Friday, May 9

ਸ੍ਰੀ ਗੁਰੁ ਤੇਗ ਬਹਾਦਰ ਜੀ ਦੇ ਜੀਵਨ ਅਤੇ ਸਿੱਖਿਆਵਾਂ ਵਿਸ਼ੇ ‘ਤੇ ਸਰਕਾਰੀ ਕਾਲਜ ਸਿੱਧਸਰ ਵਿਖੇ ਸੈਮੀਨਾਰ ਆਯੋਜਿਤ

ਲੁਧਿਆਣਾ,(ਸੰਜੇ ਮਿੰਕਾ) – ਪੰਜਾਬ ਸਰਕਾਰ ਅਤੇ ਮਾਣਯੋਗ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਯੋਗ ਅਗਵਾਈ ਹੇਠ ਹਿੰਦ ਦੀ ਚਾਦਰ ਦੇ 400ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮਾਂ ਦੀ ਲੜੀ ਤਹਿਤ ਅੱਜ ਬ.ਸ਼.ਸ.ਗ. ਸਰਕਾਰੀ ਕਾਲਜ, ਸਿੱਧਸਰ ਵਿਖੇ ਸ੍ਰੀ ਗੁਰੁ ਤੇਗ ਬਹਾਦਰ ਜੀ ਦਾ ਜੀਵਨ ਅਤੇ ਸਿੱਖਿਆਵਾਂ ਵਿਸ਼ੇ ‘ਤੇ ਆਨਲਾਈਨ ਮਾਧਿਅਮ ਰਾਹੀਂ ਕਾਲਜ ਪ੍ਰਿੰਸੀਪਲ ਸ੍ਰੀਮਤੀ ਸਿਮਰਜੀਤ ਕੌਰ ਦੀ ਯੋਗ ਅਗਵਾਈ ਵਿੱਚ ਇੱਕ ਵਿਸ਼ੇਸ਼ ਸਮਾਗਮ ਕਰਵਾਇਆ ਗਿਆ। ਸਟੇਜ ਸਕੱਤਰ ਦੀ ਭੂਮਿਕਾ ਨਿਭਾਉਂਦੇ ਹੋਏ ਪ੍ਰੋ. ਰਾਜਦੀਨ ਨੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਜੀਵਨ ਬਾਰੇ ਸੰਖੇਪ ਵਿੱਚ ਬੋਲਦਿਆਂ ਸਮਾਗਮ ਦੀ ਸ਼ੁਰੂਆਤ ਕੀਤੀ। ਪੰਜਾਬੀ ਵਿਭਾਗ ਦੇ ਪ੍ਰੋ. ਸਤਿੰਦਰਪਾਲ ਕੌਰ ਨੇ ਗੁਰੂੁ ਸਾਹਿਬ ਜੀ ਦੀ ਪਾਕ ਪਵਿੱਤਰ ਸ਼ਖ਼ਸੀਅਤ ਤੋਂ ਜਾਣੂ ਕਰਵਾਇਆ ਤੇ ਦੱਸਿਆ ਕਿ ਉਨ੍ਹਾਂ ਨੇ ਆਪਣੀ ਕੁਰਬਾਨੀ ਦੇ ਕੇ ਕਿਵੇਂ ਮਜ਼ਲੂਮਾਂ ਦੀ ਰੱਖਿਆ ਕੀਤੀ ਤੇ ਹਿੰਦ ਦੀ ਚਾਦਰ ਬਣੇ। ਗੁਰੂ ਜੀ ਨੇ ਆਪਣੀ ਬਾਣੀ ਵਿੱਚ ਸੰਸਾਰ ਦੀ ਅਸਥਿਰਤਾ, ਅਹੰਕਾਰ, ਤਿਆਗ, ਵੈਰਾਗ ਤੇ ਭੇਖ ਦੇ ਤਿਆਗ ਦੀ ਗੱਲ ਕਰਕੇ ਪਰਮਾਤਮਾ ਨਾਲ ਜੁੜਨ ਦਾ ਸੰਦੇਸ਼ ਦਿੱਤਾ।
ਅੰਤ ਵਿੱਚ ਵਾਈਸ ਪ੍ਰਿੰਸੀਪਲ ਸ਼੍ਰੀਮਤੀ ਪੂਨਮ ਜੈਨ ਨੇ ਧੰਨਵਾਦੀ ਸ਼ਬਦ ਬੋਲਦਿਆਂ ਸ੍ਰੀ ਗੁਰੂੁ ਤੇਗ ਬਹਾਦਰ ਜੀ ਵੱਲੋਂ ਦਰਸਾਏ ਆਪਸੀ ਪ੍ਰੇਮ, ਦਇਆ ਤੇ ਧਾਰਮਿਕ ਸਹਿਣਸ਼ੀਲਤਾ ਦੇ ਮਾਰਗ ‘ਤੇ ਚੱਲ ਕੇ ਇੱਕ ਉਸਾਰੂ ਸਮਾਜ ਸਿਰਜਣ ਲਈ ਪ੍ਰੇਰਿਆ। ਕਾਲਜ ਦੇ ਪ੍ਰੋ.ਬਲਵਿੰਦਰ ਸਿੰਘ, ਪ੍ਰੋ.ਵਰਿੰਦਰ ਸਿੰਘ, ਪ੍ਰੋ. ਰਾਜਦੀਨ ਅਤੇ ਸ੍ਰੀ ਅਮਨਦੀਪ ਸਿੰਘ ਨੇ ਇਸ ਸਮਾਗਮ ਵਿੱਚ ਸ਼ਿਰਕਤ ਕੀਤੀ। ਇਸ ਤੋਂ ਇਲਾਵਾ ਕਾਲਜ ਦੇ ਵਿਦਿਆਰਥੀਆਂ ਤੇ ਆਮ ਪਬਲਿਕ ਵੱਲੋਂ ਆਨਲਾਈਨ ਮਾਧਿਅਮ ਦੁਆਰਾ ਇਸ ਸਮਾਗਮ ‘ਚ ਭਾਗ ਲਿਆ ਗਿਆ।

About Author

Leave A Reply

WP2Social Auto Publish Powered By : XYZScripts.com