ ਮਹਿੰਦਰਾ, ਮਹਿਲਾ ਜੇਲ੍ਹ ਸੁਪਰਡੈਂਟ ਵਿਜੇ ਕੁਮਾਰ, ਬੋਰਸਟਲ ਜੇਲ੍ਹ ਦੇ ਸੁਪਰਡੈਂਟ ਗੁਰਪ੍ਰੀਤ ਸਿੰਘ, ਕੇਂਦਰੀ ਜੇਲ੍ਹ ਦੇ ਸੁਪਰਡੈਂਟ ਬਲਵੀਰ ਸਿੰਘ, ਡੀ.ਐਸ.ਐਸ.ਓ ਇੰਦਰਪ੍ਰੀਤ ਕੌਰ ਅਤੇ ਹੋਰ ਸੀਨੀਅਰ ਅਧਿਕਾਰੀਆਂ ਵੱਲੋਂ ਉਨ੍ਹਾਂ ਦਾ ਅੰਤਰਰਾਸ਼ਟਰੀ ਸਰਕਟ ਹਾਊਸ ਵਿੱਚ ਸਵਾਗਤ ਕੀਤਾ। ਚੇਅਰਮੈਨ ਨੇ ਕਿਹਾ ਕਿ ਰਾਜ ਮਨੁੱਖੀ ਅਧਿਕਾਰ ਕਮਿਸ਼ਨ ਵੱਲੋਂ ਕਿਸੇ ਵੀ ਸਰਕਾਰੀ ਜਾਂ ਗੈਰ-ਸਰਕਾਰੀ ਸੰਸਥਾ ਵਿੱਚ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਨੂੰ ਰੋਕਣ ਲਈ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ, ”ਸਾਨੂੰ ਸਾਰਿਆਂ ਨੂੰ ਮਨੁੱਖੀ ਅਧਿਕਾਰਾਂ ਬਾਰੇ ਜਾਗਰੂਕ ਹੋਣਾ ਚਾਹੀਦਾ ਹੈ ਜੋ ਸਾਡੇ ਸੰਵਿਧਾਨ ਨੇ ਦੇਸ਼ ਦੇ ਹਰ ਨਾਗਰਿਕ ਨੂੰ ਦਿੱਤੇ ਹਨ। ਉਨ੍ਹਾਂ ਕੈਦੀਆਂ ਲਈ ਸੇਵਾਵਾਂ ਵਿੱਚ ਸੁਧਾਰ ਕਰਨ ਲਈ ਅਧਿਕਾਰੀਆਂ ਨੂੰ ਜ਼ਰੂਰੀ ਨਿਰਦੇਸ਼ ਵੀ ਦਿੱਤੇ”। ਬਾਅਦ ਵਿੱਚ ਡਿਪਟੀ ਕਮਿਸ਼ਨਰ ਨੇ ਚੇਅਰਮੈਨ ਨੂੰ ਭਰੋਸਾ ਦਿਵਾਇਆ ਕਿ ਪ੍ਰਸ਼ਾਸਨ ਜੇਲ੍ਹ ਵਿੱਚ ਬੰਦ ਕੈਦੀਆਂ ਦੀ ਨਿਯਮਤ ਮੈਡੀਕਲ ਜਾਂਚ ਨੂੰ ਯਕੀਨੀ ਬਣਾਉਣ ਲਈ ਤੁਰੰਤ ਪ੍ਰਬੰਧ ਕਰੇਗਾ। ਇਸ ਤੋਂ ਇਲਾਵਾ ਪ੍ਰਸ਼ਾਸਨ ਉਨ੍ਹਾਂ ਦੀਆਂ ਸ਼ਿਕਾਇਤਾਂ ਦਾ ਨਿਪਟਾਰਾ ਵੀ ਕਰੇਗਾ। ਇਸ ਤੋਂ ਪਹਿਲਾਂ ਚੇਅਰਮੈਨ ਨੇ ਕੇਂਦਰੀ, ਬੋਰਸਟਲ ਅਤੇ ਮਹਿਲਾ ਜੇਲ੍ਹਾਂ ਵਿੱਚ ਬੰਦ ਕੈਦੀਆਂ ਨਾਲ ਵੀ ਮੁਲਾਕਾਤ ਕੀਤੀ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ। ਉਨ੍ਹਾਂ ਵੱਖ-ਵੱਖ ਬਿਰਧ ਘਰਾਂ ਦਾ ਦੌਰਾ ਵੀ ਕੀਤਾ ਅਤੇ ਬਜ਼ੁਰਗਾਂ ਨਾਲ ਗੱਲਬਾਤ ਕੀਤੀ।

About Author

Leave A Reply

WP2Social Auto Publish Powered By : XYZScripts.com