Saturday, June 28

ਵਧੇਰੇ ਜਾਗਰੂਕਤਾ ਅਤੇ ਮਜ਼ਬੂਤ ਲੋਕਤੰਤਰ ਵੱਲ ਵੱਧਦੇ ਕਦਮ

‘- ਸੰਵਿਧਾਨ ਅਧਾਰਤ ਲੋਕਤੰਤਰ’ ਮੁਹਿੰਮ ਤਹਿਤ ਪੰਜਵਾਂ ਕੁਇਜ਼ ਮੁਕਾਬਲਾ ਅੱਜ
– ਪ੍ਰਿਜ਼ਾਈਡਿੰਗ ਅਫ਼ਸਰ/ਪੋਲਿੰਗ ਅਫ਼ਸਰ/ਚੋਣ ਸਾਖ਼ਰਤਾ ਕਲੱਬ ਦੇ ਇੰਚਾਰਜ ਲੈ ਸਕਦੇ ਹਨ ਹਿੱਸਾ
-25 ਜਨਵਰੀ ਰਾਸ਼ਟਰੀ ਵੋਟਰ ਦਿਵਸ ਮੌਕੇ ਜੇਤੂਆਂ ਨੂੰ ਦਿੱਤੇ ਜਾਣਗੇ ਨਕਦ ਇਨਾਮ ਤੇ ਪ੍ਰਮਾਣ-ਪੱਤਰ – ਜ਼ਿਲ੍ਹਾ ਚੋਣ ਅਫ਼ਸਰ

ਲੁਧਿਆਣਾ, (ਸੰਜੇ ਮਿੰਕਾ,अरुण जैन) – ਮੁੱਖ ਚੋਣ ਅਫ਼ਸਰ ਪੰਜਾਬ ਵੱਲੋਂ ‘ਸੰਵਿਧਾਨ ਅਧਾਰਤ ਲੋਕਤੰਤਰ’ ਮੁਹਿੰਮ ਤਹਿਤ ਪ੍ਰਿਜ਼ਾਈਡਿੰਗ ਅਫ਼ਸਰਾਂ/ਪੋਲਿੰਗ ਅਫ਼ਸਰਾਂ/ਚੋਣ ਸਾਖ਼ਰਤਾ ਕਲੱਬ(ਈ.ਐਲ.ਸੀ.) ਇੰਚਾਰਜਾਂ ਲਈ 03 ਜਨਵਰੀ, 2021 ਨੂੰ ਦੁਪਹਿਰ 12:00 ਵਜੇ ਆਨਲਾਈਨ ਕੁਇਜ਼ ਮੁਕਾਬਲਾ ਕਰਵਾਇਆ ਜਾ ਰਿਹਾ ਹੈ। ਇਨ੍ਹਾ ਮੁਕਾਬਲਿਆਂ ਦੇ ਜੇਤੂਆਂ ਲਈ ਰਾਸ਼ਟਰੀ ਵੋਟਰ ਦਿਵਸ (25 ਜਨਵਰੀ ਨੂੰ) ਮੌਕੇ  ਨਕਦ ਇਨਾਮ ਅਤੇ ਪ੍ਰਮਾਣ-ਪੱਤਰ ਵੀ ਦਿੱਤੇ ਜਾਣਗੇ।
ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਲੁਧਿਆਣਾ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ‘ਸੰਵਿਧਾਨ ਅਧਾਰਿਤ ਲੋਕਤੰਤਰ’ ਮੁਹਿੰਮ ਤਹਿਤ 8 ਵੀਡੀਓਜ਼ ਦੇ ਆਧਾਰ ‘ਤੇ ਪੰਜਵਾਂ ਕੁਇਜ਼ ਮੁਕਾਬਲਾ ਕਰਵਾਇਆ ਜਾ ਰਿਹਾ ਹੈ।
ਉਨ੍ਹਾਂ ਅੱਗੇ ਦੱਸਿਆ ਕਿ ਕੁੱਲ 50 ਸਵਾਲਾਂ ਲਈ 30 ਮਿੰਟ ਦਾ ਸਮਾਂ ਦਿੱਤਾ ਜਾਵੇਗਾ ਅਤੇ ਫੇਸਬੁੱਕ ਤੇ ਟਵਿੱਟਰ ‘ਤੇ ਕੁਇਜ਼ ਦਾ ਲਿੰਕ ਸਵੇਰੇ 11:50 ਵਜੇ ਸਾਂਝਾ ਕੀਤਾ ਜਾਵੇਗਾ। ਇਸ ਤੋਂ ਇਲਾਵਾ ਕੁਇਜ਼ ਨਿਰਧਾਰਿਤ ਸਮੇਂ ਦੇ ਅੰਦਰ ਹੀ ਪੂਰਾ ਕਰਕੇ ਜਮ੍ਹਾਂ ਕੀਤਾ ਜਾਵੇਗਾ ਅਤੇ 30 ਮਿੰਟ ਤੋਂ ਬਾਅਦ ਕੁਇਜ਼ ਨੂੰ ਜਮ੍ਹਾਂ ਨਹੀਂ ਕਰਨ ਦਿੱਤਾ ਜਾਵੇਗਾ।
ਸ੍ਰੀ ਸ਼ਰਮਾ ਨੇ ਦੱਸਿਆ ਕਿ ਜੇਤੂਆਂ ਲਈ ਪਹਿਲਾ ਨਕਦ ਇਨਾਮ 1500 ਰੁਪਏ, ਦੂਜ਼ਾ 1200 ਰੁਪਏ ਅਤੇ ਤੀਜ਼ਾ ਇਨਾਮ 1000 ਹਜ਼ਾਰ ਰੁਪਏ ਹੋਵੇਗਾ। ਉਨ੍ਹਾ ਕਿਹਾ ਕਿ ਜੇਕਰ ਕਿਸੇ ਸਥਾਨ ‘ਤੇ ਇੱਕ ਤੋਂ ਵੱਧ ਪ੍ਰਤੀਯੋਗੀਆਂ ਦੇ ਬਰਾਬਰ ਨੰਬਰ ਆਉਂਦੇ ਹਨ ਤਾਂ ਜੇਤੂਆਂ ਦੀ ਚੋਣ ਲਾਟਰੀ ਰਾਹੀਂ ਕੀਤੀ ਜਾਵੇਗੀ।

About Author

Leave A Reply

WP2Social Auto Publish Powered By : XYZScripts.com