Friday, May 9

ਵੀਰ ਏਕਲਵਯ ਯੂਥ ਫੈਡਰੇਸ਼ਨ ਵੱਲੋਂ ਸੁਨੀਲ ਜਾਖੜ ਨੂੰ ਕੀਤਾ ਗਿਆ ਸਨਮਾਨਤ

ਲੁਧਿਆਣਾ ,(ਸੰਜੇ ਮਿੰਕਾ,ਵਿਸ਼ਾਲ): ਵੀਰ ਏਕਲਵਯ ਯੂਥ ਫੈਡਰੇਸ਼ਨ ਦੇ ਪ੍ਰਧਾਲ ਰਾਹੁਲ ਡੁਲਗਚ ਦੀ ਅਗਵਾਈ ਵਿਚ ਇਕ ਵਫਦ ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਨੂੰ  ਕਾਂਗਰਸ ਭਵਨ ਵਿਖੇ ਮਿਲਿਆ।  ਇਸ ਮੌਕੇ ਰਾਹੁਲ ਡੁਲਗਚ ਵੱਲੋਂ ਸੁਨੀਲ ਜਾਖੜ ਨਾਲ ਪਾਰਟੀ ਦੀ ਮਜ਼ਬੂਤੀ ਅਤੇ ਮਿਸ਼ਨ 2022 ਦੀ ਪ੍ਰਾਪਤੀ ਲਈ ਵਿਚਾਰ ਵਟਾਂਦਰਾ ਕੀਤਾ ਗਿਆ। ਇਸ ਮੌਕੇ ਰਾਹੁਲ ਡੁਲਗਚ ਵੱਲੋਂ ਵਾਲਮੀਕਿ ਸਮਾਜ ਦੀਆਂ ਸਮੱਸਿਆਵਾਂ ਬਾਰੇ ਉਨ•ਾਂ ਨੂੰ ਜਾਣੂ ਕਰਵਾਇਆ ਗਿਆ। ਉੱਥੇ ਹੀ ਪੰਜਾਬ ਦੀ ਕਾਂਗਰਸ ਸਰਕਾਰ ਵੱਲੋਂ ਮੁੱਖ ਮੰਤਰੀ ਦੀ ਅਗਵਾਈ ਵਿਚ ਪਾਵਨ ਵਾਲਮੀਕਿ ਤੀਰਥ ਵਿਖੇ 58 ਕਰੋੜ ਦੀ ਲਾਗਤ ਨਾਲ ਵਿਕਾਸ ਕਾਰਜਾਂ ਦਾ ਉਦਘਾਟਨ , ਐਸੀ ਸਮਾਜ ਦੇ ਬੱਚਿਆਂ ਲਈ ਡਾ ਅੰਬੇਡਕਰ ਸਕਾਲਰਸ਼ਿਪ ਯੋਜਨਾ ਸ਼ੁਰੂ ਕਰਨ ਲਈ ਧੰਨਵਾਦ ਕੀਤਾ । ਇਸ ਮੌਕੇ ਰਾਹੁਲ ਡੁਲਗਚ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ   ਕਿ ਵਾਲਮੀਕਿ ਸਮਾਜ ਦੀ ਪਿਛਲੇ ਕਾਫੀ ਲੰਮੇ ਸਮੇਂ ਤੋਂ ਮੰਗ ਸੀ ਕਿ ਕਿਸੇ ਸਰਕਾਰੀ ਕਾਲਜ ਦਾ ਨਾਂ ਭਗਵਾਨ ਵਾਲਮੀਕਿ ਜੀ ਦੇ ਨਾਂ ਤੇ ਰੱਖਿਆ ਜਾਵੇ ਅਤੇ ਕੈਪਟਨ ਸਰਕਾਰ ਵਲੋਂ ਬੀਤੇ ਦਿਨੀਂ ਮਾਝੇ ਵਿਚ ਸਰਕਾਰੀ ਕਾਲਜ ਦਾ ਨਾਮ ਭਗਵਾਨ ਵਾਲਮੀਕਿ ਜੀ ਦੇ ਨਾਮ ਤੇ ਰੱਖਣ ਵਾਲਮੀਕਿ ਭਾਈਚਾਰੇ ਵਿਚ ਖੁਸ਼ੀ ਦੀ ਲਹਿਰ ਹੈ। ਰਾਹੁਲ ਡੁਲਗਚ ਨੇ ਕਿਹਾ ਕਿ ਵਾਲਮੀਕਿ ਭਾਈਚਾਰਾ ਕਾਂਗਰਸ ਨਾਲ ਚੱਟਾਂਨ ਵਾਂਗ ਖੜ•ਾ ਹੈ ਤੇ 2022 ਵਿਚ ਵੀ ਐਸ ਸੀ ਭਾਈਚਾਰੇ ਵਲੋਂ ਕਾਂਗਰਸ ਨੂੰ ਆਪਣਾ ਸਮਰਥਨ ਦਿੱਤਾ ਜਾਵੇਗਾ। ਇਸ ਮੌਕੇ ਅਮਨ ਸੌਦੇ, ਵਿਵੇਕ ਸੂਦ,  ਰੋਹਿਤ ਡੁਲਗਚ, ਮਨਦੀਪ ਹੰਬੜਾਂ ਆਦਿ ਹਾਜ਼ਰ ਸਨ।

About Author

Leave A Reply

WP2Social Auto Publish Powered By : XYZScripts.com