ਲੁਧਿਆਣਾ, (ਸੰਜੇ ਮਿੰਕਾ) – ਮਾਨਯੋਗ ਜਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਸ੍ਰੀ ਗੁਰਬੀਰ ਸਿੰਘ ਵੱਲੋਂ ਕੇਂਦਰੀ ਜੇਲ੍ਹ ਲੁਧਿਆਣਾ ਦਾ ਦੌਰਾ ਕੀਤਾ ਗਿਆ । ਇਸ ਮੌਕੇ ਉਨ੍ਹਾਂ ਦੇ ਨਾਲ ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਮੈਡਮ ਪ੍ਰੀਤੀ ਸੁਖੀਜਾ ਵੀ ਮੌਜੂਦ ਸਨ। ਸੈਸ਼ਨ ਜੱਜ ਵੱਲੋਂ ਜੇਲ੍ਹ ਵਿੱਚ ਬੰਦ ਹਵਾਲਾਤੀਆਂ ਅਤੇ ਕੈਦੀਆਂ ਦੀਆਂ ਸਮੱਸਿਆਵਾਂ ਸੁਣੀਆਂ ਗਈਆਂ ਅਤੇ ਉਨ੍ਹਾਂ ਦਾ ਮੌਕੇ ਤੇ ਹੀ ਨਿਪਟਾਰਾ ਕਰਨ ਦੇ ਉਪਰਾਲੇ ਵੀ ਕੀਤੇ ਗਏ। ਜੇਲ੍ਹ ਬੰਦੀਆਂ ਵੱਲੋਂ ਕੋਰੋਨਾ ਮਹਾਂਮਾਰੀ ਕਾਰਣ ਆਪਣੇ ਪਰਿਵਾਰਕ ਮੈਂਬਰਾਂ ਨੂੰ ਮਿਲਣ ਵਿੱਚ ਆ ਰਹੀਆਂ ਦਿੱਕਤਾਂ ਸਬੰਧੀ ਮਾਨਯੋਗ ਸੈਸ਼ਨ ਜੱਜ ਵੱਲੋਂ ਦੱਸਿਆ ਗਿਆ ਕਿ ਕੋਰੋਨਾਂ ਮਹਾਂਮਾਰੀ ਤੋਂ ਬਚਾਅ ਨੂੰ ਮੱਦੇਨਜ਼ਰ ਰੱਖਦੇ ਹੋਏ ਸਮਾਜਿਕ ਦੂਰੀ ਬਣਾਏ ਰੱਖਣ ਕਾਰਣ ਉਨ੍ਹਾਂ ਨੁੂੰ ਆਪਣੇ ਪਰਿਵਾਰਕ ਮੈਂਬਰਾਂ ਨਾਲ ਮੁਲਾਕਾਤ ਕਰਨ ਵਿੱਚ ਕੁਝ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਜਿਲ੍ਹਾ ਤੇ ਸੈਸ਼ਨ ਜੱਜ ਵੱਲੋਂ ਜੇਲ੍ਹ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਕਿ ਜੇਲ੍ਹ ਬੰਦੀਆਂ ਦੀ ਆਪਣੇ ਪਰਿਵਾਰਕ ਮੈਂਬਰਾਂ ਨਾਲ ਮੁਲਾਕਾਤ ਕਰਵਾਉਣ ਲਈ ਹਰ ਸੰਭਵ ਯਤਨ ਕੀਤੇ ਜਾਣ । ਜੇਲ੍ਹ ਦੌਰੇ ਦੌਰਾਨ ਜਿਲ੍ਹਾ ਤੇ ਸੈਸ਼ਨ ਜੱਜ ਵੱਲੋਂ ਜੇਲ੍ਹ ਵਿੱਚ ਵੱਖ-ਵੱਖ ਬੈਰਕਾਂ ਦਾ ਨਿਰੀਖਣ ਕੀਤਾ ਗਿਆ ਅਤੇ ਜੇਲ੍ਹ ਦੀ ਰਸੋਈ ਅਤੇ ਬਾਥਰੂਮਾਂ ਆਦਿ ਨੂੰ ਵੀ ਚੈੱਕ ਕੀਤਾ ਗਿਆ। ਇਸ ਤੋਂ ਇਲਾਵਾ ਉਨ੍ਹਾਂ ਵੱਲੋਂ ਜੇਲ੍ਹ ਹਸਪਤਾਲ ਦਾ ਵਿਸ਼ੇੇਸ਼ ਤੌਰ ‘ਤੇ ਨਿਰੀਖਣ ਕੀਤਾ, ਤਾਂ ਜੋ ਕੋਰੋਨਾ ਕਾਲ ਦੌਰਾਨ ਜੇਲ੍ਹ ਦੇ ਬੰਦੀਆਂ ਨੂੰ ਡਾਕਟਰੀ ਸਹੂਲਤ ਵਿੱਚ ਕਿਸੇ ਪ੍ਰਕਾਰ ਦੀ ਕਠਿਨਾਈ ਦਾ ਸਾਹਮਣਾ ਨਾ ਕਰਨਾ ਪਵੇ । ਇਸ ਮੌਕੇ ਸ੍ਰੀ ਰਾਜੀਵ ਅਰੋੜਾ, ਸੁਪਰਡੈਂਟ ਅਤੇ ਸ੍ਰੀ ਸਤਨਾਮ ਸਿੰਘ ਡਿਪਟੀ ਸੁਪਰਡੈਂਟ ਵੀ ਹਾਜ਼ਰ ਸਨ ਅਤੇ ਉਨ੍ਹਾਂ ਵੱਲੋਂ ਮਾਨਯੋਗ ਜਿਲ੍ਹਾ ਤੇ ਸੈਸ਼ਨ ਜੱਜ ਨੂੰ ਜੇਲ੍ਹ ਦੇ ਬੰਦੀਆਂ ਦੀ ਸਮੱਸਿਆਵਾਂ ਨੂੰ ਛੇਤੀ ਤੋਂ ਛੇਤੀ ਦੂਰ ਕਰਨ ਦਾ ਭਰੋਸਾ ਦਿਵਾਇਆ ਗਿਆ ।
Related Posts
-
एनजीओ आस एहसास की निदेशक, मैडम रुचि कौर बावा ने वर्ल्ड प्रेस फ्रीडम डे पर युवाओं को मीडिया साक्षरता से जोड़ा
-
पहलगाम घटना के विरोध में पंजाब व्यापार मंडल ने आज समूह व्यापारियों के साथ काली पट्टियां बांधकर मनाया काला दिवस
-
ਲੁਧਿਆਣਾ ਪੱਛਮੀ ਉਪ-ਚੋਣਪ੍ਰਸਤਾਵਿਤ ਸਟ੍ਰਾਂਗ ਰੂਮ ਅਤੇ ਗਿਣਤੀ ਕੇਂਦਰ ਵਿਖੇ ਡੀ.ਸੀ ਅਤੇ ਸੀ.ਪੀ ਨੇ ਤਿਆਰੀ ਦਾ ਜਾਇਜ਼ਾ ਲਿਆ