Friday, May 9

ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਲੁਧਿਆਣਾ ਵੱਲੋਂ ਕਿੰਨਰ (Transgender) ਪਰਿਵਾਰਾਂ ਵਿੱਚ ਵੰਡਿਆ ਗਿਆ ਰਾਸ਼ਨ

ਲੁਧਿਆਣਾ, ( ਸੰਜੇ ਮਿੰਕਾ,ਅਰੁਣ ਜੈਨ) – ਕੋਰੋਨਾ ਮਹਾਂਮਾਰੀ ਦੇ ਚਲਦਿਆਂ ਪੰਜਾਬ ਸਰਕਾਰ ਵੱਲੋਂ ਕੋਰੋਨਾ ਵਾਇਰਸ ਦੇ ਸੰਕਰਮਣ ਨੂੰ ਫੈਲਣ ਤੋਂ ਰੋਕਣ ਅਤੇ ਮਹਾਂਮਾਰੀ ਤੋਂ ਨਾਗਰਿਕਾਂ ਦੀ ਸੁਰੱਖਿਆ ਲਈ ਵੱਖ-ਵੱਖ ਪਾਬੰਦੀਆਂ ਦਾ ਐਲਾਨ ਕੀਤਾ ਗਿਆ ਹੈ, ਜਿਸ ਤੋਂ ਸਮਾਜ ਦਾ ਹਰੇਕ ਵਰਗ ਪ੍ਰਭਾਵਿਤ ਹੋ ਰਿਹਾ ਹੈ।  ਇਨ੍ਹਾਂ ਪਾਬੰਦੀਆਂ ਕਾਰਣ ਕਿੰਨਰ (Transgender) ਵਰਗ ਦੇ ਲੋਕਾਂ ਨੂੰ ਵੀ ਲੋਕਾਂ ਦੇ ਖੁਸ਼ੀਆਂ ਦੇ ਸਮਾਗਮਾਂ ਵਿੱਚ ਸ਼ਾਮਲ ਨਾ ਹੋਣ ਅਤੇ ਸਮਾਜਿਕ ਦੂਰੀ ਬਣਾਏ ਰੱਖਣ ਕਾਰਣ ਆਰਥਿਕ ਤੰਗੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਨੂੰ ਮੁੱਖ ਰੱਖਦੇ ਹੋਏ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਵੱਲੋਂ ਵੱਖ-ਵੱਖ ਗੈਰ-ਸਰਕਾਰੀ ਸੰਸਥਾਵਾਂ ਦੇ ਸਹਿਯੋਗ ਨਾਲ ਸਮੇਂ-ਸਮੇਂ ਸਿਰ ਸਮਾਜ ਦੇ ਗਰੀਬ ਅਤੇ ਲੋੜਵੰਦ ਵਿਅਕਤੀਆਂ ਵਿੱਚ ਰਾਸ਼ਨ ਵੰਡਿਆ ਜਾ ਰਿਹਾ ਹੈ ਜਿਸ ਨਾਲ ਲੋੜਵੰਦ ਵਿਅਕਤੀਆਂ ਨੂੰ ਕੁਝ ਰਾਹਤ ਦਿੱਤੀ ਜਾ ਸਕੇ। ਇਸ ਲੜੀ ਵਿੱਚ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਵੱਲੋਂ 18 ਦਸੰਬਰ, 2020 ਨੂੰ ਗੈਰ-ਸਰਕਾਰੀ ਸੰਸਥਾ  Dr. D.N Kotnis acupancher Centre and Sarbat Da Bhala Cheritable Trust ਦੇ ਸਹਿਯੋਗ ਨਾਲ Dr. Kotnis Hospital, Ludhiana  ਵਿੱਚ 40 ਕਿੰਨਰ (Transgender) ਪਰਿਵਾਰਾਂ ਵਿੱਚ ਸੁੱਕੇ ਰਾਸ਼ਨ ਦੀਆਂ ਕਿੱਟਾਂ ਵੰਡੀਆਂ ਗਈਆਂ। ਇਸ ਪ੍ਰੋਗਰਾਮ ਦੀ ਪ੍ਰਧਾਨਗੀ ਮੈਡਮ ਪ੍ਰੀਤੀ ਸੁਖੀਜਾ,  ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਵੱਲੋਂ ਕੀਤੀ ਗਈ।  ਇਸ ਮੌਕੇ ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਵੱਲੋਂ ਇਕੱਤਰਿਤ ਕਿੰਨਰ (Transgender) ਅਤੇ ਹੋਰ ਲੋਕਾਂ ਨੂੰ ਸਰਕਾਰ ਵੱਲੋਂ ਚਲਾਈ ਜਾ ਰਹੀ ਮੁਫਤ ਕਾਨੂੰਨੀ ਸਹਾਇਤਾ ਸਕੀਮ ਦੇ ਵੱਖ-ਵੱਖ ਪਹਿਲੂਆਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ। ਇਸ ਮੌਕੇ ਗੈਰ-ਸਰਕਾਰੀ ਸੰਸਥਾ ਦੇ ਜੁਆਇੰਟ ਸਕੱਤਰ-ਡਾ. ਇੰਦਰਜੀਤ ਢੀਂਗਰਾ,  ਜਨਰਲ ਸਕੱਤਰ ਸ੍ਰੀ ਇਕਬਾਲ ਸਿੰਘ ਗਿੱਲ ਅਤੇ ਕੈਸ਼ੀਅਰ ਸ੍ਰੀ ਅਸ਼ਵਨੀ ਵਰਮਾ ਵਿਸ਼ੇਸ਼ ਤੌਰ ਤੇ ਮੌਜ਼ੂਦ ਸਨ।

About Author

Leave A Reply

WP2Social Auto Publish Powered By : XYZScripts.com