Friday, August 8

ਮੋਟਰਸਾਈਕਲ ਚੋਰੀ ਕਰਨ ਵਾਲੇ ਗਰੋਹ ਦੇ 3 ਮੈਂਬਰ ਗ੍ਰਿਫਤਾਰ, 9 ਦੋ-ਪਹੀਆ ਵਾਹਨ ਬਰਾਮਦ

ਲੁਧਿਆਣਾ (ਸੰਜੇ ਮਿੰਕਾ)ਮਾਨਯੋਗ ਕਮਿਸ਼ਨਰ ਪੁਲਿਸ ਲੁਧਿਆਣਾ ਸ੍ਰੀ ਸਵਪਨ ਸ਼ਰਮਾ IPS ਜੀ ਦੇ ਦਿਸ਼ਾ ਨਿਰਦੇਸ਼ ਹੇਠ ਕਮਿਸ਼ਨਰ ਪੁਲਿਸ ਲੁਧਿਆਣਾ ਵੱਲੋਂ ਲੁੱਟਾਂ ਖੋਹਾਂ ਅਤੇ ਚੋਰੀ ਦੀਆਂ ਵਾਰਦਾਤਾਂ ਨੂੰ ਟਰੇਸ ਕਰਨ ਦੀ ਚਲਾਈ ਮੁਹਿੰਮ ਦੌਰਾਨ 3 ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਗਿਆ।
ਜਿਸ ਸਬੰਧੀ ਜਾਣਕਾਰੀ ਦਿੰਦਿਆਂ ਹੋਇਆਂ ਕੰਵਲਪ੍ਰੀਤ ਸਿੰਘ ਚਾਹਲ PPS ਵਧੀਕ ਡਿਪਟੀ ਕਮਿਸ਼ਨਰ ਪੁਲਿਸ ਜੋਨ-3 ਲੁਧਿਆਣਾ ਜੀ ਨੇ ਦੱਸਿਆ ਕਿ ਗੁਰ ਇਕਬਾਲ ਸਿੰਘ PPS ਸਹਾਇਕ ਕਮਿਸ਼ਨਰ ਪੁਲਿਸ ਸਿਵਲ ਲਾਈਨਜ਼ ਲੁਧਿਆਣਾ ਦੀ ਅਗਵਾਈ ਹੇਠ, ਥਾਣਾ ਡਵੀਜਨ ਨੰਬਰ 8 ਦੇ ਮੁੱਖ ਅਫਸਰ ਅਮਰਜੀਤ ਸਿੰਘ ਅਤੇ ਚੌਕੀ ਇੰਚਾਰਜ ਘੁਮਾਰ ਮੰਡੀ ਬਲਬੀਰ ਸਿੰਘ ਦੀ ਪੁਲਿਸ ਪਾਰਟੀ ਨੇ ਚੋਰੀ ਅਤੇ ਲੁੱਟ ਦੀਆਂ ਵਾਰਦਾਤਾਂ ਨੂੰ ਟਰੇਸ ਕਰਨ ਦੀ ਚਲਾਈ ਮੁਹਿੰਮ ਦੌਰਾਨ, ਮੁੱਖਬਰ ਦੀ ਸੂਚਨਾ ‘ਤੇ ਮੋਟਰਸਾਈਕਲ ਚੋਰੀ ਕਰਨ ਵਾਲੇ ਗਿਰੋਹ ਦੇ 3 ਦੋਸ਼ੀ ਆਕਾਸ਼ਦੀਪ ਸਿੰਘ ਪੁੱਤਰ ਗੁਰਮਿੰਦਰ ਸਿੰਘ, ਸਰਨਦੀਪ ਸਿੰਘ ਪੁੱਤਰ ਕਕਾ ਸਿੰਘ ਅਤੇ ਜਸਵਿੰਦਰ ਸਿੰਘ ਸਾਬੀ ਪੁੱਤਰ ਮਲਕੀਤ ਸਿੰਘ ਨੂੰ ਮੁਕਦਮਾ ਨੰਬਰ 194 ਮਿਤੀ 30-7-25 ਅ/ਧ 303(2), 317(2), BNS ਥਾਣਾ ਡਵੀਜ਼ਨ ਨੰਬਰ-8 ਲੁਧਿਆਣਾ ਵਿੱਚ ਗ੍ਰਿਫਤਾਰ ਕਰਕੇ 3 ਦੋਸ਼ੀਆਂ ਕੋਲੋਂ 8 ਮੋਟਰਸਾਈਕਲਾਂ (ਮਾਰਕਾ ਹੀਰੋ ਹਾਡਾ ਸਪਲੈਡਰ) ਅਤੇ 1 ਐਕਟਿਵਾ ਸਕੂਟਰ ਬਰਾਮਦ ਕੀਤੇ ਗਏ। ਦੋਸ਼ੀ ਜਸਵਿੰਦਰ ਸਿੰਘ ਉਰਫ ਸਾਬੀ ਖਿਲਾਫ ਪਹਿਲਾਂ ਵੀ ਵੱਖ-ਵੱਖ ਥਾਣਿਆਂ ਵਿੱਚ ਪੰਜ ਮੁਕਦਮੇ ਦਰਜ ਹਨ, ਅਗਲੀ ਕਾਨੂੰਨੀ ਕਾਰਵਾਈ ਜਾਰੀ ਹੈ।

About Author

Leave A Reply

WP2Social Auto Publish Powered By : XYZScripts.com