Friday, May 9

ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਲੁਧਿਆਣਾ ਵੱਲੋਂ ਕਰਮਚਾਰੀਆਂ ਦੇ ਕਰਵਾਏ ਗਏ ਕੋਵਿਡ-19 ਟੈਸਟ

  • ਕਰਮਚਾਰੀ ਅਤੇ ਆਮ ਲੋਕ ਕੋਵਿਡ-19 ਮਹਾਂਮਾਰੀ ਤੋਂ ਰੱਖਣ ਆਪਣਾ ਬਚਾਅ,  ਸਰਕਾਰ ਵੱਲੋਂ ਸਮੇਂ-ਸਮੇਂ ਸਿਰ ਜਾਰੀ ਕੀਤੇ ਗਏ ਦਿਸ਼ਾ ਨਿਰਦੇਸ਼ਾਂ ਦੀ ਕਰਨ ਪਾਲਣਾ  – ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ

ਲੁਧਿਆਣਾ, (ਸੰਜੇ ਮਿੰਕਾ) – ਸ੍ਰੀ ਗੁਰਬੀਰ ਸਿੰਘ, ਮਾਨਯੋਗ ਜਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਦੀ ਹਦਾਇਤਾਂ ਅਨੁਸਾਰ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਵੱਲੋਂ ਅੱਜ ਜਿਲ੍ਹਾ ਕਚਹਿਰੀਆਂ, ਲੁਧਿਆਣਾ ਵਿੱਚ ਕੰਮ ਕਰਦੇ ਕਰਮਚਾਰੀਆਂ ਦੇ ਕੋਵਿਡ-19 ਦੇ ਟੈਸਟ ਲਈ ਸਿਵਲ ਸਰਜਨ, ਲੁਧਿਆਣਾ ਵੱਲੋਂ ਭੇਜੀਆਂ ਗਈਆਂ ਡਾਕਟਰਾਂ ਦੀਆਂ ਦੋ ਟੀਮਾਂ ਵੱਲੋਂ ਸੈਂਪਲ ਲਏ ਗਏ।  ਡਾਕਟਰਾਂ ਦੀ ਪਹਿਲੀ ਟੀਮ (Mobile Team No. 4) ਵਿੱਚ Dr. Bhagwant Dentist, Ms. Navjot Kaur, Rural Pharmacy Officer, Sh. Tarwinder Singh, Community Health Officer ਵੱਲੋਂ ਜਿਲ੍ਹਾ ਕਚਹਿਰੀਆਂ, ਲੁਧਿਆਣਾ ਵਿੱਚ ਵੱਖ-ਵੱਖ ਨਿਆਂਇਕ ਅਦਾਲਤਾਂ ਵਿੱਚ ਕੰਮ ਕਰ ਰਹੇ 100 ਵੱਖ-ਵੱਖ ਕਰਮਚਾਰੀਆਂ ਦੇ ਕੋਵਿਡ-19 ਦੇ ਟੈਸਟ ਲਈ ਸੈਂਪਲ ਲਏ ਗਏ। ਡਾਕਟਰਾਂ ਦੀ ਦੂਜੀ ਟੀਮ ਵਿੱਚ Dr. Ramandeep AMO, Sh. Sandeep Singh, Rural Pharmacy Officer ਅਤੇ Sh. Sandeep Singh, Urban Pharmacy Officer ਵੱਲੋਂ ਜਿਲ੍ਹਾ ਕਚਹਿਰੀਆਂ, ਲੁਧਿਆਣਾ ਵਿੱਚ ਵੱਖ-ਵੱਖ ਨਿਆਂਇਕ ਅਦਾਲਤਾਂ ਵਿੱਚ ਕੰਮ ਕਰ ਰਹੇ 100 ਵੱਖ-ਵੱਖ ਕਰਮਚਾਰੀਆਂ ਦੇ ਕੋਵਿਡ-19 ਦੇ ਟੈਸਟ ਲਈ ਸੈਂਪਲ ਲਏ ਗਏ।  ਡਾਕਟਰਾਂ  ਵੱਲੋਂ ਦੱਸਿਆ ਗਿਆ ਕਿ ਇਨ੍ਹਾਂ ਸੈਂਪਲਾਂ ਦੇ ਨਤੀਜੇ ਸਬੰਧਤ ਕਰਮਚਾਰੀ ਦੇ ਮੋਬਾਇਲ ਤੇ ਸਿੱਧੇ ਤੌਰ ਵੀ ਭੇਜੇ ਜਾਣਗੇ ਅਤੇ ਨਤੀਜਿਆਂ ਦੀਆਂ Physical ਰਿਪੋਰਟਾਂ ਵੀ 3-4 ਦਿਨਾਂ ਵਿੱਚ ਸਬੰਧਤ ਕਰਮਚਾਰੀਆਂ ਦੇ ਸਪੁਰਦ ਕਰ ਦਿੱਤੀਆਂ ਜਾਣਗੀਆਂ ।  
ਇਸ ਮੌਕੇ ਤੇ ਸ੍ਰੀ ਗੁਰਬੀਰ ਸਿੰਘ, ਮਾਨਯੋਗ ਜਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਵੱਲੋਂ ਦੱਸਿਆ ਗਿਆ ਕਿ ਜਿਲ੍ਹਾ ਕਚਹਿਰੀਆਂ, ਲੁਧਿਆਣਾ ਵਿੱਚ ਵੱਖ-ਵੱਖ ਨਿਆਂਇਕ ਅਦਾਲਤਾਂ ਵਿੱਚ ਤੈਨਾਤ ਸਾਰੇ ਕਰਮਚਾਰੀਆਂ ਦੇ ਕੋਵਿਡ-19 ਦੇ ਟੈਸਟ ਕਰਵਾਏ ਜਾਣੇ ਹਨ ਤਾਂ ਜੋ ਇਸ ਮਹਾਂਮਾਰੀ ਨੂੰ ਫੈਲਣ ਤੋਂ ਰੋਕਿਆ ਜਾ  ਸਕੇ ਅਤੇ ਕਰਮਚਾਰੀਆਂ ਦੇ ਨਾਲ-ਨਾਲ ਸਮੂਹ ਨਿਆਂਇਕ ਅਧਿਕਾਰੀ ਸਾਹਿਬਾਨ  ਨੂੰ ਇਸ ਮਹਾਂਮਾਰੀ ਤੋਂ ਸੁਰੱਖਿਅਤ ਰੱਖਿਆ ਜਾ ਸਕੇ।
ਇਸ ਮੌਕੇ ਮਾਨਯੋਗ ਸੈਸ਼ਨ ਜੱਜ ਵੱਲੋਂ ਸਮੂਹ ਕਰਮਚਾਰੀਆਂ ਅਤੇ ਆਮ ਲੋਕਾਂ ਨੂੰ ਅਪੀਲ ਕੀਤੀ ਗਈ ਕਿ ਉਹ ਇਸ ਮਹਾਂਮਾਰੀ ਤੋਂ ਆਪਣਾ ਬਚਾਅ ਰੱਖਣ ਅਤੇ ਸਰਕਾਰ ਵੱਲੋਂ ਸਮੇਂ-ਸਮੇਂ ਸਿਰ ਜਾਰੀ ਕੀਤੇ ਗਏ ਦਿਸ਼ਾ-ਨਿਰਦੇਸ਼ਾਂ ਦਾ ਪਾਲਣ ਕਰਨ।  ਉਨ੍ਹਾਂ ਲੋਕਾਂ ਨੂੰ ਇਹ ਵੀ ਅਪੀਲ ਕੀਤੀ ਕਿ ਉਹ ਇੱਕ ਦੂਜੇ ਨਾਲ ਹੱਥ ਮਿਲਾਉਣ ਤੋਂ ਗੁਰੇਜ਼ ਕਰਨ ਦੇ ਨਾਲ-ਨਾਲ ਮਾਸਕ ਪਾਉਣਾ ਅਤੇ ਸਮਾਜਿਕ ਦੂਰੀ ਕਾਇਮ ਰੱਖਣਾ ਯਕੀਨੀ ਬਣਾਉਣ ।

About Author

Leave A Reply

WP2Social Auto Publish Powered By : XYZScripts.com