Friday, January 9

ਰਾਜਾ ਵੜਿੰਗ ਦੀ ਅਗਵਾਈ ਹੇਠ ਪੰਜਾਬ ਕਾਂਗਰਸ ਦੇ ਹੱਕ ਵਿੱਚ ਮਜ਼ਬੂਤ ਲਹਿਰ: ਦੀਵਾਨ ਦੀ ਬਘੇਲ ਨਾਲ ਪ੍ਰਭਾਵਸ਼ਾਲੀ ਮੁਲਾਕਾਤ

ਸਮਰਾਲਾ, (ਸੰਜੇ ਮਿੰਕਾ) : ‘ਮਨਰੇਗਾ ਬਚਾਓ ਸੰਗਰਾਮ’ ਰੈਲੀ ਦੇ ਦੌਰਾਨ ਲੁਧਿਆਣਾ ਸ਼ਹਿਰੀ ਜ਼ਿਲ੍ਹਾ ਕਾਂਗਰਸ ਦੇ ਸਾਬਕਾ ਪ੍ਰਧਾਨ ਅਤੇ ਸੀਨੀਅਰ ਕਾਂਗਰਸੀ ਆਗੂ ਪਵਨ ਦੀਵਾਨ ਦੀ ਛੱਤੀਸਗੜ੍ਹ ਦੇ ਸਾਬਕਾ ਮੁੱਖ ਮੰਤਰੀ ਅਤੇ ਪੰਜਾਬ ਮਾਮਲਿਆਂ ਦੇ ਇੰਚਾਰਜ ਕਾਂਗਰਸ ਜਨਰਲ ਸਕੱਤਰ ਭੂਪੇਸ਼ ਬਘੇਲ ਨਾਲ ਇੱਕ ਮਹੱਤਵਪੂਰਨ ਮੁਲਾਕਾਤ ਹੋਈ। ਮੁਲਾਕਾਤ ਦੌਰਾਨ ਦੀਵਾਨ ਨੇ ਕਿਹਾ ਕਿ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਯੋਗ ਅਗਵਾਈ ਹੇਠ ਵੱਡੀ ਗਿਣਤੀ ਵਿੱਚ ਲੋਕ ਕਾਂਗਰਸ ਨਾਲ ਜੁੜ ਰਹੇ ਹਨ, ਜਿਸ ਨਾਲ ਪਾਰਟੀ ਦੀ ਜਮੀਨੀ ਪੱਧਰ ‘ਤੇ ਪਕੜ ਹੋਰ ਮਜ਼ਬੂਤ ਹੋ ਰਹੀ ਹੈ। ਇਸ ਦੌਰਾਨ ਉਨ੍ਹਾਂ ਨੇ ਪੰਜਾਬ ਦੀ ਮੌਜੂਦਾ ਸਿਆਸੀ ਹਾਲਾਤਾਂ, ਖ਼ਾਸ ਕਰਕੇ ਲੁਧਿਆਣਾ ਜ਼ਿਲ੍ਹੇ ‘ਤੇ ਧਿਆਨ ਕੇਂਦਰਿਤ ਕਰਦਿਆਂ, ਵਿਸਥਾਰ ਨਾਲ ਜਾਣਕਾਰੀ ਦਿੱਤੀ। ਦੀਵਾਨ ਨੇ ਦਾਅਵਾ ਕੀਤਾ ਕਿ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਜਨ ਵਿਰੋਧੀ ਨੀਤੀਆਂ ਤੋਂ ਲੋਕ ਤੰਗ ਆ ਕੇ ਚੁੱਕੇ ਹਨ ਅਤੇ ਸੂਬੇ ਭਰ ਵਿੱਚ ਕਾਂਗਰਸ ਦੇ ਹੱਕ ਵਿੱਚ ਮਜ਼ਬੂਤ ਲਹਿਰ ਬਣ ਰਹੀ ਹੈ। ਭੂਪੇਸ਼ ਬਘੇਲ ਨੇ ਗੰਭੀਰਤਾ ਨਾਲ ਗੱਲ ਸੁਣਦੇ ਹੋਏ, ਦੀਵਾਨ ਨੂੰ ਜਮੀਨੀ ਪੱਧਰ ‘ਤੇ ਹੋਰ ਤੇਜ਼ੀ ਨਾਲ ਕੰਮ ਕਰਨ ਅਤੇ ਲੋਕਾਂ ਨੂੰ ਕਾਂਗਰਸ ਦੀਆਂ ਲੋਕ ਹਿਤੈਸ਼ੀ ਨੀਤੀਆਂ ਅਤੇ ਆਮ ਆਦਮੀ ਪਾਰਟੀ ਸਰਕਾਰ ਦੀ ਪੂਰੀ ਤਰ੍ਹਾਂ ਪ੍ਰਸ਼ਾਸਕੀ ਨਾਕਾਮੀ ਬਾਰੇ ਜਾਣੂ ਕਰਵਾਉਣ ਲਈ ਪ੍ਰੇਰਿਤ ਕੀਤਾ। ਬਾਅਦ ਵਿੱਚ, ਕੁਝ ਚੁਨਿੰਦਾ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ, ਦੀਵਾਨ ਨੇ ਇਸ ਮੁਲਾਕਾਤ ਨੂੰ ਬਹੁਤ ਹੀ ਬੇਹਤਰੀਨ ਅਤੇ ਪ੍ਰੇਰਣਾਦਾਇਕ ਸੰਵਾਦ ਕਰਾਰ ਦਿੱਤਾ। ਉਨ੍ਹਾਂ ਨੇ ਭਰੋਸਾ ਜਤਾਇਆ ਕਿ ਆਮ ਆਦਮੀ ਪਾਰਟੀ ਸਰਕਾਰ ਲਈ ਉਲਟੀ ਗਿਣਤੀ ਸ਼ੁਰੂ ਹੋ ਚੁੱਕੀ ਹੈ ਅਤੇ ਜਲਦੀ ਹੀ ਪੰਜਾਬ ਵਿੱਚ ਕਾਂਗਰਸ ਦੁਬਾਰਾ ਸੱਤਾ ਵਿੱਚ ਵਾਪਸੀ ਕਰੇਗੀ।

About Author

Leave A Reply

WP2Social Auto Publish Powered By : XYZScripts.com