Monday, July 14

ਲੁਧਿਆਣਾ ਪੱਛਮੀ ਜ਼ਿਮਨੀ ਚੋਣ

  • ਕਾਨੂੰਨ ਵਿਵਸਥਾ ਬਣਾਈ ਰੱਖਣ ਲਈ ਲੁਧਿਆਣਾ ਵਿੱਚ 19 ਜੂਨ ਨੂੰ ‘ਨੋ ਫਲਾਈਂਗ ਜ਼ੋਨ ਘੋਸ਼ਿਤ ਕੀਤਾ’

ਲੁਧਿਆਣਾ, (ਸੰਜੇ ਮਿੰਕਾ) ਜ਼ਿਲ੍ਹਾ ਮੈਜਿਸਟਰੇਟ ਹਿਮਾਂਸ਼ੂ ਜੈਨ ਨੇ ਸੋਮਵਾਰ ਨੂੰ ਕਾਨੂੰਨ ਵਿਵਸਥਾ ਬਣਾਈ ਰੱਖਣ ਲਈ ਜ਼ਿਲ੍ਹਾ ਲੁਧਿਆਣਾ ਦੀ ਸੀਮਾ ਦੇ ਅੰਦਰ ਚੋਣ ਪ੍ਰਕਿਰਿਆ ਪੂਰੀ ਹੋਣ ਤੱਕ ‘ਨੋ ਫਲਾਈਂਗ ਜ਼ੋਨ’ ਘੋਸ਼ਿਤ ਕੀਤਾ ਹੈ। ਇਸ ਸਬੰਧ ਵਿੱਚ ਕਿਸੇ ਵੀ ਤਰ੍ਹਾਂ ਦੇ ਡਰੋਨ ਆਦਿ ਨੂੰ ਉਡਾਉਣ ਦੀ ਮਨਾਹੀ ਹੋਵੇਗੀ। ਭਾਰਤੀ ਨਾਗਰਿਕ ਸੁਰੱਖਿਆ ਸੰਘਤਾ, 2023 (ਬੀ.ਐਨ.ਐਸ.ਐਸ) ਦੀ ਧਾਰਾ 163 ਦੇ ਤਹਿਤ ਪ੍ਰਾਪਤ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਇਹ ਹੁਕਮ ਜਾਰੀ ਕੀਤਾ ਗਿਆ ਹੈ। ਹਿਮਾਂਸ਼ੂ ਜੈਨ ਨੇ ਕਿਹਾ ਕਿ ਪੁਲਿਸ ਕਮਿਸ਼ਨਰ ਲੁਧਿਆਣਾ, ਸੀਨੀਅਰ ਪੁਲਿਸ ਕਪਤਾਨ ਲੁਧਿਆਣਾ (ਦਿਹਾਤੀ)/ਖੰਨਾ ਇਸ ਹੁਕਮ ਨੂੰ ਲਾਗੂ ਕਰਨ ਲਈ ਜ਼ਿੰਮੇਵਾਰ ਹੋਣਗੇ। ਇਸ ਤੋਂ ਇਲਾਵਾ ਇਹ ਹੁਕਮ ਪੁਲਿਸ ਕਮਿਸ਼ਨਰ ਲੁਧਿਆਣਾ, ਸੀਨੀਅਰ ਪੁਲਿਸ ਕਪਤਾਨ ਲੁਧਿਆਣਾ (ਦਿਹਾਤੀ)/ਖੰਨਾ ਅਤੇ ਰਿਟਰਨਿੰਗ ਅਫ਼ਸਰ (ਆਰ.ਓ) ਦੁਆਰਾ ਚੋਣ ਉਦੇਸ਼ ਲਈ ਵਰਤੇ ਜਾ ਰਹੇ ਡਰੋਨਾਂ ‘ਤੇ ਲਾਗੂ ਨਹੀਂ ਹੁੰਦਾ।

About Author

Leave A Reply

WP2Social Auto Publish Powered By : XYZScripts.com