- ਪ੍ਰਸ਼ਾਸ਼ਨ ਪਾਰਦਰਸ਼ੀ ਪ੍ਰਸ਼ਾਸ਼ਕੀ ਸੇਵਾਵਾਂ ਪ੍ਰਦਾਨ ਕਰਨ ਵਚਨਬੱਧ – ਡਿਪਟੀ ਕਮਿਸ਼ਨਰ
ਲੁਧਿਆਣਾ, (ਸੰਜੇ ਮਿੰਕਾ) – ਡਿਪਟੀ ਕਮਿਸ਼ਨਰ ਜਤਿੰਦਰ ਜ਼ੋਰਵਾਲ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਵੱਖ-ਵੱਖ ਸਰਕਾਰੀ ਸੇਵਾਵਾਂ ਦਾ ਲਾਹਾ ਲੈਣ, ਸੂਝਾਅ ਤੇ ਸ਼ਿਕਾਇਤ ਸਬੰਧੀ ਯੂਨੀਫਾਈਡ ਸਟੇਟ ਹੈਲਪਲਾਈਨ ਨੰਬਰ 1100 ਦੀ ਸ਼ੁਰੂਆਤ ਕੀਤੀ ਗਈ ਹੈ। ਉਨ੍ਹਾਂ ਨਾਗਰਿਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਹੈਲਪਲਾਈਨ 1100 ਦਾ ਵੱਧ ਤੋਂ ਵੱਧ ਲਾਭ ਲਿਆ ਜਾਵੇ। ਉਨ੍ਹਾਂ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਤਹਿਤ ਲੋਕਾਂ ਨੂੰ ਨਿਰਵਿਘਨ ਤੇ ਪਾਰਦਰਸ਼ੀ ਪ੍ਰਸ਼ਾਸਨਿਕ ਸੇਵਾਵਾਂ ਮੁਹੱਈਆ ਕਰਵਾਉਣ ਲਈ ਹਰ ਸੰਭਵ ਉਪਰਾਲੇ ਕੀਤੇ ਜਾ ਰਹੇ ਹਨ। ਨਾਗਰਿਕਾਂ ਨੁੰ ਸੁਖਾਵੇ ਮਾਹੌਲ ਵਿਚ ਤੇ ਖੱਜਲ -ਖੁਆਰੀ ਰਹਿਤ ਸੇਵਾਵਾਂ ਦੇਣ ਲਈ ਜ਼ਿਲ੍ਹਾ ਪ੍ਰਸ਼ਾਸ਼ਨ ਤੱਤਪਰ ਹੈ। ਡਿਪਟੀ ਕਮਿਸ਼ਨਰ ਜ਼ੋਰਵਾਲ ਨੇ ਅੱਗੇ ਦੱਸਿਆ ਕਿ ਸਰਕਾਰੀ ਸੇਵਾ ਦਾ ਲਾਹਾ ਲੈਣ ਲਈ, ਕਿਸੇ ਵੀ ਤਰ੍ਹਾਂ ਦਾ ਸੁਝਾਅ ਅਤੇ ਸ਼ਿਕਾਇਤ ਸਬੰਧੀ ਹੈਲਪਲਾਈਨ ਨੰਬਰ 1100 ‘ਤੇ ਸੰਪਰਕ ਕੀਤਾ ਜਾ ਸਕਦਾ ਹੈ। ਇਸ ਤੋਂ ਇਲਾਵਾ ਡੋਰ ਸਟੈਪ ਡਿਲਿਵਰੀ ਲਈ 1076 ‘ਤੇ ਸੰਪਰਕ ਕਰਕੇ ਘਰ ਬੈਠੇ ਵੱਖ-ਵੱਖ ਸਰਕਾਰੀ ਸੇਵਾਵਾਂ ਦਾ ਲਾਭ ਲਿਆ ਜਾ ਸਕਦਾ ਹੈ। ਉਨ੍ਹਾਂ ਦੱਸਿਆ ਕਿ ਇਸ ਤਰ੍ਹਾਂ ਦੇ ਉਪਰਾਲੇ ਸਿਰਜਣ ਦਾ ਮੁੱਖ ਮੰਤਵ ਲੋਕਾਂ ਨੂੰ ਖੱਜਲ-ਖੁਆਰੀ ਤੋਂ ਛੁਟਕਾਰਾ ਦਿਵਾਉਣਾ ਹੈ।