- ਸਤਲੁਜ ਕ੍ਰਿਕਟ ਲੀਗ ਮੌਕੇ ਮੁੱਖ ਮਹਿਮਾਨ ਵਜੋਂ ਕੀਤੀ ਸ਼ਿਰਕਤ
- ਕ੍ਰਿਕਟ ਲੀਗ ਦੇ ਮੈਨ ਆਫ ਸੀਰੀਜ਼ ਨੂੰ ਸਪੋਰਟਸ ਕਿੱਟ ਦੇ ਕੇ ਨਿਵਾਜਿਆ
ਲੁਧਿਆਣਾ, (ਸੰਜੇ ਮਿੰਕਾ) – ਪੰਜਾਬ ਯੁਵਾ ਵਿਕਾਸ ਬੋਰਡ ਦੇ ਚੇਅਰਮੈਨ ਸ੍ਰੀ ਸੁਖਵਿੰਦਰ ਸਿੰਘ ਬਿੰਦਰਾ ਵੱਲੋਂ ਸਤਲੁਜ ਕ੍ਰਿਕਟ ਲੀਗ ਦੀ ਸੀਰੀਜ਼ ਵਿੱਚ ਸ਼ਿਰਕਤ ਕਰਦਿਆਂ ਮੈਨ ਆਫ ਸੀਰੀਜ਼ ਨੰੰੂੰ ਸਪੋਰਟਸ ਕਿੱਟ ਦੇ ਕੇ ਨਿਵਾਜਿਆ। ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਸ੍ਰੀ ਬਿੰਦਰਾ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹਰ ਖੇਤਰ ਵਿੱਚ ਪੰਜਾਬ ਦੀ ਜਵਾਨੀ ਦੀ ਤਰੱਕੀ ਲਈ ਵਚਨਬੱਧ ਹੈ। ਉਨ੍ਹਾਂ ਸੂਬੇ ਦੇ ਨੌਜਵਾਨਾਂ ਨੂੰ ਅਪੀਲ ਕਰਦਿਆਂ ਕਿਹਾ ਉਹ ਨਸ਼ਿਆਂ ਤੋਂ ਦੂਰ ਰਹਿਣ ਅਤੇ ਖੇਡਾਂ ਵਿਚ ਵੱਧ ਚੜ ਕੇ ਹਿੱਸਾ ਲੈਣ ਕਿਉਂਕਿ ਪੰਜਾਬ ਇਕ ਅਜਿਹਾ ਸੂਬਾ ਹੈ ਜਿਸ ਨੇ ਰਾਸ਼ਟਰੀ ਪੱਧਰ ਦੇ ਨਾਮਵਰ ਖਿਡਾਰੀ ਪੈਦਾ ਕੀਤੇ ਹਨ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ(ਜਨਰਲ) ਸ੍ਰੀ ਅਮਰਜੀਤ ਬੈਂਸ, ਸਤਲੁਜ ਕਲੱਬ ਦੇ ਜਨਰਲ ਸਕੱਤਰ ਸ੍ਰੀ ਸੰਜੀਵ ਢਾਂਡਾ, ਖੇਡ ਸਕੱਤਰ ਸ੍ਰੀ ਅਮਿਤ ਗੋਇਲ, ਵਿੱਤ ਸਕੱਤਰ ਸ੍ਰੀ ਵਾਲੀਆ, ਡਾ ਰੋਹਿਤ ਦੱਤਾ ਅਤੇ ਐਡਵੋਕੇਟ ਗੁਰਿੰਦਰਪ੍ਰੀਤ ਸਿੰਘ ਵੀ ਮੌਜੂਦ ਸਨ।