Friday, May 9

ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਵੱਲੋਂ ਨਗਰ ਨਿਗਮ ਅਧਿਕਾਰੀਆਂ ਨੂੰ ਸਮੇਂ ਸਿਰ ਸੇਵਾਵਾਂ ਮੁਹੱਈਆ ਕਰਵਾਉਣ ਲਈ ਢੁੱਕਵੀਂ ਪ੍ਰਣਾਲੀ ਲਾਗੂ ਕਰਨ ਦੀ ਕੀਤੀ ਹਦਾਇਤ

ਲੁਧਿਆਣਾ,(ਸੰਜੇ ਮਿੰਕਾ) – ਪੰਜਾਬ ਸਰਕਾਰ ਦੇ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ  ਸ੍ਰੀ ਭਾਰਤ ਭੂਸ਼ਣ ਆਸ਼ੂ ਵੱਲੋਂ ਨਗਰ ਨਿਗਮ ਲੁਧਿਆਣਾ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਮੇਂ ਸਿਰ ਸੇਵਾਵਾਂ ਮੁਹੱਈਆ ਕਰਵਾਉਣ ਸਬੰਧੀ ਢੁੱਕਵੀਂ ਪ੍ਰਣਾਲੀ ਅਪਣਾਈ ਜਾਵੇ। ਸ੍ਰੀ ਆਸ਼ੂ ਵੱਲੋਂ ਅੱਜ ਮੇਅਰ ਸ੍ਰੀ ਬਲਕਾਰ ਸਿੰਘ ਸੰਧੂ, ਨਗਰ ਨਿਗਮ ਕਮਿਸ਼ਨਰ ਸ੍ਰੀ ਪ੍ਰਦੀਪ ਸਭਰਵਾਲ ਅਤੇ ਨਗਰ ਨਿਗਮ ਕੌਂਸਲਰ ਸ੍ਰੀਮਤੀ ਮਮਤਾ ਆਸ਼ੂ ਦੇ ਨਾਲ ਦਫ਼ਤਰ ਨਗਰ ਨਿਗਮ ਜ਼ੋਨ-ਡੀ ਵਿਖੇ ਇੱਕ ਸਮੀਖਿਆ ਮੀਟਿੰਗ ਕੀਤੀ। ਸ੍ਰੀ ਭਾਰਤ ਭੂਸ਼ਣ ਆਸ਼ੂ ਵੱਲੋਂ ਜਨਮ ਅਤੇ ਮੌਤ ਦੇ ਸਰਟੀਫਿਕੇਟ, ਸੇਲ ਡੀਡ, ਨਵਾਂ ਨੰਬਰ, ਬੈਂਕ ਮੌਰਟਗੇਜ ਦਰਜ਼ ਕਰਨ ਸਬੰਧੀ, ਅਦਾਲਤ ਦੇ ਕੇਸਾਂ ਸਬੰਧੀ ਅਤੇ ਟੀ.ਐੱਸ.-1 ਵਰਗੀਆਂ ਸੇਵਾਵਾਂ ਸਮੇਂ ਸਿਰ ਅਤੇ ਸੁਖਾਲੇ ਢੰਗ ਨਾਲ ਪ੍ਰਦਾਨ ਕਰਨ ‘ਤੇ ਜ਼ੋਰ ਦਿੱਤਾ। ਉਨ੍ਹਾਂ ਨਗਰ ਨਿਗਮ ਅਧਿਕਾਰੀਆਂ ਨੂੰ ਸੁਝਾਅ ਦਿੱਤਾ ਕਿ ਉਹ ਆਪਣੇ ਸਿਸਟਮ ਵਿੱਚ ਆਧੁਨਿਕ ਟੈਕਨੋਲੋਜੀ ਦਾ ਸਹਾਰਾਂ ਲੈਣ ਤਾਂ ਜੋ ਲੋਕ ਆਪਣੇ ਕੰਮਾਂ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹ ਸਕਣ। ਉਨ੍ਹਾਂ ਨਿਗਮ ਅਧਿਕਾਰੀਆਂ ਨੂੰ ਕਿਹਾ ਕਿ ਬਿਨੈਕਾਰ ਨੂੰ ਐਸ.ਐਮ.ਐਸ. ਰਾਹੀਂ ਸੂਚਿਤ ਕੀਤਾ ਜਾਵੇ ਉਨ੍ਹਾਂ ਦੀ ਅਰਜ਼ੀ ਦਾ ਕੀ ਸਟੇਟਸ ਹੈ ਅਤੇ ਕੰਮ ਪੂਰਾ ਹੋਣ ‘ਤੇ ਵੀ ਐਸ.ਐਮ.ਐਸ. ਰਾਹੀਂ ਦੱਸਿਆ ਜਾਵੇ।
ਉਨ੍ਹਾਂ ਨਗਰ ਨਿਗਮ ਅਧਿਕਾਰੀਆਂ ਨੂੰ ਸਖ਼ਤ ਸ਼ਬਦਾਂ ਵਿੱਚ ਕਿਹਾ ਕਿ ਸ਼ਹਿਰ ਵਾਸੀਆਂ ਲਈ ਪਾਰਦਰਸ਼ੀ ਪ੍ਰਣਾਲੀ ਲਿਆਉਣ ਲਈ ਪੱਬਾਂ ਭਾਰ ਹੋ ਜਾਣ ਤਾਂ ਜੋ ਲੁਧਿਆਣਾ ਸ਼ਹਿਰ ਦਾ ਕੋਈ ਵੀ ਨਾਗਰਿਕ ਨਿਗਮ ਦਫ਼ਤਰਾਂ ‘ਚ ਖੱਜਲ-ਖੁਆਰ ਨਾ ਹੋਵੇ। ਕੈਬਨਿਟ ਮੰਤਰੀ ਆਸ਼ੂ ਵੱਲੋਂ ਨਗਰ ਨਿਗਮ ਅਧਿਕਾਰੀਆਂ ਨੂੰ ਸੂਚਾਰੁ ਪ੍ਰਣਾਲੀ ਨੂੰ ਲਾਗੂ ਕਰਨ ਲਈ ਇੱਕ ਹਫ਼ਤੇ ਦਾ ਸਮਾਂ ਦਿੱਤਾ।

About Author

Leave A Reply

WP2Social Auto Publish Powered By : XYZScripts.com