Thursday, July 3

ਮੁੱਖ ਮੰਤਰੀ ਪੰਜਾਬ ਵੱਲੋਂ ਸ਼ਹੀਦ ਨਾਇਬ ਸੂਬੇਦਾਰ ਪਰਵਿੰਦਰ ਸਿੰਘ ਦੇ ਪਰਿਵਾਰਕ ਮੈਂਬਰਾਂ ਨੂੰ ਸਰਕਾਰੀ ਨੌਕਰੀ ਦੇ ਨਾਲ ਐਕਸ-ਗ੍ਰੇਸ਼ੀਆ ਮੁਆਵਜ਼ਾ ਦੇਣ ਦਾ ਐਲਾਨ

ਲੁਧਿਆਣਾ, (ਸੰਜੇ ਮਿੰਕਾ,ਅਰੁਣ ਜੈਨ) – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਅੱਜ 22 ਪੰਜਾਬ ਦੇ ਨਾਇਬ ਸੂਬੇਦਾਰ ਸ.ਪਰਵਿੰਦਰ ਸਿੰਘ ਦੇ ਪਰਿਵਾਰਕ ਮੈਂਬਰ ਨੂੰ ਸਰਕਾਰੀ ਨੌਕਰੀ ਦੇ ਨਾਲ 50 ਲੱਖ ਰੁਪਏ ਦਾ ਐਕਸ-ਗ੍ਰੇਸ਼ੀਆ ਮੁਆਵਜ਼ਾ ਦੇਣ ਦਾ ਐਲਾਨ ਕੀਤਾ ਘੋਸ਼ਣਾ ਕੀਤੀ, ਜਿਨ੍ਹਾਂ ਬਟਾਲਿਕ ਸੈਕਟਰ (ਲੇਹ) ਦੇ ਉੱਚ ਪਹਾੜੀ ਖੇਤਰ ਜੋਕਿ ਕੰਟਰੋਲ ਰੇਖਾ ਦੇ ਨਾਲ ਲੱਗਦਾ ਹੈ ਵਿਖੇ ਦੇਸ਼ ਦੀ ਰਾਖੀ ਕਰਦਿਆਂ ਸ਼ਹੀਦੀ ਪ੍ਰਾਪਤ ਕੀਤੀ ਹੈ। ਜੂਨੀਅਰ ਕਮੀਸ਼਼ਨਡ ਅਧਿਕਾਰੀ ਆਪਣੇ ਪਿੱਛੇ ਪਿਤਾ, ਪਤਨੀ ਅਤੇ 11 ਤੇ 13 ਸਾਲ ਦੀ ਉਮਰ ਦੇ ਦੋ ਪੁੱਤਰਾਂ ਨੂੰ ਛੱਡ ਗਏ। ਮੁੱਖ ਮੰਤਰੀ ਨੇ ਇੱਕ ਪ੍ਰੈਸ ਬਿਆਨ ਵਿੱਚ ਸ਼ਹੀਦ ਦੇ ਪਰਿਵਾਰ ਨਾਲ ਹਮਦਰਦੀ ਜ਼ਾਹਰ ਕਰਦਿਆਂ ਕਿਹਾ ਕਿ ਸੂਬਾ ਸਰਕਾਰ ਉਨ੍ਹਾਂ ਨੂੰ ਹਰ ਸੰਭਵ ਮੱਦਦ ਅਤੇ ਸਹਿਯੋਗ ਪ੍ਰਦਾਨ ਕਰੇਗੀ। ਕੱਲ 28 ਫਰਵਰੀ (ਐਤਵਾਰ) ਨੂੰ ਸ਼ਹੀਦ ਦੀ ਮ੍ਰਿਤਕ ਦੇਹ ਜਗਰਾਉਂ ਵਿਖੇ ਉਨ੍ਹਾਂ ਦੇ ਜੱਦੀ ਘਰ ਪਹੁੰਚੇਗੀ ਅਤੇ ਅੰਤਿਮ ਸਸਕਾਰ ਵੀ ਕੱਲ ਹੀ ਕੀਤਾ ਜਾਵੇਗਾ।

About Author

Leave A Reply

WP2Social Auto Publish Powered By : XYZScripts.com